- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜ਼ਿਕਰਯੋਗ ਹੈ ਕਿ ਕਾਲਜ ਰੋਡ 'ਤੇ ਪੁਲਿਸ ਥਾਣੇ ਦੇ ਬਾਹਰ ਵੱਖ-ਵੱਖ ਹਾਦਸਿਆਂ ਦਾ ਸ਼ਿਕਾਰ ਹੋਏ ਵਾਹਨ ਲੰਬੇ ਸਮੇਂ ਤੋਂ ਖੜ੍ਹੇ ਕੀਤੇ ਹੋਏ ਸਨ। ਇਨ੍ਹਾਂ ਵਾਹਨਾਂ ਕਾਰਨ ਸੜਕ ਦਾ ਇਕ ਵੱਡਾ ਹਿੱਸਾ ਘਿਰਿਆ ਰਹਿੰਦਾ ਸੀ, ਜਿਸ ਕਾਰਨ ਇੱਥੋਂ ਲੰਘਣ ਵਾਲੇ ਵਾਹਨ ਚਾਲਕਾਂ ਅਤੇ ਖ਼ਾਸ ਕਰਕੇ ਕਾਲਜ ਆਉਣ-ਜਾਣ ਵਾਲੇ ਵਿਦਿਆਰਥੀਆਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਸੀ। ਕਈ ਵਾਰ ਇਸ ਜਗ੍ਹਾ 'ਤੇ ਜਾਮ ਵਰਗੀ ਸਥਿਤੀ ਬਣ ਜਾਂਦੀ ਸੀ ਅਤੇ ਹਾਦਸੇ ਵਾਪਰਨ ਦਾ ਖ਼ਦਸ਼ਾ ਵੀ ਬਣਿਆ ਰਹਿੰਦਾ ਸੀ।

ਸੁਨੀਲ ਕੁਮਾਰ ਭੱਟੀ, ਪੰਜਾਬੀ ਜਾਗਰਣ, ਡੇਰਾਬੱਸੀ : ਪ੍ਰਮੁੱਖ ਅਖ਼ਬਾਰ 'ਪੰਜਾਬੀ ਜਾਗਰਣ' ਵਿਚ ਸਥਾਨਕ ਸਮੱਸਿਆਵਾਂ ਨੂੰ ਪ੍ਰਮੁੱਖਤਾ ਨਾਲ ਚੁੱਕੇ ਜਾਣ ਤੋਂ ਬਾਅਦ ਇਕ ਵਾਰ ਫਿਰ ਵੱਡਾ ਅਸਰ ਦੇਖਣ ਨੂੰ ਮਿਲਿਆ ਹੈ। ਡੇਰਾਬੱਸੀ ਕਾਲਜ ਰੋਡ 'ਤੇ ਸਥਿਤ ਪੁਲਿਸ ਥਾਣੇ ਦੇ ਬਿਲਕੁਲ ਸਾਹਮਣੇ ਲੰਮੇ ਸਮੇਂ ਤੋਂ ਸੜਕ ਕਿਨਾਰੇ ਖੜ੍ਹੇ ਹਾਦਸਾਗ੍ਰਸਤ ਵਾਹਨਾਂ ਨੂੰ ਪੁਲਿਸ ਪ੍ਰਸ਼ਾਸਨ ਨੇ ਮੁਸਤੈਦੀ ਦਿਖਾਉਂਦੇ ਹੋਏ ਉੱਥੋਂ ਹਟਾ ਦਿੱਤਾ ਹੈ। ਪ੍ਰਸ਼ਾਸਨ ਦੀ ਇਸ ਕਾਰਵਾਈ ਨਾਲ ਸਥਾਨਕ ਨਿਵਾਸੀਆਂ ਅਤੇ ਵਾਹਨ ਚਾਲਕਾਂ ਨੇ ਸੁੱਖ ਦਾ ਸਾਹ ਲਿਆ ਹੈ।
ਜ਼ਿਕਰਯੋਗ ਹੈ ਕਿ ਕਾਲਜ ਰੋਡ 'ਤੇ ਪੁਲਿਸ ਥਾਣੇ ਦੇ ਬਾਹਰ ਵੱਖ-ਵੱਖ ਹਾਦਸਿਆਂ ਦਾ ਸ਼ਿਕਾਰ ਹੋਏ ਵਾਹਨ ਲੰਬੇ ਸਮੇਂ ਤੋਂ ਖੜ੍ਹੇ ਕੀਤੇ ਹੋਏ ਸਨ। ਇਨ੍ਹਾਂ ਵਾਹਨਾਂ ਕਾਰਨ ਸੜਕ ਦਾ ਇਕ ਵੱਡਾ ਹਿੱਸਾ ਘਿਰਿਆ ਰਹਿੰਦਾ ਸੀ, ਜਿਸ ਕਾਰਨ ਇੱਥੋਂ ਲੰਘਣ ਵਾਲੇ ਵਾਹਨ ਚਾਲਕਾਂ ਅਤੇ ਖ਼ਾਸ ਕਰਕੇ ਕਾਲਜ ਆਉਣ-ਜਾਣ ਵਾਲੇ ਵਿਦਿਆਰਥੀਆਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਸੀ। ਕਈ ਵਾਰ ਇਸ ਜਗ੍ਹਾ 'ਤੇ ਜਾਮ ਵਰਗੀ ਸਥਿਤੀ ਬਣ ਜਾਂਦੀ ਸੀ ਅਤੇ ਹਾਦਸੇ ਵਾਪਰਨ ਦਾ ਖ਼ਦਸ਼ਾ ਵੀ ਬਣਿਆ ਰਹਿੰਦਾ ਸੀ।
ਇਸ ਗੰਭੀਰ ਸਮੱਸਿਆ ਨੂੰ ਲੈ ਕੇ "ਪੰਜਾਬੀ ਜਾਗਰਣ" ਵੱਲੋਂ ਜਨਤਕ ਹਿੱਤ ਵਿਚ ਖ਼ਬਰ ਨੂੰ ਪ੍ਰਮੁੱਖਤਾ ਨਾਲ ਪ੍ਰਕਾਸ਼ਿਤ ਕੀਤਾ ਗਿਆ ਸੀ। ਖ਼ਬਰ ਨਸ਼ਰ ਹੋਣ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਹਰਕਤ ਵਿਚ ਆਇਆ ਅਤੇ ਉੱਚ ਅਧਿਕਾਰੀਆਂ ਦੇ ਨਿਰਦੇਸ਼ਾਂ 'ਤੇ ਕਾਰਵਾਈ ਕਰਦਿਆਂ ਥਾਣੇ ਦੇ ਸਾਹਮਣੇ ਲੱਗੇ ਵਾਹਨਾਂ ਦੇ ਢੇਰ ਨੂੰ ਉੱਥੋਂ ਹਟਵਾ ਕੇ ਰਸਤਾ ਪੂਰੀ ਤਰ੍ਹਾਂ ਸਾਫ਼ ਕਰਵਾ ਦਿੱਤਾ ਗਿਆ ਹੈ। ਰਸਤਾ ਸਾਫ਼ ਹੋਣ ਤੋਂ ਬਾਅਦ ਸਥਾਨਕ ਦੁਕਾਨਦਾਰਾਂ, ਰਾਹਗੀਰਾਂ ਅਤੇ ਵਾਹਨ ਚਾਲਕਾਂ ਨੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ। ਲੋਕਾਂ ਨੇ ਪੁਲਿਸ ਪ੍ਰਸ਼ਾਸਨ ਦੀ ਤੁਰੰਤ ਕਾਰਵਾਈ ਦਾ ਤਹਿ ਦਿਲੋਂ ਧੰਨਵਾਦ ਕੀਤਾ।