- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮਜੀਠੀਆ ਨੇ 16 ਨਵੰਬਰ ਨੂੰ ਅਦਾਲਤ ਵਿੱਚ ਅਰਜ਼ੀ ਦਾਇਰ ਕੀਤੀ ਸੀ। ਪਟੀਸ਼ਨ ਵਿੱਚ ਵਿਦੇਸ਼ ਜਾਣ ਦਾ ਮਕਸਦ ਸਪੱਸ਼ਟ ਨਾ ਹੋਣ ’ਤੇ ਵਿਜੀਲੈਂਸ ਬਿਊਰੋ ਨੇ ਇਤਰਾਜ਼ ਜਤਾਇਆ ਸੀ। ਇਸ ਦੇ ਜਵਾਬ ਵਿੱਚ ਮਜੀਠੀਆ ਦੇ ਵਕੀਲ ਨੇ ਅਦਾਲਤ ਵਿੱਚ ਬੰਦ ਲਿਫ਼ਾਫ਼ੇ ਰਾਹੀਂ ਵਿਦੇਸ਼ ਦੌਰੇ ਦਾ ਪੂਰਾ ਸ਼ਡਿਊਲ ਸੌਂਪ ਦਿੱਤਾ ਹੈ।

ਅਮਰਜੀਤ ਸਿੰਘ, ਪੰਜਾਬੀ ਜਾਗਰਣ, ਮੁਹਾਲੀ : ਸਾਬਕਾ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੀ ਵਿਦੇਸ਼ ਯਾਤਰਾ ਦੀ ਇਜਾਜ਼ਤ ਸਬੰਧੀ ਅਰਜ਼ੀ ’ਤੇ ਮੁਹਾਲੀ ਅਦਾਲਤ ਨੇ ਸੁਣਵਾਈ 21 ਨਵੰਬਰ ਤੱਕ ਟਾਲ ਦਿੱਤੀ ਹੈ। ਮਜੀਠੀਆ ਨੇ 18 ਦਸੰਬਰ 2026 ਤੋਂ 6 ਜਨਵਰੀ 2027 ਤੱਕ ਵਿਦੇਸ਼ ਜਾਣ ਦੀ ਮਨਜ਼ੂਰੀ ਮੰਗੀ ਹੈ।
ਮਜੀਠੀਆ ਨੇ 16 ਨਵੰਬਰ ਨੂੰ ਅਦਾਲਤ ਵਿੱਚ ਅਰਜ਼ੀ ਦਾਇਰ ਕੀਤੀ ਸੀ। ਪਟੀਸ਼ਨ ਵਿੱਚ ਵਿਦੇਸ਼ ਜਾਣ ਦਾ ਮਕਸਦ ਸਪੱਸ਼ਟ ਨਾ ਹੋਣ ’ਤੇ ਵਿਜੀਲੈਂਸ ਬਿਊਰੋ ਨੇ ਇਤਰਾਜ਼ ਜਤਾਇਆ ਸੀ। ਇਸ ਦੇ ਜਵਾਬ ਵਿੱਚ ਮਜੀਠੀਆ ਦੇ ਵਕੀਲ ਨੇ ਅਦਾਲਤ ਵਿੱਚ ਬੰਦ ਲਿਫ਼ਾਫ਼ੇ ਰਾਹੀਂ ਵਿਦੇਸ਼ ਦੌਰੇ ਦਾ ਪੂਰਾ ਸ਼ਡਿਊਲ ਸੌਂਪ ਦਿੱਤਾ ਹੈ।
ਅਦਾਲਤ ਨੇ 18 ਨਵੰਬਰ ਨੂੰ ਪੰਜਾਬ ਸਰਕਾਰ ਤੋਂ ਜਵਾਬ ਮੰਗਿਆ ਸੀ। ਹੁਣ ਸਰਕਾਰ ਦਾ ਪੱਖ ਅਤੇ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ 21 ਨਵੰਬਰ ਨੂੰ ਅਰਜ਼ੀ ’ਤੇ ਫ਼ੈਸਲਾ ਹੋ ਸਕਦਾ ਹੈ। ਇਸੇ ਦਿਨ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਦੀ ਅਗਲੀ ਸੁਣਵਾਈ ਵੀ ਹੋਣੀ ਹੈ।
ਜ਼ਿਕਰਯੋਗ ਹੈ ਕਿ ਵਿਜੀਲੈਂਸ ਬਿਊਰੋ ਵੱਲੋਂ ਪਿਛਲੇ ਸਾਲ ਦਰਜ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਮਜੀਠੀਆ ਜ਼ਮਾਨਤ ’ਤੇ ਹਨ। ਜ਼ਮਾਨਤ ਦੀਆਂ ਸ਼ਰਤਾਂ ਅਨੁਸਾਰ ਉਨ੍ਹਾਂ ਨੂੰ ਵਿਦੇਸ਼ ਜਾਣ ਤੋਂ ਪਹਿਲਾਂ ਅਦਾਲਤ ਦੀ ਇਜਾਜ਼ਤ ਲੈਣੀ ਲਾਜ਼ਮੀ ਹੈ।
ਫੋਟੋ ਕੈਪਸ਼ਨ : ਬਿਕਰਮ ਸਿੰਘ ਮਜੀਠੀਆ। 36ਪੀ