ਵਿਦਿਆਰਥੀਆਂ ਲਈ ਅਹਿਮ ਖ਼ਬਰ! ਸੂਬੇ 'ਚ ਹੋਣ ਵਾਲੀ ਵਜ਼ੀਫ਼ਾ ਪ੍ਰੀਖਿਆ ਦੇ ਸਮੇਂ ’ਚ ਤਬਦੀਲੀ; ਜਾਣੋ ਹੁਣ ਕਿੰਨੇ ਵਜੇ ਸ਼ੁਰੂ ਹੋਵੇਗਾ ਪੇਪਰ
ਪੰਜਾਬ ’ਚ ਚਾਰ ਜਨਵਰੀ ਨੂੰ ਹੋਣ ਵਾਲੀਆਂ ਵੱਖ-ਵੱਖ ਵਜ਼ੀਫ਼ਾ ਸਕੀਮਾਂ ਦੀਆਂ ਪ੍ਰੀਖਿਆਵਾਂ ਦੇ ਸਮੇਂ ’ਚ ਕੜਾਕੇ ਦੀ ਠੰਢ ਤੇ ਸੰਘਣੀ ਧੁੰਦ ਦੇ ਮੱਦੇਨਜ਼ਰ ਤਬਦੀਲੀ ਕਰ ਦਿੱਤੀ ਗਈ ਹੈ।
Publish Date: Sat, 03 Jan 2026 09:57 AM (IST)
Updated Date: Sat, 03 Jan 2026 10:02 AM (IST)
ਮੋਹਾਲੀ : ਪੰਜਾਬ ’ਚ ਚਾਰ ਜਨਵਰੀ ਨੂੰ ਹੋਣ ਵਾਲੀਆਂ ਵੱਖ-ਵੱਖ ਵਜ਼ੀਫ਼ਾ ਸਕੀਮਾਂ ਦੀਆਂ ਪ੍ਰੀਖਿਆਵਾਂ ਦੇ ਸਮੇਂ ’ਚ ਕੜਾਕੇ ਦੀ ਠੰਢ ਤੇ ਸੰਘਣੀ ਧੁੰਦ ਦੇ ਮੱਦੇਨਜ਼ਰ ਤਬਦੀਲੀ ਕਰ ਦਿੱਤੀ ਗਈ ਹੈ। ਅੱਠਵੀਂ ਅਤੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਲਈ ਹੋਣ ਵਾਲੀ ਇਹ ਪ੍ਰੀਖਿਆ ਹੁਣ ਸਵੇਰੇ 11:00 ਵਜੇ ਤੋਂ ਦੁਪਹਿਰ 2:00 ਵਜੇ ਦੌਰਾਨ ਹੋਵੇਗੀ। ਵਿਭਾਗ ਨੇ ਸਮੂਹ ਪ੍ਰੀਖਿਆ ਕੇਂਦਰਾਂ ਦੇ ਕੰਟਰੋਲਰਾਂ ਅਤੇ ਵਿਦਿਆਰਥੀਆਂ ਨੂੰ ਇਸ ਤਬਦੀਲੀ ਬਾਰੇ ਸੁਚੇਤ ਰਹਿਣ ਦੀ ਹਦਾਇਤ ਕੀਤੀ ਹੈ।