ਉਰਦੂ ਸਿੱਖਣ ਦੇ ਚਾਹਵਾਨਾਂ ਲਈ ਸੁਨੇਹਾ: ਜ਼ਿਲ੍ਹਾ ਭਾਸ਼ਾ ਦਫ਼ਤਰ 'ਚ 'ਉਰਦੂ ਆਮੋਜ਼' ਦੀ ਸਿਖਲਾਈ 1 ਜੁਲਾਈ ਤੋਂ; ਦਾਖ਼ਲੇ ਸ਼ੁਰੂ
ਇਹ ਜਾਣਕਾਰੀ ਦਿੰਦਿਆਂ ਖੋਜ ਅਫ਼ਸਰ ਡਾ. ਦਰਸ਼ਨ ਕੌਰ ਨੇ ਦੱਸਿਆ ਕਿ 1 ਜੁਲਾਈ ਤੋਂ ਸ਼ੁਰੂ ਹੋਣ ਵਾਲ਼ੇ ਉਰਦੂ ਆਮੋਜ਼ ਦੇ ਕੋਰਸ ਦੀ ਦਾਖਲਾ ਅਤੇ ਪ੍ਰੀਖਿਆ ਫੀਸ ਯਕਮੁਸ਼ਤ 500 ਰੁਪਏ ਨਿਸ਼ਚਿਤ ਕੀਤੀ ਗਈ ਹੈ। ਇਸ ਕੋਰਸ ਦੀ ਮਿਆਦ 6 ਮਹੀਨੇ ਅਤੇ ਜਮਾਤ ਦਾ ਸਮਾਂ ਰੋਜ਼ਾਨਾ ਇੱਕ ਘੰਟਾ ਹੋਵੇਗਾ। ਕਿਸੇ ਵੀ ਉਮਰ ਦਾ ਵਿਅਕਤੀ ਇਸ ਕੋਰਸ ਵਿੱਚ ਦਾਖਲਾ ਲੈ ਸਕਦਾ ਹੈ। ਸਰਕਾਰੀ ਅਧਿਕਾਰੀ ਅਤੇ ਕਰਮਚਾਰੀ ਵੀ ਉਰਦੂ ਆਮੋਜ਼ ਦੀ ਸਿਖਲਾਈ ਲੈ ਸਕਦੇ ਹਨ।
Publish Date: Tue, 02 Jun 2026 01:12 PM (IST)
Updated Date: Tue, 02 Jun 2026 01:27 PM (IST)
ਦਰਸ਼ਨ ਸਿੰਘ ਸੋਢੀ, ਮੁਹਾਲੀ। ਭਾਸ਼ਾ ਵਿਭਾਗ, ਪੰਜਾਬ, ਮਾਂ-ਬੋਲੀ ਪੰਜਾਬੀ ਦੇ ਨਾਲ਼-ਨਾਲ਼ ਹੋਰਨਾਂ ਜ਼ੁਬਾਨਾਂ ਦੇ ਵਿਕਾਸ ਲਈ ਵੀ ਸਰਗਰਮ ਰਹਿੰਦਾ ਹੈ। ਇਸੇ ਲੜੀ ਵਿੱਚ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ, ਐਸਏਐਸ ਨਗਰ (ਮੁਹਾਲੀ) ਵਿਖੇ ਉਰਦੂ ਆਮੋਜ਼ ਸਿਖਲਾਈ ਇੱਕ ਜੁਲਾਈ ਤੋਂ ਸ਼ੁਰੂ ਕੀਤੀ ਜਾ ਰਹੀ ਹੈ।
ਇਹ ਜਾਣਕਾਰੀ ਦਿੰਦਿਆਂ ਖੋਜ ਅਫ਼ਸਰ ਡਾ. ਦਰਸ਼ਨ ਕੌਰ ਨੇ ਦੱਸਿਆ ਕਿ 1 ਜੁਲਾਈ ਤੋਂ ਸ਼ੁਰੂ ਹੋਣ ਵਾਲ਼ੇ ਉਰਦੂ ਆਮੋਜ਼ ਦੇ ਕੋਰਸ ਦੀ ਦਾਖਲਾ ਅਤੇ ਪ੍ਰੀਖਿਆ ਫੀਸ ਯਕਮੁਸ਼ਤ 500 ਰੁਪਏ ਨਿਸ਼ਚਿਤ ਕੀਤੀ ਗਈ ਹੈ। ਇਸ ਕੋਰਸ ਦੀ ਮਿਆਦ 6 ਮਹੀਨੇ ਅਤੇ ਜਮਾਤ ਦਾ ਸਮਾਂ ਰੋਜ਼ਾਨਾ ਇੱਕ ਘੰਟਾ ਹੋਵੇਗਾ। ਕਿਸੇ ਵੀ ਉਮਰ ਦਾ ਵਿਅਕਤੀ ਇਸ ਕੋਰਸ ਵਿੱਚ ਦਾਖਲਾ ਲੈ ਸਕਦਾ ਹੈ। ਸਰਕਾਰੀ ਅਧਿਕਾਰੀ ਅਤੇ ਕਰਮਚਾਰੀ ਵੀ ਉਰਦੂ ਆਮੋਜ਼ ਦੀ ਸਿਖਲਾਈ ਲੈ ਸਕਦੇ ਹਨ।
ਉਰਦੂ ਆਮੋਜ਼ ਦੀ ਸਿਖਲਾਈ ਲਈ ਫਾਰਮ ਭਰਨ ਲਈ ਆਖਰੀ ਮਿਤੀ 24/06/2026 ਰੱਖੀ ਗਈ ਹੈ। ਦਾਖਲਾ ਲੈਣ ਦੇ ਚਾਹਵਾਨ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਕਮਰਾ ਨੰ. 518 (ਏ), ਚੌਥੀ ਮੰਜ਼ਿਲ, ਐੱਸ.ਏ.ਐੱਸ.ਨਗਰ ਤੋਂ ਦਾਖਲਾ ਫਾਰਮ ਕਿਸੇ ਵੀ ਕੰਮਕਾਜ ਵਾਲ਼ੇ ਦਿਨ (ਦਫ਼ਤਰੀ ਸਮੇਂ ਦੌਰਾਨ) ਮੁਫ਼ਤ ਪ੍ਰਾਪਤ ਕਰ ਸਕਦੇ ਹਨ। ਕੋਰਸ ਦੇ ਦਾਖਲੇ ਸਬੰਧੀ ਜਾਣਕਾਰੀ ਲੈਣ ਲਈ ਫੋਨ ਨੰ. 9463387365 ’ਤੇ ਸੰਪਰਕ ਕਰ ਸਕਦੇ ਹੋ।