ਜੇਐੱਸ ਕਲੇਰ, ਜ਼ੀਰਕਪੁਰ : ਵੀਆਈਪੀ ਰੋਡ ਤੇ ਸਥਿਤ ਜੈਪੁਰੀਆ ਸਨਰਾਈਜ਼ ਗ੍ਰੀਨ ਸੁਸਾਇਟੀ ਵਿਚ ਵਿਅਕਤੀ ਨੇ ਆਰਥਿਕ ਤੰਗੀ ਕਾਰਨ 6ਵੀਂ ਮੰਜ਼ਿਲ ਤੋਂ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ। ਪੁਲਿਸ ਸੂਤਰਾਂ ਅਨੁਸਾਰ ਨਰਿੰਦਰ ਗੁਪਤਾ (53 ਸਾਲ) ਵਾਸੀ ਫਲੈਟ ਨੰਬਰ 201 ਟਾਵਰ ਵੀ ਜੈਪੁਰੀਆ ਸਨਰਾਈਜ਼ ਗ੍ਰੀਨ ਸੁਸਾਇਟੀ ਜ਼ੀਰਕਪੁਰ ਪੋਲਟਰੀ ਫਾਰਮ ਵਿਚ ਘਾਟਾ ਪੈ ਜਾਣ ਤੋਂ ਦੁਖੀ ਸੀ। ਉਸ ਨੇ ਸੁਸਾਇਟੀ ਦੀ ਛੇਵੀਂ ਮੰਜ਼ਿਲ ਤੋਂ ਛਾਲ ਮਾਰ ਦਿੱਤੀ। ਗੰਭੀਰ ਜ਼ਖ਼ਮੀ ਹਾਲਤ ਵਿਚ ਉਸ ਨੂੰ ਐਮ ਕੇਅਰ ਹਸਪਤਾਲ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਪੁਲਿਸ ਨੇ ਮ੍ਰਿਤਕ ਦੇ ਵਾਰਸਾਂ ਦੇ ਬਿਆਨਾਂ ’ਤੇ ਕਾਰਵਾਈ ਆਰੰਭ ਕਰ ਦਿੱਤੀ ਹੈ।

Posted By: Jagjit Singh