
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਜਿਸ ਨਾਲ ਆਮ ਲੋਕਾਂ ਅਤੇ ਰਾਹਗੀਰਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪ੍ਰਦਰਸ਼ਨਕਾਰੀਆਂ ਨੇ ਸਪੱਸ਼ਟ ਕੀਤਾ ਹੈ ਕਿ ਸਿਰਫ਼ ਐਂਬੂਲੈਂਸ ਅਤੇ ਹੋਰ ਐਮਰਜੈਂਸੀ ਸਿਹਤ ਸੇਵਾਵਾਂ ਵਾਲੇ ਵਾਹਨਾਂ ਨੂੰ ਹੀ ਲੰਘਣ ਦੀ ਇਜਾਜ਼ਤ ਦਿੱਤੀ ਜਾ ਰਹੀ ਹੈ।

ਦਰਸ਼ਨ ਸਿੰਘ ਸੋਢੀ, ਮੁਹਾਲੀ: ਕੌਮੀ ਇਨਸਾਫ਼ ਮੋਰਚੇ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਦਿੱਤੇ ਗਏ 'ਪੰਜਾਬ ਬੰਦ' ਦੇ ਸੱਦੇ ਦਾ ਅਸਰ ਅੱਜ ਖਰੜ ਖੇਤਰ ਵਿੱਚ ਵਿਆਪਕ ਰੂਪ ਵਿੱਚ ਦੇਖਣ ਨੂੰ ਮਿਲਿਆ। ਮੋਰਚੇ ਦੇ ਸਮਰਥਕਾਂ ਅਤੇ ਪ੍ਰਦਰਸ਼ਨਕਾਰੀਆਂ ਵੱਲੋਂ ਦੇਸੂਮਾਜਰਾ ਵਿਖੇ ਖਰੜ-ਚੰਡੀਗੜ੍ਹ ਫਲਾਈਓਵਰ ਉੱਤੇ ਧਰਨਾ ਦੇ ਕੇ ਆਵਾਜਾਈ ਪੂਰੀ ਤਰ੍ਹਾਂ ਬੰਦ ਕਰ ਦਿੱਤੀ ਗਈ ਹੈ।
ਧਰਨੇ ਕਾਰਨ ਰੂਪਨਗਰ ਅਤੇ ਲੁਧਿਆਣਾ ਵੱਲੋਂ ਚੰਡੀਗੜ੍ਹ ਅਤੇ ਮੁਹਾਲੀ ਆਉਣ-ਜਾਣ ਵਾਲੇ ਵਾਹਨਾਂ ਦੀਆਂ ਲੰਮੀਆਂ-ਲੰਮੀਆਂ ਕਤਾਰਾਂ ਲੱਗ ਗਈਆਂ ਹਨ, ਜਿਸ ਨਾਲ ਆਮ ਲੋਕਾਂ ਅਤੇ ਰਾਹਗੀਰਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪ੍ਰਦਰਸ਼ਨਕਾਰੀਆਂ ਨੇ ਸਪੱਸ਼ਟ ਕੀਤਾ ਹੈ ਕਿ ਸਿਰਫ਼ ਐਂਬੂਲੈਂਸ ਅਤੇ ਹੋਰ ਐਮਰਜੈਂਸੀ ਸਿਹਤ ਸੇਵਾਵਾਂ ਵਾਲੇ ਵਾਹਨਾਂ ਨੂੰ ਹੀ ਲੰਘਣ ਦੀ ਇਜਾਜ਼ਤ ਦਿੱਤੀ ਜਾ ਰਹੀ ਹੈ।
ਮੌਕੇ 'ਤੇ ਮੌਜੂਦ ਪੁਲਿਸ ਪ੍ਰਸ਼ਾਸਨ ਵੱਲੋਂ ਸਥਿਤੀ ਨੂੰ ਕਾਬੂ ਵਿੱਚ ਰੱਖਣ ਅਤੇ ਟ੍ਰੈਫਿਕ ਨੂੰ ਬਦਲਵੇਂ ਰੂਟਾਂ 'ਤੇ ਮੋੜਨ ਦੇ ਯਤਨ ਕੀਤੇ ਜਾ ਰਹੇ ਹਨ।