- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਸਰਕਾਰ ਵੱਲੋਂ ਆਈਪੀਐੱਸ ਅਧਿਕਾਰੀ ਡੀਆਈਜੀ ਹਰਪ੍ਰੀਤ ਸਿੰਘ ਨੂੰ ਪੰਜਾਬ ਵਿਜੀਲੈਂਸ ਬਿਊਰੋ ਦੇ ਡਾਇਰੈਕਟਰ ਦਾ ਵਾਧੂ ਚਾਰਜ ਸੌਂਪਿਆ ਗਿਆ ਹੈ। ਇਸ ਨਵੀਂ ਜ਼ਿੰਮੇਵਾਰੀ ਦੇ ਨਾਲ ਹੁਣ ਉਹ ਡੀਆਈਜੀ ਵਿਜੀਲੈਂਸ ਵਜੋਂ ਆਪਣੀਆਂ ਮੌਜੂਦਾ ਸੇਵਾਵਾਂ ਦੇ ਨਾਲ-ਨਾਲ ਵਿਜੀਲੈਂਸ ਬਿਊਰੋ ਦੇ ਡਾਇਰੈਕਟਰ ਦੀ ਭੂਮਿਕਾ ਵੀ ਨਿਭਾਉਣਗੇ।

ਅਮਰਜੀਤ ਸਿੰਘ, ਪੰਜਾਬੀ ਜਾਗਰਣ, ਮੁਹਾਲੀ : ਪੰਜਾਬ ਸਰਕਾਰ ਵੱਲੋਂ ਆਈਪੀਐੱਸ ਅਧਿਕਾਰੀ ਡੀਆਈਜੀ ਹਰਪ੍ਰੀਤ ਸਿੰਘ ਨੂੰ ਪੰਜਾਬ ਵਿਜੀਲੈਂਸ ਬਿਊਰੋ ਦੇ ਡਾਇਰੈਕਟਰ ਦਾ ਵਾਧੂ ਚਾਰਜ ਸੌਂਪਿਆ ਗਿਆ ਹੈ। ਇਸ ਨਵੀਂ ਜ਼ਿੰਮੇਵਾਰੀ ਦੇ ਨਾਲ ਹੁਣ ਉਹ ਡੀਆਈਜੀ ਵਿਜੀਲੈਂਸ ਵਜੋਂ ਆਪਣੀਆਂ ਮੌਜੂਦਾ ਸੇਵਾਵਾਂ ਦੇ ਨਾਲ-ਨਾਲ ਵਿਜੀਲੈਂਸ ਬਿਊਰੋ ਦੇ ਡਾਇਰੈਕਟਰ ਦੀ ਭੂਮਿਕਾ ਵੀ ਨਿਭਾਉਣਗੇ।
ਹਰਪ੍ਰੀਤ ਸਿੰਘ ਸਾਲ 1994 ’ਚ ਪੰਜਾਬ ਪੁਲਿਸ ਵਿਚ ਭਰਤੀ ਹੋਏ ਸਨ। ਉਨ੍ਹਾਂ ਦੇ ਪਿਤਾ ਸਵਰਗੀ ਜਗਜੀਤ ਸਿੰਘ ਵੀ ਆਈਏਐੱਸ ਅਧਿਕਾਰੀ ਰਹਿ ਚੁੱਕੇ ਹਨ। ਆਪਣੇ ਲੰਮੇ ਪੁਲਿਸ ਸੇਵਾ ਕਾਲ ਦੌਰਾਨ ਹਰਪ੍ਰੀਤ ਸਿੰਘ ਨੇ ਲੁਧਿਆਣਾ (ਖੁਰਦ), ਅਮਲੋਹ (ਸ੍ਰੀ ਫ਼ਤਹਿਗੜ੍ਹ ਸਾਹਿਬ) ਅਤੇ ਮੁਹਾਲੀ (ਐੱਸਏਐੱਸ ਨਗਰ) ਵਿਖੇ ਜ਼ਿਲ੍ਹਾ ਪੁਲਿਸ ਮੁਖੀ ਵਜੋਂ ਸੇਵਾਵਾਂ ਨਿਭਾਈਆਂ ਹਨ। ਇਸ ਤੋਂ ਇਲਾਵਾ ਉਹ ਅੰਮ੍ਰਿਤਸਰ ਰੇਂਜ ਦੇ ਡੀਆਈਜੀ ਵਜੋਂ ਵੀ ਆਪਣੀਆਂ ਸੇਵਾਵਾਂ ਦੇ ਚੁੱਕੇ ਹਨ।
ਜ਼ਿਕਰਯੋਗ ਹੈ ਕਿ ਅਗਸਤ 2025 ’ਚ ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਵੱਲੋਂ ਹਰਪ੍ਰੀਤ ਸਿੰਘ ਨੂੰ ਆਈਪੀਐੱਸ ਵਜੋਂ ਤਰੱਕੀ ਦਿੱਤੀ ਗਈ ਸੀ। ਉਹ ਹੁਸ਼ਿਆਰਪੁਰ (ਗੁਰਦਾਸਪੁਰ), ਪਠਾਨਕੋਟ ਅਤੇ ਮੁਹਾਲੀ ਵਿਖੇ ਐੱਸਪੀ ਵਜੋਂ, ਜਦਕਿ ਮਾਨਸਾ, ਬਟਾਲਾ ਅਤੇ ਖੰਨਾ ਵਿਖੇ ਐੱਸਐੱਸਪੀ ਵਜੋਂ ਵੀ ਸੇਵਾਵਾਂ ਨਿਭਾ ਚੁੱਕੇ ਹਨ।