ਗੁਰਦੁਆਰਾ ਸ੍ਰੀ ਅੰਬ ਸਾਹਿਬ ਜ਼ਮੀਨ ਮਾਮਲਾ: ਮੈਨੇਜਰ ਰਜਿੰਦਰ ਸਿੰਘ ਦੇ ਪੁਲਿਸ ਰਿਮਾਂਡ 'ਚ 2 ਦਿਨਾਂ ਦਾ ਵਾਧਾ, ਜਾਅਲੀ ਦਸਤਾਵੇਜ਼ਾਂ ਦੀ ਹੋਵੇਗੀ ਜਾਂਚ
ਜਾਣਕਾਰੀ ਅਨੁਸਾਰ ਰਜਿੰਦਰ ਸਿੰਘ ਵੱਲੋਂ ਕੁਝ ਦਿਨ ਪਹਿਲਾਂ ਅਦਾਲਤ ਅੱਗੇ ਆਤਮ ਸਮਰਪਣ ਕੀਤਾ ਗਿਆ ਸੀ, ਜਿਸ ਤੋਂ ਬਾਅਦ ਉਹ ਲਗਾਤਾਰ ਪੁਲਿਸ ਰਿਮਾਂਡ ’ਤੇ ਚੱਲ ਰਹੇ ਹਨ। ਅੱਜ ਪੰਜ ਦਿਨਾਂ ਦਾ ਰਿਮਾਂਡ ਸਮਾਪਤ ਹੋਣ ’ਤੇ ਥਾਣਾ ਸੋਹਾਣਾ ਦੀ ਪੁਲਿਸ ਵੱਲੋਂ ਉਨ੍ਹਾਂ ਨੂੰ ਇਲਾਕਾ ਮੈਜਿਸਟਰੇਟ ਅੱਗੇ ਪੇਸ਼ ਕੀਤਾ ਗਿਆ।
Publish Date: Wed, 18 Mar 2026 09:29 AM (IST)
Updated Date: Wed, 18 Mar 2026 09:33 AM (IST)
ਰਣਜੀਤ ਸਿੰਘ ਰਾਣਾ, ਪੰਜਾਬੀ ਜਾਗਰਣ, ਐੱਸਏਐੱਸ ਨਗਰ : ਮੁਹਾਲੀ ਦੇ ਗੁਰਦੁਆਰਾ ਸ੍ਰੀ ਅੰਬ ਸਾਹਿਬ ਦੀ 44 ਮਰਲੇ ਜ਼ਮੀਨ ਵੇਚਣ ਦੇ ਮਾਮਲੇ ਵਿਚ ਨਾਮਜ਼ਦ ਮੁਲਜ਼ਮ ਮੈਨੇਜਰ ਰਜਿੰਦਰ ਸਿੰਘ ਨੂੰ ਮੁਹਾਲੀ ਅਦਾਲਤ ਵੱਲੋਂ 2 ਦਿਨਾਂ ਦੇ ਵਾਧੂ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਗਿਆ ਹੈ।
ਜਾਣਕਾਰੀ ਅਨੁਸਾਰ ਰਜਿੰਦਰ ਸਿੰਘ ਵੱਲੋਂ ਕੁਝ ਦਿਨ ਪਹਿਲਾਂ ਅਦਾਲਤ ਅੱਗੇ ਆਤਮ ਸਮਰਪਣ ਕੀਤਾ ਗਿਆ ਸੀ, ਜਿਸ ਤੋਂ ਬਾਅਦ ਉਹ ਲਗਾਤਾਰ ਪੁਲਿਸ ਰਿਮਾਂਡ ’ਤੇ ਚੱਲ ਰਹੇ ਹਨ। ਅੱਜ ਪੰਜ ਦਿਨਾਂ ਦਾ ਰਿਮਾਂਡ ਸਮਾਪਤ ਹੋਣ ’ਤੇ ਥਾਣਾ ਸੋਹਾਣਾ ਦੀ ਪੁਲਿਸ ਵੱਲੋਂ ਉਨ੍ਹਾਂ ਨੂੰ ਇਲਾਕਾ ਮੈਜਿਸਟਰੇਟ ਅੱਗੇ ਪੇਸ਼ ਕੀਤਾ ਗਿਆ। ਇਸ ਦੌਰਾਨ ਤਫਤੀਸ਼ੀ ਅਧਿਕਾਰੀ ਨੇ ਜਾਂਚ ਜਾਰੀ ਹੋਣ ਦਾ ਹਵਾਲਾ ਦਿੰਦਿਆਂ ਤਿੰਨ ਦਿਨਾਂ ਦੇ ਹੋਰ ਰਿਮਾਂਡ ਦੀ ਮੰਗ ਕੀਤੀ ਸੀ, ਜਿਸ ਨੂੰ ਮਨਜ਼ੂਰ ਕਰਦਿਆਂ ਅਦਾਲਤ ਨੇ ਦੋ ਦਿਨਾਂ ਲਈ ਪੁਲਿਸ ਹਿਰਾਸਤ ਵਿਚ ਭੇਜ ਦਿੱਤਾ। ਜਾਣਕਾਰੀ ਅਨੁਸਾਰ ਇਸ ਮਾਮਲੇ ਵਿਚ ਨਾਮਜ਼ਦ 7 ਮੁਲਜ਼ਮਾਂ ਨੇ ਆਪਸੀ ਮਿਲੀਭਗਤ ਨਾਲ 15 ਅਕਤੂਬਰ 2025 ਨੂੰ ਇਕ ਜਾਅਲੀ ਅਥਾਰਟੀ ਲੈਟਰ ਤਿਆਰ ਕੀਤਾ, ਜਿਸ ’ਤੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਦੇ ਫ਼ਰਜ਼ੀ ਦਸਤਖ਼ਤ ਕੀਤੇ ਗਏ। ਪੁਲਿਸ ਮੁਤਾਬਕ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਹੋਰ ਵੀ ਖ਼ੁਲਾਸੇ ਹੋਣ ਦੀ ਸੰਭਾਵਨਾ ਹੈ।