- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਨਗਰ ਕੌਂਸਲ ਜ਼ੀਰਕਪੁਰ ਦੇ ਨਵੇਂ ਚੁਣੇ ਗਏ 31 ਕੌਂਸਲਰਾਂ ਨੇ ਬੁੱਧਵਾਰ ਨੂੰ ਐਸਡੀਐਮ ਡੇਰਾਬੱਸੀ ਦੀ ਕਨਵੀਨਰਸ਼ੀਪ ਹੇਠ ਅਹੁਦੇ ਦੀ ਸਹੁੰ ਚੁੱਕੀ। ਇਸ ਮੌਕੇ ਹੋਈ ਵਿਸ਼ੇਸ਼ ਮੀਟਿੰਗ ਦੌਰਾਨ ਵਾਰਡ ਨੰਬਰ 19 ਦੇ ਕੌਂਸਲਰ ਰਾਜਿੰਦਰ ਸਿੰਘ ਰਾਜਾ ਨੇ ਵਾਰਡ ਨੰਬਰ 31 ਤੋਂ ਜੇਤੂ ਪ੍ਰੋ. ਗੁਰਪ੍ਰੀਤ ਸਿੰਘ ਵਿਰਕ ਦੇ ਨਾਮ ਦੀ ਪ੍ਰਧਾਨ ਵਜੋਂ ਪੇਸ਼ਕਸ਼ ਕੀਤੀ, ਜਿਸ ਨੂੰ ਸਰਬਸੰਮਤੀ ਨਾਲ ਮਨਜ਼ੂਰੀ ਮਿਲ ਗਈ। ਇਸੇ ਤਰ੍ਹਾਂ ਗੁਰਵਿੰਦਰ ਸਿੰਘ ਰੰਗੀ ਨੂੰ ਸੀਨੀਅਰ ਮੀਤ ਪ੍ਰਧਾਨ ਅਤੇ ਜਸ਼ਨਪ੍ਰੀਤ ਕੌਰ ਨੂੰ ਮੀਤ ਪ੍ਰਧਾਨ ਚੁਣਿਆ ਗਿਆ।

ਜੇ.ਐੱਸ. ਕਲੇਰ, ਪੰਜਾਬੀ ਜਾਗਰਣ, ਜ਼ੀਰਕਪੁਰ - ਨਗਰ ਕੌਂਸਲ ਜ਼ੀਰਕਪੁਰ ਦੇ ਨਵੇਂ ਚੁਣੇ ਗਏ 31 ਕੌਂਸਲਰਾਂ ਨੇ ਬੁੱਧਵਾਰ ਨੂੰ ਐਸਡੀਐਮ ਡੇਰਾਬੱਸੀ ਦੀ ਕਨਵੀਨਰਸ਼ੀਪ ਹੇਠ ਅਹੁਦੇ ਦੀ ਸਹੁੰ ਚੁੱਕੀ। ਇਸ ਮੌਕੇ ਹੋਈ ਵਿਸ਼ੇਸ਼ ਮੀਟਿੰਗ ਦੌਰਾਨ ਵਾਰਡ ਨੰਬਰ 19 ਦੇ ਕੌਂਸਲਰ ਰਾਜਿੰਦਰ ਸਿੰਘ ਰਾਜਾ ਨੇ ਵਾਰਡ ਨੰਬਰ 31 ਤੋਂ ਜੇਤੂ ਪ੍ਰੋ. ਗੁਰਪ੍ਰੀਤ ਸਿੰਘ ਵਿਰਕ ਦੇ ਨਾਮ ਦੀ ਪ੍ਰਧਾਨ ਵਜੋਂ ਪੇਸ਼ਕਸ਼ ਕੀਤੀ, ਜਿਸ ਨੂੰ ਸਰਬਸੰਮਤੀ ਨਾਲ ਮਨਜ਼ੂਰੀ ਮਿਲ ਗਈ।
ਇਸੇ ਤਰ੍ਹਾਂ ਗੁਰਵਿੰਦਰ ਸਿੰਘ ਰੰਗੀ ਨੂੰ ਸੀਨੀਅਰ ਮੀਤ ਪ੍ਰਧਾਨ ਅਤੇ ਜਸ਼ਨਪ੍ਰੀਤ ਕੌਰ ਨੂੰ ਮੀਤ ਪ੍ਰਧਾਨ ਚੁਣਿਆ ਗਿਆ। ਸਮਾਗਮ ਵਿੱਚ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ। ਉਨ੍ਹਾਂ ਕਿਹਾ ਕਿ ਨਗਰ ਕੌਂਸਲ ਦੇ ਸਾਰੇ 31 ਕੌਂਸਲਰ ਉਨ੍ਹਾਂ ਲਈ ਬਰਾਬਰ ਹਨ ਅਤੇ ਸ਼ਹਿਰ ਦੇ ਵਿਕਾਸ ਲਈ ਸਾਰਿਆਂ ਨੂੰ ਨਾਲ ਲੈ ਕੇ ਚੱਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਨਗਰ ਕੌਂਸਲ ਦੀਆਂ ਜ਼ਿੰਮੇਵਾਰੀਆਂ ਅਤੇ ਅਧਿਕਾਰ ਪ੍ਰਧਾਨ, ਉਪ ਪ੍ਰਧਾਨ ਅਤੇ ਸੀਨੀਅਰ ਮੀਤ ਪ੍ਰਧਾਨ ਵਿਚਕਾਰ ਵੰਡੇ ਜਾਣਗੇ ਤਾਂ ਜੋ ਲੋਕਾਂ ਦੇ ਕੰਮਾਂ ਦਾ ਸਮੇਂ ਸਿਰ ਨਿਪਟਾਰਾ ਹੋ ਸਕੇ। ਉਨ੍ਹਾਂ ਦੱਸਿਆ ਕਿ ਇਹ ਤਿੰਨੇ ਅਹੁਦੇਦਾਰ ਰੋਜ਼ਾਨਾ ਆਧਾਰ ’ਤੇ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਅਤੇ ਉਨ੍ਹਾਂ ਦੇ ਹੱਲ ਲਈ ਉਪਲਬਧ ਰਹਿਣਗੇ।
ਨਵੇਂ ਚੁਣੇ ਗਏ ਪ੍ਰਧਾਨ ਪ੍ਰੋ. ਗੁਰਪ੍ਰੀਤ ਸਿੰਘ ਵਿਰਕ ਉੱਚ-ਸਿੱਖਿਆ ਪ੍ਰਾਪਤ ਹਨ ਅਤੇ ਇੰਜੀਨੀਅਰਿੰਗ ਖੇਤਰ ਨਾਲ ਸਬੰਧਤ ਰਹੇ ਹਨ। ਉਹ ਲੰਬੇ ਸਮੇਂ ਤੱਕ ਅਧਿਆਪਨ ਅਤੇ ਪ੍ਰਬੰਧਕੀ ਜ਼ਿੰਮੇਵਾਰੀਆਂ ਵੀ ਨਿਭਾ ਚੁੱਕੇ ਹਨ। ਸੀਨੀਅਰ ਮੀਤ ਪ੍ਰਧਾਨ ਗੁਰਵਿੰਦਰ ਸਿੰਘ ਰੰਗੀ ਖੇਡ ਖੇਤਰ ਨਾਲ ਜੁੜੇ ਹੋਏ ਹਨ ਜੋ ਨੈਸ਼ਨਲ ਸ਼ੂਟਰ ਹਨ ਅਤੇ ਗਰੈਜੂਏਟ ਹਨ, ਜਦਕਿ ਮੀਤ ਪ੍ਰਧਾਨ ਜਸ਼ਨਪ੍ਰੀਤ ਕੌਰ ਵੀ ਉੱਚ-ਸਿੱਖਿਆ ਪ੍ਰਾਪਤ ਹਨ ਅਤੇ ਸਮਾਜਿਕ ਗਤੀਵਿਧੀਆਂ ਵਿੱਚ ਸਰਗਰਮ ਭੂਮਿਕਾ ਨਿਭਾਉਂਦੀਆਂ ਰਹੀਆਂ ਹਨ। ਨਵੇਂ ਅਹੁਦੇਦਾਰਾਂ ਨੇ ਸ਼ਹਿਰ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ, ਸਫ਼ਾਈ, ਟ੍ਰੈਫਿਕ ਅਤੇ ਪਾਣੀ ਨਿਕਾਸੀ ਵਰਗੀਆਂ ਸਮੱਸਿਆਵਾਂ ਦੇ ਹੱਲ ਨੂੰ ਆਪਣੀ ਪਹਿਲ ਦੱਸਿਆ।