ਪੰਜਾਬ ਸਰਕਾਰ ਦੇ ਸਕੂਲ ਸਿੱਖਿਆ ਵਿਭਾਗ ਵੱਲੋਂ ਰਾਜ ਦੇ ਵੱਖ-ਵੱਖ ਜ਼ਿਲ੍ਹਿਆਂ ਵਿਚ ਸਥਿਤ 15 ਸਰਕਾਰੀ ਸਕੂਲਾਂ ਦੇ ਨਾਮ ਬਦਲ ਕੇ ਦੇਸ਼ ਦੇ ਮਹਾਨ ਸ਼ਹੀਦਾਂ, ਸੁਤੰਤਰਤਾ ਸੰਗਰਾਮੀਆਂ ਅਤੇ ਮਹੱਤਵਪੂਰਨ ਸ਼ਖ਼ਸੀਅਤਾਂ ਦੇ ਨਾਮ 'ਤੇ ਰੱਖਣ ਦਾ ਅਹਿਮ ਫ਼ੈਸਲਾ ਲਿਆ ਗਿਆ ਹੈ। ਸਿੱਖਿਆ ਵਿਭਾਗ ਦੀ ਸਕੱਤਰ ਸੋਨਾਲੀ ਗਿਰੀ (ਆਈਏਐੱਸ) ਦੇ ਦਸਤਖਤਾਂ ਹੇਠ ਜਾਰੀ ਹੋਏ ਇਨ੍ਹਾਂ ਹੁਕਮਾਂ ਨੂੰ ਤੁਰੰਤ ਪ੍ਰਭਾਵ ਨਾਲ ਲਾਗੂ ਕਰ ਦਿੱਤਾ ਗਿਆ ਹੈ।

ਜੀਐੱਸ ਸੰਧੂ, ਪੰਜਾਬੀ ਜਾਗਰਣ, ਐੱਸਏਐੱਸ ਨਗਰ : ਪੰਜਾਬ ਸਰਕਾਰ ਦੇ ਸਕੂਲ ਸਿੱਖਿਆ ਵਿਭਾਗ ਵੱਲੋਂ ਰਾਜ ਦੇ ਵੱਖ-ਵੱਖ ਜ਼ਿਲ੍ਹਿਆਂ ਵਿਚ ਸਥਿਤ 15 ਸਰਕਾਰੀ ਸਕੂਲਾਂ ਦੇ ਨਾਮ ਬਦਲ ਕੇ ਦੇਸ਼ ਦੇ ਮਹਾਨ ਸ਼ਹੀਦਾਂ, ਸੁਤੰਤਰਤਾ ਸੰਗਰਾਮੀਆਂ ਅਤੇ ਮਹੱਤਵਪੂਰਨ ਸ਼ਖ਼ਸੀਅਤਾਂ ਦੇ ਨਾਮ 'ਤੇ ਰੱਖਣ ਦਾ ਅਹਿਮ ਫ਼ੈਸਲਾ ਲਿਆ ਗਿਆ ਹੈ। ਸਿੱਖਿਆ ਵਿਭਾਗ ਦੀ ਸਕੱਤਰ ਸੋਨਾਲੀ ਗਿਰੀ (ਆਈਏਐੱਸ) ਦੇ ਦਸਤਖਤਾਂ ਹੇਠ ਜਾਰੀ ਹੋਏ ਇਨ੍ਹਾਂ ਹੁਕਮਾਂ ਨੂੰ ਤੁਰੰਤ ਪ੍ਰਭਾਵ ਨਾਲ ਲਾਗੂ ਕਰ ਦਿੱਤਾ ਗਿਆ ਹੈ।
ਮੁੱਖ ਤਬਦੀਲੀਆਂ ਅਤੇ ਨਵੇਂ ਨਾਮ:
ਵਿਭਾਗ ਵੱਲੋਂ ਜਾਰੀ ਸੂਚੀ ਅਨੁਸਾਰ ਬਰਨਾਲਾ, ਫਰੀਦਕੋਟ, ਮਾਨਸਾ, ਸ੍ਰੀ ਮੁਕਤਸਰ ਸਾਹਿਬ, ਸੰਗਰੂਰ, ਪਟਿਆਲਾ, ਬਠਿੰਡਾ, ਪਠਾਨਕੋਟ ਅਤੇ ਜਲੰਧਰ ਜ਼ਿਲ੍ਹਿਆਂ ਦੇ ਸਕੂਲਾਂ ਦੇ ਨਾਮ ਬਦਲੇ ਗਏ ਹਨ। ਕੁਝ ਪ੍ਰਮੁੱਖ ਨਾਮਕਰਨ ਇਸ ਪ੍ਰਕਾਰ ਹਨ : -
ਲੜੀ ਨੰ. - ਜ਼ਿਲ੍ਹਾ - ਸਕੂਲ ਦਾ ਮੌਜੂਦਾ ਨਾਮ - ਹੁਣ ਰੱਖਿਆ ਗਿਆ ਨਵਾਂ ਨਾਮ
1. ਬਰਨਾਲਾ - ਸਰਕਾਰੀ ਹਾਈ ਸਕੂਲ ਸੰਧੂ ਕਲਾਂ - ਸ਼ਹੀਦ ਸਿਪਾਹੀ ਜਗਦੇਵ ਸਿੰਘ ਸਰਕਾਰੀ ਹਾਈ ਸਕੂਲ ਸੰਧੂ ਕਲਾਂ
2. ਫਰੀਦਕੋਟ - ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘੁਗਿਆਣਾ -ਸ਼ਹੀਦ ਨਾਇਕ ਸੁਰਜੀਤ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘੁਗਿਆਣਾ
3. ਮਾਨਸਾ - ਸਰਕਾਰੀ ਹਾਈ ਸਕੂਲ ਫਤਿਹਪੁਰ - ਸੁਤੰਤਰਤਾ ਸੰਗਰਾਮੀ ਮੱਖਣ ਸਿੰਘ ਸਰਕਾਰੀ ਹਾਈ ਸਕੂਲ ਫਤਿਹਪੁਰ
4. ਮਾਨਸਾ -ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਲੇਲ ਸਿੰਘ ਵਾਲਾ -ਕਾਮਰੇਡ ਧਰਮ ਸਿੰਘ ਢੱਕੜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਲੇਲ ਸਿੰਘ ਵਾਲਾ
5. ਮਾਨਸਾ - ਪੀਐੱਮ ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਮੁੰਡੇ) ਭਿੱਖੀ - ਸ਼ਹੀਦ ਕਾਂਸਟੇਬਲ ਜਸਵੰਤ ਸਿੰਘ ਪੀਐੱਮ ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਮੁੰਡੇ) ਭਿੱਖੀ
6. ਮਾਨਸਾ - ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਖਸ਼ੀਵਾਲਾ - ਸੁਤੰਤਰਤਾ ਸੰਗਰਾਮੀ ਅਰਜਨ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਖਸ਼ੀਵਾਲਾ
7. ਸ੍ਰੀ ਮੁਕਤਸਰ ਸਾਹਿਬ - ਸਰਕਾਰੀ ਮਿਡਲ ਸਕੂਲ ਲੁਬਾਣਿਆਂ ਵਾਲੀ - ਸੁਤੰਤਰਤਾ ਸੰਗਰਾਮੀ ਸਰਵਣ ਸਿੰਘ ਸਰਕਾਰੀ ਮਿਡਲ ਸਕੂਲ ਲੁਬਾਣਿਆਂ ਵਾਲੀ
8. ਸੰਗਰੂਰ - ਸਰਕਾਰੀ ਹਾਈ ਸਕੂਲ ਹਮੀਰਗੜ੍ਹ - ਸੁਤੰਤਰਤਾ ਸੰਗਰਾਮੀ ਗਿਆਨੀ ਮੁਕੰਦ ਸਿੰਘ ਸਰਕਾਰੀ ਹਾਈ ਸਕੂਲ ਹਮੀਰਗੜ੍ਹ
9. ਪਟਿਆਲਾ - ਸਰਕਾਰੀ ਮਿਡਲ ਸਕੂਲ ਦੁੱਲਦੀ - ਸ਼ਹੀਦ ਸਿਪਾਹੀ ਪਿਆਰਾ ਸਿੰਘ ਸਰਕਾਰੀ ਮਿਡਲ ਸਕੂਲ ਦੁੱਲਦੀ
10. ਪਟਿਆਲਾ - ਸਰਕਾਰੀ ਹਾਈ ਸਕੂਲ ਰਾਜਪੁਰਾ ਟਾਊਨ - ਸੁਤੰਤਰਤਾ ਸੰਗਰਾਮੀ ਅਮੀਰ ਸਿੰਘ ਸਰਕਾਰੀ ਹਾਈ ਸਕੂਲ ਰਾਜਪੁਰਾ ਟਾਊਨ
11. ਬਰਨਾਲਾ - ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਕੈਰੇ - ਸੁਤੰਤਰਤਾ ਸੰਗਰਾਮੀ ਗੁਰਦਿਆਲ ਸਿੰਘ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਕੈਰੇ
12. ਬਰਨਾਲਾ - ਸਰਕਾਰੀ ਪ੍ਰਾਇਮਰੀ ਟੱਲੇਵਾਲ - ਸੁਤੰਤਰਤਾ ਸੰਗਰਾਮੀ ਤਾਰਾ ਸਿੰਘ ਸਰਕਾਰੀ ਪ੍ਰਾਇਮਰੀ ਟੱਲੇਵਾਲ
13. ਬਠਿੰਡਾ - ਸਰਕਾਰੀ ਐਲੀਮੈਂਟਰੀ ਸਕੂਲ ਹਰਰੰਗਪੁਰਾ ਪਿੰਡੀ- ਸ਼ਹੀਦ ਸਿਪਾਹੀ ਬੂਟਾ ਸਿੰਘ ਸਰਕਾਰੀ ਐਲੀਮੈਂਟਰੀ ਸਕੂਲ ਹਰਰੰਗਪੁਰਾ ਪਿੰਡੀ
14. ਪਠਾਨਕੋਟ- ਸਰਕਾਰੀ ਪ੍ਰਾਇਮਰੀ ਸਕੂਲ ਨੰਗਲ ਫਰੀਦਾ - ਸ਼ਹੀਦ ਸਿਪਾਹੀ ਰਾਈਫਲ ਮੈਨ ਜੈ ਸਿੰਘ ਸਰਕਾਰੀ ਪ੍ਰਾਇਮਰੀ ਸਕੂਲ ਨੰਗਲ ਫਰੀਦਾ
15. ਜਲੰਧਰ- ਸਰਕਾਰੀ ਪ੍ਰਾਇਮਰੀ ਸਕੂਲ ਡਰੋਲੀ ਖੁਰਦ - ਸ਼ਹੀਦ ਕੁਲਵਿੰਦਰ ਸਿੰਘ ਮੈਮੋਰੀਅਲ ਸਰਕਾਰੀ ਪ੍ਰਾਇਮਰੀ ਸਕੂਲ ਡਰੋਲੀ ਖੁਰਦ
ਸਿੱਖਿਆ ਵਿਭਾਗ ਦੀ ਪਹਿਲਕਦਮੀ:
ਸਿੱਖਿਆ ਵਿਭਾਗ ਅਨੁਸਾਰ ਇਸ ਪਹਿਲਕਦਮੀ ਦਾ ਮਕਸਦ ਆਉਣ ਵਾਲੀ ਪੀੜ੍ਹੀ ਨੂੰ ਸਾਡੇ ਦੇਸ਼ ਦੇ ਸ਼ਹੀਦਾਂ ਅਤੇ ਸੁਤੰਤਰਤਾ ਸੰਗਰਾਮੀਆਂ ਦੀਆਂ ਕੁਰਬਾਨੀਆਂ ਤੋਂ ਜਾਣੂ ਕਰਵਾਉਣਾ ਅਤੇ ਉਨ੍ਹਾਂ ਵਿਚ ਦੇਸ਼ ਭਗਤੀ ਦੀ ਭਾਵਨਾ ਪੈਦਾ ਕਰਨਾ ਹੈ। ਵਿਭਾਗ ਨੇ ਇਨ੍ਹਾਂ ਹੁਕਮਾਂ ਦੀ ਕਾਪੀ ਸਮੂਹ ਸਬੰਧਤ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਅਤੇ ਹੋਰ ਉੱਚ ਅਧਿਕਾਰੀਆਂ ਨੂੰ ਲੋੜੀਂਦੀ ਕਾਰਵਾਈ ਲਈ ਭੇਜ ਦਿੱਤੀ ਹੈ।