ਹੀਰੋ ਏਸ਼ੀਅਨ ਚੈਂਪੀਅਨਜ਼ ਟਰਾਫੀ 2026: ਮੁਹਾਲੀ 'ਚ ਤਿਆਰੀਆਂ ਦਾ ਜਾਇਜ਼ਾ ਲੈਣਗੇ ਮੇਅਰ ਸਰਬਜੀਤ ਸਮਾਣਾ
ਇਸ ਮੌਕੇ ਮੇਅਰ ਸਮਾਣਾ ਓਲੰਪੀਅਨ ਬਲਬੀਰ ਸਿੰਘ ਸੀਨੀਅਰ ਇੰਟਰਨੈਸ਼ਨਲ ਹਾਕੀ ਸਟੇਡੀਅਮ ਸੈਕਟਰ-64, ਮੁਹਾਲੀ ਵਿਖੇ ਦੁਪਹਿਰ 12 ਵਜੇ ਮੀਡੀਆ ਨੂੰ ਸੰਬੋਧਨ ਕਰਨਗੇ ਅਤੇ ਟੂਰਨਾਮੈਂਟ ਦੀਆਂ ਤਿਆਰੀਆਂ ਦੇ ਪ੍ਰਬੰਧਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਸਾਂਝੀ ਕਰਨਗੇ।
Publish Date: Wed, 21 Oct 2026 09:17 AM (IST)
Updated Date: Wed, 21 Oct 2026 09:18 AM (IST)
ਦਰਸ਼ਨ ਸਿੰਘ ਸੋਢੀ, ਮੁਹਾਲੀ: ਹੀਰੋ ਏਸ਼ੀਅਨ ਚੈਂਪੀਅਨਜ਼ ਟਰਾਫੀ 2026 ਦੀਆਂ ਤਿਆਰੀਆਂ ਨੂੰ ਲੈ ਕੇ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਮੁਸਤੈਦ ਨਜ਼ਰ ਆ ਰਿਹਾ ਹੈ। ਇਸੇ ਸਿਲਸਿਲੇ ਵਿੱਚ ਅੱਜ ਮੁਹਾਲੀ ਨਗਰ ਨਿਗਮ ਦੇ ਮੇਅਰ ਸਰਬਜੀਤ ਸਿੰਘ ਸਮਾਣਾ ਵੱਲੋਂ ਟੂਰਨਾਮੈਂਟ ਦੀਆਂ ਤਿਆਰੀਆਂ ਦਾ ਵਿਸ਼ੇਸ਼ ਜਾਇਜ਼ਾ ਲਿਆ ਜਾਵੇਗਾ।