- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜਿੱਥੋਂ ਉਹ ਮਾਰਚ ਕਰਦੇ ਹੋਏ ਸਿੱਖਿਆ ਭਵਨ ਪਹੁੰਚੇ ਅਤੇ ਮੁੱਖ ਗੇਟ ਦੇ ਬਾਹਰ ਧਰਨਾ ਲਗਾ ਕੇ ਬੈਠ ਗਏ। ਅਧਿਆਪਕ ਸਵੇਰੇ 11 ਵਜੇ ਹੀ ਮੁਹਾਲੀ ਪਹੁੰਚੇ ਸ਼ੁਰੂ ਹੋ ਗਏ ਸੀ ਅਤੇ ਹੁਣ ਇੱਥੇ ਵੱਡੀ ਭੀੜ ਜਮ੍ਹਾ ਹੋ ਗਈ ਹੈ।

ਦਰਸ਼ਨ ਸਿੰਘ ਸੋਢੀ, ਮੁਹਾਲੀ: ਪੰਜਾਬ ਦੇ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਵੱਲੋਂ ਅੱਜ ਸਿੱਖਿਆ ਭਵਨ ਦਾ ਘਿਰਾਓ ਕਰਕੇ ਨਾਅਰੇਬਾਜ਼ੀ ਕੀਤੀ। ਡੈਮੋਕ੍ਰੇਟਿਕ ਟੀਚਰਜ਼ ਫਰੰਟ ਪੰਜਾਬ (ਡੀਟੀਐਫ) ਦੇ ਬੈਨਰ ਸੂਬੇ ਭਰ ਚੋਂ ਅਧਿਆਪਕ ਕਾਫ਼ਲਿਆਂ ਦੇ ਰੂਪ ਵਿਚ ਮੁਹਾਲੀ ਦੇ ਗੁਰਦੁਆਰਾ ਅੰਬ ਸਾਹਿਬ ਦੇ ਸਾਹਮਣੇ ਖਾਲੀ ਗਰਾਊਂਡ ਵਿੱਚ ਪਹੁੰਚੇ। ਜਿੱਥੋਂ ਉਹ ਮਾਰਚ ਕਰਦੇ ਹੋਏ ਸਿੱਖਿਆ ਭਵਨ ਪਹੁੰਚੇ ਅਤੇ ਮੁੱਖ ਗੇਟ ਦੇ ਬਾਹਰ ਧਰਨਾ ਲਗਾ ਕੇ ਬੈਠ ਗਏ। ਅਧਿਆਪਕ ਸਵੇਰੇ 11 ਵਜੇ ਹੀ ਮੁਹਾਲੀ ਪਹੁੰਚੇ ਸ਼ੁਰੂ ਹੋ ਗਏ ਸੀ ਅਤੇ ਹੁਣ ਇੱਥੇ ਵੱਡੀ ਭੀੜ ਜਮ੍ਹਾ ਹੋ ਗਈ ਹੈ।
ਜਥੇਬੰਦੀ ਦੇ ਸੂਬਾ ਪ੍ਰਧਾਨ ਦਿਗਵਿਜੈਪਾਲ ਸ਼ਰਮਾ ਅਤੇ ਸੂਬਾ ਸਕੱਤਰ ਰੇਸ਼ਮ ਸਿੰਘ ਖੇਮੂਆਣਾ ਨੇ ਕਿਹਾ ਕਿ ਪਿਛਲੇ 8 ਸਾਲਾਂ ਤੋਂ ਅਧਿਆਪਕ ਤਰੱਕੀਆਂ ਦੀ ਉਡੀਕ ਕਰ ਰਹੇ ਹਨ, ਪਰ ਪੰਜਾਬ ਸਰਕਾਰ ਵੱਲੋਂ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਅੱਜ ਮੁਹਾਲੀ ਵਿਖੇ ਸੂਬਾ ਰੈਲੀ ਕਰਕੇ ਸਰਕਾਰ ਦੇ ਕੰਨਾਂ ਤੱਕ ਆਪਣੀਆਂ ਮੰਗਾਂ ਅਤੇ ਆਵਾਜ਼ ਪਹੁੰਚਾਈ ਜਾਵੇਗੀ। ਜਥੇਬੰਦੀ ਦੇ ਆਗੂਆਂ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਉਨ੍ਹਾਂ ਦੀਆਂ ਜਾਇਜ਼ ਮੰਗਾਂ ਦਾ ਜਲਦ ਨਿਪਟਾਰਾ ਨਾ ਕੀਤਾ ਗਿਆ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਅਧਿਆਪਕਾਂ ਨੇ ਸੂਬਾ ਸਰਕਾਰ ਤੋਂ ਮੰਗ ਕੀਤੀ ਕਿ ਪ੍ਰਾਇਮਰੀ ਤੋਂ ਮਾਸਟਰ ਕਾਡਰ ਦੀਆਂ ਪਿਛਲੇ ਅੱਠ ਸਾਲਾਂ ਤੋਂ ਪੈਂਡਿੰਗ ਪਈਆਂ ਤਰੱਕੀਆਂ ਤੁਰੰਤ ਕੀਤੀਆਂ ਜਾਣ ਅਤੇ ਸਰਕਾਰੀ ਸਕੂਲਾਂ ਵਿਚ ਖਾਲੀ ਪਈਆਂ ਅਸਾਮੀਆਂ ਫੌਰੀ ਭਰੀਆਂ ਜਾਣ।
ਸਿੱਖਿਆ ਭਵਨ ਦੇ ਬਾਹਰ ਮੁੱਖ ਗੇਟ 'ਤੇ ਧਰਨਾ ਲਗਾ ਕੇ ਬੈਠੇ ਅਧਿਆਪਕ ਪੁਲਿਸ ਨੂੰ ਝਕਾਨੀ ਦੇ ਕੇ ਚੌਥੀ ਮੰਜ਼ਿਲ 'ਤੇ ਪਹੁੰਚ ਗਏ ਅਤੇ ਡਾਇਰੈਕਟਰ ਸਕੂਲ ਸਿੱਖਿਆ ਪੰਜਾਬ ਦੇ ਦਫ਼ਤਰ ਮੂਹਰੇ ਧਰਨਾ ਲਗਾ ਕੇ ਬੈਠ ਗਏ।