- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਨਸ਼ਿਆਂ ਦੇ ਮੁੱਦੇ 'ਤੇ ਬੋਲਦਿਆਂ ਬੀਬਾ ਬਾਦਲ ਨੇ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੇ ਗੁਟਕਾ ਸਾਹਿਬ ਦੀ ਸਹੁੰ ਚੁੱਕ ਕੇ ਪੰਜਾਬ ਚੋਂ ਨਸ਼ੇ ਖ਼ਤਮ ਕਰਨ ਦੀ ਗੱਲ ਕਹੀ ਅਤੇ ਸੱਤਾ ਹਾਸਲ ਕੀਤੀ ਅਤੇ ਸਾਢੇ ਚਾਰ ਪਹਿਲਾਂ ਆਮ ਆਦਮੀ ਪਾਰਟੀ ਦੀ ਲੀਡਰਸ਼ਿਪ ਨੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੀ ਗੱਲ ਕਹੀ। ਉਨ੍ਹਾਂ ਕਿਹਾ ਕਿ ਨੌਂਜਵਾਨਾਂ ਨੂੰ ਨੌਕਰੀਆਂ ਦੇਣ ਅਤੇ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦਾ ਵਾਅਦਾ ਕਰ ਕੇ ਸੱਤਾ ਹਥਿਆਈ ਪਰੰਤੂ ਇਨ੍ਹਾਂ ਦੋਵੇਂ ਆਗੂਆਂ ਨੇ ਪੰਜਾਬ ਦੇ ਭਲੇ ਦੀ ਗੱਲ ਕਰਨ ਅਤੇ ਨਸ਼ਿਆਂ ਦਾ ਖਾਤਮਾ ਕਰਨ ਦੀ ਸਾਰਾ ਸਮਾਂ ਅਕਾਲੀ ਦਲ ਨੂੰ ਭੰਡਣ 'ਤੇ ਹੀ ਲੱਗੇ ਰਹੇ।

ਦਰਸ਼ਨ ਸਿੰਘ ਸੋਢੀ, ਪੰਜਾਬੀ ਜਾਗਰਣ, ਮੁਹਾਲੀ : ਸਾਬਕਾ ਕੇਂਦਰੀ ਮੰਤਰੀ ਤੇ ਸੰਸਦ ਮੈਂਬਰ ਬੀਬਾ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਸਰਕਾਰ ਦੀ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ 'ਤੇ ਟਿੱਪਣੀ ਕਰਦਿਆਂ ਕਿਹਾ ਕਿ ਜਿਸ ਰਾਜ ਦਾ ਮੁੱਖ ਮੰਤਰੀ ਖੁਦ ਨਸ਼ੇੜੀ ਹੋਵੇ, ਉਸ ਤੋਂ ਨਸ਼ਾ ਮੁਕਤ ਪੰਜਾਬ ਦੀ ਉਮੀਦ ਨਹੀਂ ਕੀਤੀ ਜਾ ਸਕਦੀ। ਬੀਬਾ ਹਰਸਿਮਰਤ ਕੌਰ ਬਾਦਲ ਸ਼ਨਿਚਰਵਾਰ ਨੂੰ ਮੁਹਾਲੀ ਵਿਖੇ ਇਸਤਰੀ ਅਕਾਲੀ ਦਲ ਹਲਕਾ ਮੁਹਾਲੀ ਵੱਲੋਂ ਬੀਬੀ ਹਰਜਿੰਦਰ ਕੌਰ ਬੈਦਵਾਨ ਅਤੇ ਹਲਕਾ ਇੰਚਾਰਜ ਪਰਵਿੰਦਰ ਸਿੰਘ ਸੋਹਾਣਾ ਦੀ ਅਗਵਾਈ ਹੇਠ ਔਰਤਾਂ ਨਾਲ ਜੁੜੇ ਭਖਦੇ ਮੁੱਦਿਆਂ ਤੇ ਉਨ੍ਹਾਂ ਨੂੰ ਇਨਸਾਫ਼ ਦਿਵਾਉਣ ਲਈ ‘ਮਾਵਾਂ-ਧੀਆਂ ਨੂੰ ਇਨਸਾਫ਼ ਦਿਵਾਓ’ ਤਹਿਤ ਵਿਸ਼ਾਲ ਰੈਲੀ ਨੂੰ ਸੰਬੋਧਨ ਕਰ ਰਹੇ ਹਨ। ਬੀਬਾ ਬਾਦਲ ਪਾਰਟੀ ਦੀਆਂ ਮਹਿਲਾ ਵਰਕਰਾਂ ਤੇ ਪੀੜਤ ਔਰਤਾਂ ਦੇ ਰੂਬਰੂ ਹੋਏ ਅਤੇ ਨੇੜੇ ਹੋ ਕੇ ਉਨ੍ਹਾਂ ਦੀ ਗੱਲ ਸੁਣੀ। ਉਨ੍ਹਾਂ ਨੇ ਔਰਤਾਂ ਦੀ ਸੁਰੱਖਿਆ, ਹੱਕਾਂ ਤੇ ਮੌਜੂਦਾ ਹਾਲਾਤ ਨਾਲ ਜੁੜੇ ਮੁੱਦਿਆਂ 'ਤੇ ਆਪਣੇ ਵਿਚਾਰ ਸਾਂਝੇ ਕੀਤੇ ਅਤੇ ਬੀਬੀਆਂ ਨੂੰ ਝੂਠੇ ਲਾਰੇ ਲਗਾਉਣ ਵਾਲਿਆਂ ਤੋਂ ਸੁਚੇਤ ਰਹਿਣ ਦੀ ਅਪੀਲ ਕੀਤੀ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬੀਬਾ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਪਿਛਲੇ 10 ਸਾਲਾਂ 'ਚ ਔਰਤਾਂ ਦੀ ਜੋ ਦੁਰਗਤੀ ਹੋਈ ਹੈ, ਉਹ ਕਿਸੇ ਤੋਂ ਲੁਕੀ ਹੋਈ ਨਹੀਂ ਹੈ। ਪਹਿਲਾਂ ਕਾਂਗਰਸ ਅਤੇ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਔਰਤਾਂ ਦੀਆਂ ਵੋਟਾਂ ਲੈ ਕੇ ਰਾਜ ਭਾਗ ਤਾਂ ਸਾਂਭ ਲਿਆ ਪ੍ਰੰਤੂ ਬੀਬੀਆਂ ਲਈ ਕੁਝ ਨਹੀਂ ਕੀਤਾ। ਬੀਬਾ ਬਾਦਲ ਨੇ ਕਿਹਾ ਕਿ "ਆਪ" ਦੇ ਵਾਅਦੇ ਮੁਤਾਬਕ ਔਰਤਾਂ ਨੂੰ 60,000 ਰੁਪਏ ਦੇਣੇ ਬਣਦੇ ਸਨ ਪ੍ਰੰਤੂ ਸੀਐਮ ਮਾਨ ਨੇ 3000-4500 ਰੁਪਏ ਦੇ ਕੇ ਆਪਣੇ ਵਾਅਦੇ ਤੋਂ ਮੂੰਹ ਫੇਰ ਲਿਆ।
ਨਸ਼ਿਆਂ ਦੇ ਮੁੱਦੇ 'ਤੇ ਬੋਲਦਿਆਂ ਬੀਬਾ ਬਾਦਲ ਨੇ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੇ ਗੁਟਕਾ ਸਾਹਿਬ ਦੀ ਸਹੁੰ ਚੁੱਕ ਕੇ ਪੰਜਾਬ ਚੋਂ ਨਸ਼ੇ ਖ਼ਤਮ ਕਰਨ ਦੀ ਗੱਲ ਕਹੀ ਅਤੇ ਸੱਤਾ ਹਾਸਲ ਕੀਤੀ ਅਤੇ ਸਾਢੇ ਚਾਰ ਪਹਿਲਾਂ ਆਮ ਆਦਮੀ ਪਾਰਟੀ ਦੀ ਲੀਡਰਸ਼ਿਪ ਨੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੀ ਗੱਲ ਕਹੀ। ਉਨ੍ਹਾਂ ਕਿਹਾ ਕਿ ਨੌਂਜਵਾਨਾਂ ਨੂੰ ਨੌਕਰੀਆਂ ਦੇਣ ਅਤੇ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦਾ ਵਾਅਦਾ ਕਰ ਕੇ ਸੱਤਾ ਹਥਿਆਈ ਪਰੰਤੂ ਇਨ੍ਹਾਂ ਦੋਵੇਂ ਆਗੂਆਂ ਨੇ ਪੰਜਾਬ ਦੇ ਭਲੇ ਦੀ ਗੱਲ ਕਰਨ ਅਤੇ ਨਸ਼ਿਆਂ ਦਾ ਖਾਤਮਾ ਕਰਨ ਦੀ ਸਾਰਾ ਸਮਾਂ ਅਕਾਲੀ ਦਲ ਨੂੰ ਭੰਡਣ 'ਤੇ ਹੀ ਲੱਗੇ ਰਹੇ।
ਬੀਬਾ ਬਾਦਲ ਨੇ ਕਿਹਾ ਕਿ ਜਿਹੜਾ ਮੁੱਖ ਮੰਤਰੀ ਖੁਦ ਨਸ਼ੇੜੀ ਹੋਵੇ ਉਹ ਭਲਾ ਕਿਵੇਂ ਨਸ਼ਿਆਂ ਦਾ ਖਾਤਮਾ ਕਰੇਗਾ। ਅਜਿਹੇ ਆਗੂਆਂ ਤੋਂ ਉਮੀਦ ਨਹੀਂ ਰੱਖਣੀ ਚਾਹੀਦੀ। ਇਸ ਮੌਕੇ ਸਾਬਕਾ ਵਿਧਾਇਕ ਐਨ ਕੇ ਸ਼ਰਮਾ, ਹਲਕਾ ਇੰਚਾਰਜ ਪਰਵਿੰਦਰ ਸਿੰਘ ਸੋਹਾਣਾ, ਐਸਜੀਪੀਸੀ ਮੈਂਬਰ ਪਰਮਜੀਤ ਕੌਰ ਲਾਂਡਰਾਂ ਨੇ ਵੀ ਸੰਬੋਧਨ ਕੀਤਾ।