- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜ਼ਮਾਨਤ ਦੌਰਾਨ ਅਦਾਲਤ ਵੱਲੋਂ ਲਗਾਈਆਂ ਗਈਆਂ ਸ਼ਰਤਾਂ ਮੁਤਾਬਕ ਉਨ੍ਹਾਂ ਲਈ ਅਦਾਲਤ ਦੀਆਂ ਸ਼ਰਤਾਂ ਦੀ ਪਾਲਣਾ ਕਰਨਾ ਲਾਜ਼ਮੀ ਹੈ, ਜਿਨ੍ਹਾਂ ਵਿੱਚ ਵਿਦੇਸ਼ ਜਾਣ ਤੋਂ ਪਹਿਲਾਂ ਸਬੰਧਤ ਅਦਾਲਤ ਤੋਂ ਇਜਾਜ਼ਤ ਲੈਣਾ ਵੀ ਸ਼ਾਮਲ ਹੈ। ਹੁਣ ਅਦਾਲਤ ਵਿੱਚ ਇਹ ਤੈਅ ਹੋਣਾ ਹੈ ਕਿ ਮਜੀਠੀਆ ਨੂੰ ਵਿਦੇਸ਼ ਜਾਣ ਦੀ ਮਨਜ਼ੂਰੀ ਦਿੱਤੀ ਜਾਵੇਗੀ ਜਾਂ ਨਹੀਂ।

ਅਮਰਜੀਤ ਸਿੰਘ, ਪੰਜਾਬੀ ਜਾਗਰਣ, ਮੁਹਾਲੀ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਵੱਲੋਂ ਵਿਦੇਸ਼ ਜਾਣ ਦੀ ਮਨਜ਼ੂਰੀ ਮੰਗਣ ਲਈ ਦਾਇਰ ਅਰਜ਼ੀ 'ਤੇ ਅੱਜ (19 ਨਵੰਬਰ) ਮੁਹਾਲੀ ਅਦਾਲਤ ਵਿੱਚ ਸੁਣਵਾਈ ਹੋਣੀ ਹੈ।
16 ਨਵੰਬਰ ਨੂੰ ਪਾਈ ਸੀ ਅਰਜ਼ੀ
ਮਜੀਠੀਆ ਵੱਲੋਂ 16 ਨਵੰਬਰ ਨੂੰ ਅਦਾਲਤ ਵਿੱਚ ਵਿਦੇਸ਼ ਯਾਤਰਾ ਦੀ ਇਜਾਜ਼ਤ ਲੈਣ ਲਈ ਅਰਜ਼ੀ ਦਾਇਰ ਕੀਤੀ ਗਈ ਸੀ। ਇਸ ਤੋਂ ਬਾਅਦ ਅਦਾਲਤ ਨੇ 18 ਨਵੰਬਰ ਨੂੰ ਪੰਜਾਬ ਸਰਕਾਰ ਨੂੰ ਆਪਣਾ ਜਵਾਬ ਦਾਖ਼ਲ ਕਰਨ ਲਈ ਕਿਹਾ ਸੀ। ਹੁਣ ਸਰਕਾਰ ਵੱਲੋਂ ਦਾਖ਼ਲ ਕੀਤੇ ਜਵਾਬ ਅਤੇ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਅਦਾਲਤ ਇਸ ਮਾਮਲੇ 'ਤੇ ਫ਼ੈਸਲਾ ਕਰ ਸਕਦੀ ਹੈ।
ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਜ਼ਮਾਨਤ 'ਤੇ ਬਾਹਰ
ਜਾਣਕਾਰੀ ਅਨੁਸਾਰ, ਵਿਜੀਲੈਂਸ ਵੱਲੋਂ ਪਿਛਲੇ ਸਾਲ ਬਿਕਰਮ ਮਜੀਠੀਆ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦੇ ਦੋਸ਼ ਹੇਠ ਕੇਸ ਦਰਜ ਕੀਤਾ ਗਿਆ ਸੀ। ਜਾਂਚ ਅਤੇ ਕਾਨੂੰਨੀ ਕਾਰਵਾਈ ਮਗਰੋਂ ਉਨ੍ਹਾਂ ਨੂੰ ਜ਼ਮਾਨਤ ਮਿਲ ਗਈ ਸੀ ਅਤੇ ਉਹ ਫ਼ਿਲਹਾਲ ਜ਼ਮਾਨਤ 'ਤੇ ਬਾਹਰ ਹਨ।
ਜ਼ਮਾਨਤ ਦੀਆਂ ਸ਼ਰਤਾਂ ਤਹਿਤ ਮਨਜ਼ੂਰੀ ਜ਼ਰੂਰੀ