- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀਆਂ ਮੁਸ਼ਕਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਆਮ ਆਦਮੀ ਪਾਰਟੀ ਦੀ ਨੇਤਾ ਗਾਯਤਰੀ ਬਿਸ਼ਨੋਈ ਦੀ ਸ਼ਿਕਾਇਤ 'ਤੇ ਮੁਹਾਲੀ ਦੇ ਸਾਈਬਰ ਕ੍ਰਾਈਮ ਪੁਲਿਸ ਸਟੇਸ਼ਨ ਵਿਚ ਖਹਿਰਾ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ।

ਅਮਰਜੀਤ ਸਿੰਘ, ਪੰਜਾਬੀ ਜਾਗਰਣ, ਮੁਹਾਲੀ : ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀਆਂ ਮੁਸ਼ਕਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਆਮ ਆਦਮੀ ਪਾਰਟੀ ਦੀ ਨੇਤਾ ਗਾਯਤਰੀ ਬਿਸ਼ਨੋਈ ਦੀ ਸ਼ਿਕਾਇਤ 'ਤੇ ਮੁਹਾਲੀ ਦੇ ਸਾਈਬਰ ਕ੍ਰਾਈਮ ਪੁਲਿਸ ਸਟੇਸ਼ਨ ਵਿਚ ਖਹਿਰਾ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ।
ਸ਼ਿਕਾਇਤਕਰਤਾ ਦਾ ਦੋਸ਼ ਹੈ ਕਿ ਸੁਖਪਾਲ ਖਹਿਰਾ ਨੇ ਸੋਸ਼ਲ ਮੀਡੀਆ ਪਲੇਟਫਾਰਮ (ਟਵਿੱਟਰ) 'ਤੇ ਉਨ੍ਹਾਂ ਦੇ ਚਰਿੱਤਰ ਅਤੇ ਛਵੀ ਨੂੰ ਢਾਹ ਲਾਉਣ ਦੀ ਨੀਅਤ ਨਾਲ ਇਤਰਾਜ਼ਯੋਗ ਪੋਸਟਾਂ ਅਤੇ ਟਿੱਪਣੀਆਂ ਕੀਤੀਆਂ ਹਨ।
ਕਾਨੂੰਨੀ ਧਾਰਾਵਾਂ ਅਤੇ ਪੁਲਿਸ ਕਾਰਵਾਈ :
ਪੁਲਿਸ ਨੇ ਪ੍ਰਾਪਤ ਸ਼ਿਕਾਇਤ ਦੇ ਆਧਾਰ 'ਤੇ ਬੀਐੱਨਐੱਸ ਦੀਆਂ ਵੱਖ ਵੱਖ ਧਾਰਾਵਾਂ ਅਤੇ ਆਈਟੀ ਐਕਟ ਦੀ ਧਾਰਾ 67 ਅਧੀਨ ਕੇਸ ਦਰਜ ਕੀਤਾ ਹੈ।
ਮੁਹਾਲੀ ਸਾਈਬਰ ਕ੍ਰਾਈਮ ਪੁਲਿਸ ਵੱਲੋਂ ਸੋਸ਼ਲ ਮੀਡੀਆ 'ਤੇ ਮੌਜੂਦ ਸਮੱਗਰੀ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਪੁਲਿਸ ਨੇ (ਟਵਿੱਟਰ) ਪਲੇਟਫਾਰਮ ਨੂੰ ਕਥਿਤ ਆਪੱਤੀਜਨਕ ਸਮੱਗਰੀ ਹਟਾਉਣ ਲਈ ਰਸਮੀ ਨੋਟਿਸ ਵੀ ਭੇਜ ਦਿੱਤਾ ਹੈ। ਪੁਲਿਸ ਹੁਣ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਇਹ ਟਿੱਪਣੀਆਂ ਕਿਸ ਸੰਦਰਭ ’ਚ ਕੀਤੀਆਂ ਗਈਆਂ ਸਨ।
ਖਹਿਰਾ ਨੇ ਦੋਸ਼ਾਂ ਨੂੰ ਕੀਤਾ ਖਾਰਜ :
ਦੂਜੇ ਪਾਸੇ, ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਆਪਣੇ 'ਤੇ ਦਰਜ ਹੋਈ ਐੱਫ਼ਆਈਆਰ 'ਤੇ ਸੋਸ਼ਲ ਮੀਡੀਆ ਰਾਹੀਂ ਸਖ਼ਤ ਇਤਰਾਜ਼ ਜਤਾਇਆ ਹੈ। ਉਨ੍ਹਾਂ ਆਪਣੇ 'ਤੇ ਲਗਾਏ ਗਏ ਸਾਰੇ ਦੋਸ਼ਾਂ ਨੂੰ ਸਿਰੇ ਤੋਂ ਖਾਰਜ ਕਰਦਿਆਂ ਪੁਲਿਸ ਕਾਰਵਾਈ ਨੂੰ ਰਾਜਨੀਤਿਕ ਬਦਲਾਖੋਰੀ ਤੋਂ ਪ੍ਰੇਰਿਤ ਦੱਸਿਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਸਰਕਾਰ ਸਿਆਸੀ ਲਾਹਾ ਲੈਣ ਦੇ ਉਦੇਸ਼ ਨਾਲ ਇਹ ਕਾਰਵਾਈ ਕਰਵਾ ਰਹੀ ਹੈ।
ਫ਼ਿਲਹਾਲ ਪੁਲਿਸ ਵੱਲੋਂ ਇੰਟਰਨੈੱਟ ਮੀਡੀਆ ਪੋਸਟਾਂ, ਸ਼ਿਕਾਇਤ ਦੇ ਤੱਥਾਂ ਅਤੇ ਸਬੰਧਤ ਧਿਰਾਂ ਦੇ ਬਿਆਨਾਂ ਦੇ ਆਧਾਰ 'ਤੇ ਅਗਲੇਰੀ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ।