- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਉਨ੍ਹਾਂ ਨੇ ਔਰਤਾਂ ਨੂੰ ਸਿਹਤਮੰਦ ਜੀਵਨ-ਸ਼ੈਲੀ ਅਪਣਾਉਣ ਅਤੇ ਰੋਜ਼ਾਨਾ ਯੋਗਾ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਅਜੋਕੇ ਤਣਾਅ ਭਰੇ ਜੀਵਨ ਵਿਚ ਯੋਗਾ ਹਰ ਉਮਰ ਦੇ ਵਿਅਕਤੀ ਲਈ ਲਾਭਦਾਇਕ ਹੈ। ਖ਼ਾਸ ਕਰਕੇ ਬਜ਼ੁਰਗਾਂ ਲਈ ਇਹ ਸਿਹਤਮੰਦ ਅਤੇ ਸਰਗਰਮ ਜੀਵਨ ਬਤੀਤ ਕਰਨ ਦਾ ਇਕ ਸਰਲ ਅਤੇ ਪ੍ਰਭਾਵਸ਼ਾਲੀ ਸਾਧਨ ਹੈ।

ਦਰਸ਼ਨ ਸਿੰਘ ਸੋਢੀ, ਪੰਜਾਬੀ ਜਾਗਰਣ, ਮੁਹਾਲੀ: ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਵਿਖੇ ਵੱਖ-ਵੱਖ ਥਾਵਾਂ ਉੱਤੇ ਕੌਮਾਂਤਰੀ ਯੋਗ ਦਿਵਸ ਮਨਾਇਆ ਗਿਆ। ਸੈਕਟਰ-68 ਦੇ ਗਰਾਉਂਡ ਵਿੱਚ ਮਨਾਏ ਗਏ ਯੋਗ ਦਿਵਸ ਮੌਕੇ ਮੁੱਖ ਮੰਤਰੀ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੇ ਸ਼ਿਰਕਤ ਕੀਤੀ ਅਤੇ ਯੋਗ ਅਭਿਆਸ ਵੀ ਕੀਤਾ।
ਡਾ. ਗੁਰਪ੍ਰੀਤ ਕੌਰ ਨੇ ਕਿਹਾ ਕਿ ਯੋਗਾ ਇਕ ਪ੍ਰਾਚੀਨ ਭਾਰਤੀ ਵਿੱਦਿਆ ਹੈ ਜੋ ਸਰੀਰ, ਮਨ ਅਤੇ ਆਤਮਾ ਵਿਚ ਸੰਤੁਲਨ ਬਣਾਈ ਰੱਖਣ ਵਿਚ ਮਦਦ ਕਰਦੀ ਹੈ।
ਉਨ੍ਹਾਂ ਨੇ ਔਰਤਾਂ ਨੂੰ ਸਿਹਤਮੰਦ ਜੀਵਨ-ਸ਼ੈਲੀ ਅਪਣਾਉਣ ਅਤੇ ਰੋਜ਼ਾਨਾ ਯੋਗਾ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਅਜੋਕੇ ਤਣਾਅ ਭਰੇ ਜੀਵਨ ਵਿਚ ਯੋਗਾ ਹਰ ਉਮਰ ਦੇ ਵਿਅਕਤੀ ਲਈ ਲਾਭਦਾਇਕ ਹੈ। ਖ਼ਾਸ ਕਰਕੇ ਬਜ਼ੁਰਗਾਂ ਲਈ ਇਹ ਸਿਹਤਮੰਦ ਅਤੇ ਸਰਗਰਮ ਜੀਵਨ ਬਤੀਤ ਕਰਨ ਦਾ ਇਕ ਸਰਲ ਅਤੇ ਪ੍ਰਭਾਵਸ਼ਾਲੀ ਸਾਧਨ ਹੈ।
ਇਸ ਮੌਕੇ ਵਿਧਾਇਕ ਕੁਲਵੰਤ ਸਿੰਘ ਦੀ ਪਤਨੀ ਬੀਬੀ ਜਸਵੰਤ ਕੌਰ, ਪੰਜਾਬ ਜਲ ਸਪਲਾਈ ਤੇ ਸੀਵਰੇਜ ਬੋਰਡ ਦੇ ਚੇਅਰਮੈਨ ਡਾ ਸੰਨੀ ਸਿੰਘ ਅਹਲੂਵਾਲੀਆ, ਕੌਂਸਲਰ ਰਮਨਪ੍ਰੀਤ ਕੌਰ ਕੁੰਬੜਾ ਨੌਜਵਾਨ ਆਗੂ ਗੁਰਪ੍ਰੀਤ ਸਿੰਘ ਬੈਂਸ ਚਰਨਜੀਤ ਕੌਰ ਅਤੇ ਹੋਰ ਪਤਵੰਤੇ ਹਾਜ਼ਰ ਸਨ।
ਇਸੇ ਤਰ੍ਹਾਂ ਡਾ. ਬੀ.ਆਰ. ਅੰਬੇਡਕਰ ਸਟੇਟ ਇੰਸਟੀਚਿਊਟ ਆਫ ਮੈਡੀਕਲ ਸਾਇੰਸਜ਼ (ਏਮਜ਼), ਫੇਜ਼-6, ਮੁਹਾਲੀ ਵਿਖੇ 12ਵਾਂ ਅੰਤਰਰਾਸ਼ਟਰੀ ਯੋਗ ਦਿਵਸ ਬੜੇ ਉਤਸ਼ਾਹ ਅਤੇ ਜੋਸ਼ ਨਾਲ ਮਨਾਇਆ ਗਿਆ। ਇਹ ਸਮਾਗਮ ਫਿਜ਼ਿਆਲੋਜੀ ਵਿਭਾਗ ਵੱਲੋਂ ਇਸ ਸਾਲ ਦੇ ਅੰਤਰਰਾਸ਼ਟਰੀ ਵਿਸ਼ੇ “ਸਿਹਤਮੰਦ ਬੁਢਾਪੇ ਲਈ ਯੋਗ” ਤਹਿਤ ਕਰਵਾਇਆ ਗਿਆ।