ਮੁਹਾਲੀ 'ਚ AGTF ਦੀ ਸਾਂਝੀ ਕਾਰਵਾਈ : ਪੁਲਿਸ ਤੇ ਨਸ਼ਾ ਤਸਕਰਾਂ ਵਿਚਾਲੇ ਮੁਠਭੇੜ, 2 ਤਸਕਰ ਜ਼ਖ਼ਮੀ ਮੋਹਾਲੀ ਪੁਲਿਸ ਵੱਲੋਂ ਨਸ਼ਾ ਤਸਕਰਾਂ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ ਮੁਠਭੇੜ ਦੌਰਾਨ 2 ਨਸ਼ਾ ਤਸਕਰਾਂ ਨੂੰ ਜ਼ਖ਼ਮੀ ਕਰਕੇ ਗ੍ਰਿਫ਼ਤਾਰ ਕਰਨ ਦੀ ਖ਼ਬਰ ਸਾਹਮਣੇ ਆ ਰਹੀ ਹੈ। ਪੁਲਿਸ ਦੀ ਜਵਾਬੀ ਕਾਰਵਾਈ ’ਚ ਦੋਵੇਂ ਮੁਲਜ਼ਮ ਗੋਲੀ ਲੱਗਣ ਕਾਰਨ ਜ਼ਖ਼ਮੀ ਹੋ ਗਏ।
Publish Date: Mon, 27 Jul 2026 03:45 PM (IST)
Updated Date: Mon, 27 Jul 2026 03:50 PM (IST)
ਅਮਰਜੀਤ ਸਿੰਘ, ਪੰਜਾਬੀ ਜਾਗਰਣ, ਮੁਹਾਲੀ। ਮੋਹਾਲੀ ਪੁਲਿਸ ਵੱਲੋਂ ਨਸ਼ਾ ਤਸਕਰਾਂ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ ਮੁਠਭੇੜ ਦੌਰਾਨ 2 ਨਸ਼ਾ ਤਸਕਰਾਂ ਨੂੰ ਜ਼ਖ਼ਮੀ ਕਰਕੇ ਗ੍ਰਿਫ਼ਤਾਰ ਕਰਨ ਦੀ ਖ਼ਬਰ ਸਾਹਮਣੇ ਆ ਰਹੀ ਹੈ। ਪੁਲਿਸ ਦੀ ਜਵਾਬੀ ਕਾਰਵਾਈ ’ਚ ਦੋਵੇਂ ਮੁਲਜ਼ਮ ਗੋਲੀ ਲੱਗਣ ਕਾਰਨ ਜ਼ਖ਼ਮੀ ਹੋ ਗਏ।
ਜ਼ਿਕਰਯੋਗ ਹੈ ਕਿ ਸ਼ਨਿਚਰਵਾਰ ਨੂੰ ਨਸ਼ਾ ਤਸਕਰਾਂ ਨੇ ਪੁਲਿਸ ਟੀਮ ’ਤੇ ਫਾਇਰਿੰਗ ਕਰ ਦਿੱਤੀ ਸੀ, ਜਿਸ ’ਚ ਪੁਲਿਸ ਦੇ ਦੋ ਕਾਂਸਟੇਬਲ ਜ਼ਖ਼ਮੀ ਹੋ ਗਏ ਸਨ। ਇਸ ਘਟਨਾ ਤੋਂ ਬਾਅਦ ਪੁਲਿਸ ਵੱਲੋਂ ਮੁਲਜ਼ਮਾਂ ਦੀ ਭਾਲ ਲਈ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਸੀ।
ਸੋਮਵਾਰ ਨੂੰ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਕਿ ਮੁਲਾਜ਼ਮ ਇੰਡਸਟ੍ਰੀਅਲ ਏਰੀਆ ’ਚ ਛਿਪੇ ਹੋਏ ਹਨ। ਸੂਚਨਾ ਦੇ ਆਧਾਰ ’ਤੇ ਜਦੋਂ ਪੁਲਿਸ ਟੀਮ ਮੌਕੇ ’ਤੇ ਪਹੁੰਚੀ ਤਾਂ ਤਸਕਰਾਂ ਅਤੇ ਪੁਲਿਸ ਵਿਚਾਲੇ ਮੁੱਠਭੇੜ ਹੋ ਗਈ, ਜਦਕਿ ਸੂਤਰਾਂ ਦਾ ਕਹਿਣਾ ਹੈ ਕਿ ਇਕ ਮੁਲਾਜ਼ਮ ਨੇ ਪਹਿਲਾਂ ਹੀ ਪੁਲਿਸ ਟੀਮ ਦੇ ਅੱਗੇ ਆਤਮਸਮਰਪਣ ਕਰ ਦਿੱਤਾ, ਜਿਸ ਤੋਂ ਬਾਅਦ ਪੁਲਿਸ ਦੀ ਟੀਮ ਅਤੇ ਬਾਕੀ ਮੁਲਜ਼ਮਾਂ ਵਿਚਕਾਰ ਮੁਠਭੇੜ ਹੋਈ ਅਤੇ ਜ਼ਖ਼ਮੀ ਹੋਏ ਤਸਕਰਾਂ ਨੂੰ ਕਾਬੂ ਕਰ ਲਿਆ।
ਫਿਲਹਾਲ ਜ਼ਖ਼ਮੀ ਮੁਲਜ਼ਮਾਂ ਨੂੰ ਤੁਰੰਤ ਇਲਾਜ ਲਈ ਮੁਹਾਲੀ ਦੇ ਫੇਜ਼-6 ਸਥਿਤ ਸਿਵਲ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ।
ਘਟਨਾ ਦੀ ਜਾਣਕਾਰੀ ਮਿਲਦੇ ਹੀ ਮੁਹਾਲੀ ਦੇ ਐੱਸ.ਪੀ. ਵੀ ਮੌਕੇ ’ਤੇ ਪਹੁੰਚ ਰਹੇ ਹਨ। ਪੁਲਿਸ ਅਧਿਕਾਰੀਆਂ ਵੱਲੋਂ ਜਲਦ ਹੀ ਇਸ ਐਨਕਾਊਂਟਰ ਅਤੇ ਮੁਲਜ਼ਮਾਂ ਦੇ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ ਜਾਵੇਗੀ।