ਨਾਕਾਬੰਦੀ ਦੌਰਾਨ ਵੱਡੀ ਸਫਲਤਾ: ਪੁਲਿਸ ਨੇ ਦੋ ਦੇਸੀ ਪਿਸਤੌਲਾਂ ਤੇ ਜਿੰਦਾ ਕਾਰਤੂਸਾਂ ਸਮੇਤ ਨੌਜਵਾਨ ਕੀਤਾ ਕਾਬੂ
ਹੰਡੇਸਰਾ ਪੁਲਿਸ ਨੇ ਨਾਕਾਬੰਦੀ ਦੌਰਾਨ ਇਕ ਨੌਜਵਾਨ ਨੂੰ ਦੋ ਦੇਸੀ ਪਿਸਤੌਲਾਂ ਅਤੇ 20 ਜਿੰਦਾ ਕਾਰਤੂਸਾਂ ਸਮੇਤ ਕਾਬੂ ਕੀਤਾ ਹੈ। ਪੁਲਿਸ ਨੇ ਨੌਜਵਾਨ ਦੀ ਪਛਾਣ ਅਨਮੋਲ ਧੀਮਾਨ ਜ਼ਿਲ੍ਹਾ ਮੰਡੀ, ਹਿਮਾਚਲ ਪ੍ਰਦੇਸ਼ ਵਜੋਂ ਹੋਈ ਦੱਸੀ ਹੈ, ਜਿਸ ਨੂੰ ਡੇਰਾਬੱਸੀ ਅਦਾਲਤ ਵਿਚ ਪੇਸ਼ ਕਰਨ ਉਪਰੰਤ ਤਿੰਨ ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ।
Publish Date: Tue, 11 Aug 2026 10:38 AM (IST)
Updated Date: Tue, 11 Aug 2026 10:40 AM (IST)
ਸੁਰਜੀਤ ਸਿੰਘ ਕੁਹਾੜ, ਪੰਜਾਬੀ ਜਾਗਰਣ, ਲਾਲੜੂ : ਹੰਡੇਸਰਾ ਪੁਲਿਸ ਨੇ ਨਾਕਾਬੰਦੀ ਦੌਰਾਨ ਇਕ ਨੌਜਵਾਨ ਨੂੰ ਦੋ ਦੇਸੀ ਪਿਸਤੌਲਾਂ ਅਤੇ 20 ਜਿੰਦਾ ਕਾਰਤੂਸਾਂ ਸਮੇਤ ਕਾਬੂ ਕੀਤਾ ਹੈ। ਪੁਲਿਸ ਨੇ ਨੌਜਵਾਨ ਦੀ ਪਛਾਣ ਅਨਮੋਲ ਧੀਮਾਨ ਜ਼ਿਲ੍ਹਾ ਮੰਡੀ, ਹਿਮਾਚਲ ਪ੍ਰਦੇਸ਼ ਵਜੋਂ ਹੋਈ ਦੱਸੀ ਹੈ, ਜਿਸ ਨੂੰ ਡੇਰਾਬੱਸੀ ਅਦਾਲਤ ਵਿਚ ਪੇਸ਼ ਕਰਨ ਉਪਰੰਤ ਤਿੰਨ ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ।
ਥਾਣਾ ਇੰਚਾਰਜ ਸੁਨੀਲ ਕੁਮਾਰ ਨੇ ਦੱਸਿਆ ਕਿ ਪੁਲਿਸ ਟੀਮ ਵੱਲੋਂ ਸ਼ੱਕੀ ਵਿਅਕਤੀਆਂ ਅਤੇ ਸਮਾਜ ਵਿਰੋਧੀ ਅਨਸਰਾਂ ਦੀ ਜਾਂਚ ਲਈ ਪਿੰਡ ਨਗਲਾ ਦੇ ਟੀ-ਪੁਆਇੰਟ ਨੇੜੇ ਨਾਕਾਬੰਦੀ ਕੀਤੀ ਹੋਈ ਸੀ। ਇਸੇ ਦੌਰਾਨ ਮੋਢੇ ’ਤੇ ਬੈਗ ਲਟਕਾਈ ਇਕ ਨੌਜਵਾਨ ਪੁਲਿਸ ਨੂੰ ਦੇਖ ਕੇ ਘਬਰਾ ਗਿਆ ਅਤੇ ਵਾਪਸ ਮੁੜਨ ਲੱਗਾ। ਸ਼ੱਕ ਹੋਣ ’ਤੇ ਪੁਲਿਸ ਨੇ ਉਸ ਨੂੰ ਰੋਕ ਕੇ ਬੈਗ ਦੀ ਤਲਾਸ਼ੀ ਲਈ ਤਾਂ ਉਸ ਵਿਚੋਂ ਕਥਿਤ ਤੌਰ ’ਤੇ ਦੋ ਦੇਸੀ ਪਿਸਤੌਲ ਅਤੇ 20 ਜਿੰਦਾ ਕਾਰਤੂਸ ਬਰਾਮਦ ਹੋਏ।
ਪੁਲਿਸ ਅਨੁਸਾਰ ਨੌਜਵਾਨ ਹਥਿਆਰਾਂ ਸਬੰਧੀ ਕੋਈ ਲਾਇਸੈਂਸ ਜਾਂ ਜਾਇਜ਼ ਦਸਤਾਵੇਜ਼ ਪੇਸ਼ ਨਹੀਂ ਕਰ ਸਕਿਆ। ਇਸ ਤੋਂ ਬਾਅਦ ਮੁਲਜ਼ਮ ਨੂੰ ਮੌਕੇ ’ਤੇ ਹੀ ਗ੍ਰਿਫ਼ਤਾਰ ਕਰ ਲਿਆ ਗਿਆ ਅਤੇ ਅਸਲਾ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ।