- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਤੰਬਰ 2019 ਵਿੱਚ ਪਿੰਡ ਪੰਡੋਰੀ ਗੋਲਾ ਦੇ ਖੇਤਾਂ ਵਿੱਚ ਹੋਏ ਧਮਾਕੇ ਦੌਰਾਨ ਦੋ ਨੌਜਵਾਨਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ ਸੀ, ਜਦਕਿ ਗੁਰਜੰਟ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ ਸੀ। ਧਮਾਕੇ ਕਾਰਨ ਉਸ ਦੀਆਂ ਦੋਵੇਂ ਅੱਖਾਂ ਦੀ ਰੋਸ਼ਨੀ ਚਲੀ ਗਈ ਸੀ। ਪੁਲਿਸ ਨੇ ਉਸ ਨੂੰ ਮਾਮਲੇ ਵਿੱਚ ਗ੍ਰਿਫ਼ਤਾਰ ਕਰਕੇ ਜੇਲ੍ਹ ਭੇਜ ਦਿੱਤਾ ਸੀ।

ਅਮਰਜੀਤ ਸਿੰਘ, ਪੰਜਾਬੀ ਜਾਗਰਣ, ਮੁਹਾਲੀ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਡਬਲ ਬੈਂਚ ਨੇ ਸਾਲ 2019 ਵਿੱਚ ਤਰਨ ਤਾਰਨ ਦੇ ਪਿੰਡ ਪੰਡੋਰੀ ਗੋਲਾ ਵਿੱਚ ਹੋਏ ਬੰਬ ਧਮਾਕੇ ਦੇ ਮਾਮਲੇ ਵਿੱਚ ਨਾਮਜ਼ਦ ਗੁਰਜੰਟ ਸਿੰਘ ਵਾਸੀ ਪਿੰਡ ਬਚੜੇ ਦੀ ਜ਼ਮਾਨਤ ਅਰਜ਼ੀ ਮਨਜ਼ੂਰ ਕਰ ਲਈ ਹੈ। ਕਰੀਬ ਸੱਤ ਸਾਲ ਬਾਅਦ ਉਸ ਦੀ ਜ਼ਮਾਨਤ ਮਨਜ਼ੂਰ ਹੋਈ ਹੈ।
ਸਤੰਬਰ 2019 ਵਿੱਚ ਪਿੰਡ ਪੰਡੋਰੀ ਗੋਲਾ ਦੇ ਖੇਤਾਂ ਵਿੱਚ ਹੋਏ ਧਮਾਕੇ ਦੌਰਾਨ ਦੋ ਨੌਜਵਾਨਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ ਸੀ, ਜਦਕਿ ਗੁਰਜੰਟ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ ਸੀ। ਧਮਾਕੇ ਕਾਰਨ ਉਸ ਦੀਆਂ ਦੋਵੇਂ ਅੱਖਾਂ ਦੀ ਰੋਸ਼ਨੀ ਚਲੀ ਗਈ ਸੀ। ਪੁਲਿਸ ਨੇ ਉਸ ਨੂੰ ਮਾਮਲੇ ਵਿੱਚ ਗ੍ਰਿਫ਼ਤਾਰ ਕਰਕੇ ਜੇਲ੍ਹ ਭੇਜ ਦਿੱਤਾ ਸੀ।
ਹਾਈ ਕੋਰਟ ਵਿੱਚ ਗੁਰਜੰਟ ਸਿੰਘ ਦੀ ਜ਼ਮਾਨਤ ਦੀ ਪੈਰਵਾਈ ਐਡਵੋਕੇਟ ਭਾਨੂੰ ਪ੍ਰਤਾਪ ਸਿੰਘ ਰਾਣਾ ਨੇ ਕੀਤੀ। ‘ਪੰਜਾਬ ਲਾਇਰਜ਼’ ਦੇ ਮੁਖੀ ਐਡਵੋਕੇਟ ਜਸਪਾਲ ਸਿੰਘ ਮੰਝਪੁਰ ਨੇ ਦੱਸਿਆ ਕਿ ਜ਼ਮਾਨਤੀ ਮੁਚੱਲਕੇ ਭਰਨ ਦੀ ਕਾਨੂੰਨੀ ਪ੍ਰਕਿਰਿਆ ਪੂਰੀ ਹੋਣ ਤੋਂ ਬਾਅਦ ਗੁਰਜੰਟ ਸਿੰਘ ਦੀ ਕੇਂਦਰੀ ਜੇਲ੍ਹ ਅੰਮ੍ਰਿਤਸਰ ਤੋਂ ਰਿਹਾਈ ਹੋ ਜਾਵੇਗੀ। ਉਨ੍ਹਾਂ ਇਸ ਮਾਮਲੇ ਦੀ ਕਾਨੂੰਨੀ ਪੈਰਵਾਈ ਲਈ ‘ਸਿੱਖ ਲੀਗਲ ਅਸਿਸਟੈਂਸ ਬੋਰਡ’ ਦਾ ਧੰਨਵਾਦ ਕੀਤਾ।