- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਇਸ ਘਟਨਾ ’ਚ ਧਮਾਕਾਖੇਜ਼ ਸਮੱਗਰੀ ਤਿਆਰ ਕਰ ਰਹੇ ਖ਼ਾਲਿਸਤਾਨੀ ਕਾਰਕੁਨ ਜਗਰੂਪ ਸਿੰਘ ਦੀ ਮੌਤ ਹੋ ਗਈ ਸੀ। ਉਸ ਦੇ ਪਾਕਿਸਤਾਨ 'ਚ ਰਹਿੰਦੇ ਰਣਜੀਤ ਸਿੰਘ ਉਰਫ਼ ਨੀਤਾ ਨਾਲ ਸਬੰਧ ਸਨ। ਐਨਆਈਏ ਦੀ ਜਾਂਚ ਇਹ ਗੱਲ ਸਾਹਮਣੇ ਆਈ ਹੈ ਕਿ ਉਹ ਨੀਤਾ ਵੱਲੋਂ ਰਚੀ ਗਈ ਸਾਜ਼ਿਸ਼ ਦਾ ਹਿੱਸਾ ਸੀ, ਜੋ ਕੇ ਜ਼ੈੱਡ ਐੱਫ ਨਾਲ ਜੁੜਿਆ ਹੋਇਆ ਹੈ।

ਦਰਸ਼ਨ ਸਿੰਘ ਸੋਢੀ, ਮੁਹਾਲੀ: ਕੌਮੀ ਜਾਂਚ ਏਜੰਸੀ (ਐੱਨਆਈਏ) ਨੇ ਮੁਹਾਲੀ ਸਥਿਤ ਐੱਨਆਈਏ ਦੀ ਵਿਸ਼ੇਸ਼ ਅਦਾਲਤ ਵਿੱਚ ਛੇ ਮੁਲਾਜ਼ਮਾਂ ਗੁਰਜਿੰਦਰ ਸਿੰਘ ਉਰਫ਼ ਬੇਅੰਤ ਬਾਬਾ, ਸਤਨਾਮ ਸਿੰਘ, ਪ੍ਰਦੀਪ ਸਿੰਘ ਉਰਫ਼ ਖ਼ਾਲਸਾ, ਕੁਲਵਿੰਦਰ ਸਿੰਘ ਉਰਫ਼ ਬੱਗਾ, ਗੁਰਪ੍ਰੀਤ ਸਿੰਘ ਉਰਫ਼ ਗੋਪੀ ਅਤੇ ਮਨਜੀਤ ਸਿੰਘ ਦੇ ਖ਼ਿਲਾਫ਼ ਚਲਾਨ ਪੇਸ਼ ਕੀਤਾ ਗਿਆ ਹੈ।
ਮੁਲਜ਼ਮਾਂ 'ਤੇ ਬੀਤੀ 27 ਅਪਰੈਲ ਨੂੰ ਸ਼ੰਭੂ ਅਤੇ ਰਾਜਪੁਰਾ ਰੇਲਵੇ ਸਟੇਸ਼ਨਾਂ ਦਰਮਿਆਨ ਰੇਲਵੇ ਲਾਈਨ ’ਤੇ ਬੰਬ ਧਮਾਕਾ ਕਰਨ ਦਾ ਕਥਿਤ ਦੋਸ਼ ਹੈ।
ਇਸ ਘਟਨਾ ’ਚ ਧਮਾਕਾਖੇਜ਼ ਸਮੱਗਰੀ ਤਿਆਰ ਕਰ ਰਹੇ ਖ਼ਾਲਿਸਤਾਨੀ ਕਾਰਕੁਨ ਜਗਰੂਪ ਸਿੰਘ ਦੀ ਮੌਤ ਹੋ ਗਈ ਸੀ।
ਉਸ ਦੇ ਪਾਕਿਸਤਾਨ 'ਚ ਰਹਿੰਦੇ ਰਣਜੀਤ ਸਿੰਘ ਉਰਫ਼ ਨੀਤਾ ਨਾਲ ਸਬੰਧ ਸਨ। ਐਨਆਈਏ ਦੀ ਜਾਂਚ ਇਹ ਗੱਲ ਸਾਹਮਣੇ ਆਈ ਹੈ ਕਿ ਉਹ ਨੀਤਾ ਵੱਲੋਂ ਰਚੀ ਗਈ ਸਾਜ਼ਿਸ਼ ਦਾ ਹਿੱਸਾ ਸੀ, ਜੋ ਕੇ ਜ਼ੈੱਡ ਐੱਫ ਨਾਲ ਜੁੜਿਆ ਹੋਇਆ ਹੈ।
ਐੱਨਆਈਏ ਦੀ ਜਾਣਕਾਰੀ ਮੁਤਾਬਕ ਮੁਲਾਜ਼ਮਾਂ ਉੱਤੇ ਬੀਐੱਨਐੱਸ, ਅਸਲਾ ਕਾਨੂੰਨ, ਧਮਾਕਖੇਜ਼ ਸਮੱਗਰੀ ਕਾਨੂੰਨ, ਰੇਲਵੇ ਕਾਨੂੰਨ, ਜਨਤਕ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਦੀ ਰੋਕਥਾਮ ਸਬੰਧੀ ਕਾਨੂੰਨ ਅਤੇ ਗ਼ੈਰ-ਕਾਨੂੰਨੀ ਗਤੀਵਿਧੀਆਂ (ਰੋਕੂ) ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਸੀ।
ਕੌਮੀ ਜਾਂਚ ਏਜੰਸੀ ਮੁਤਾਬਕ ਮੁਲਜ਼ਮ ਪਾਬੰਦੀਸ਼ੁਦਾ ਅਤਿਵਾਦੀ ਜਥੇਬੰਦੀ ਖ਼ਾਲਿਸਤਾਨ ਜ਼ਿੰਦਾਬਾਦ ਫੋਰਸ (ਕੇ ਜ਼ੈੱਫ ਐੱਫ) ਦੀਆਂ ਗਤੀਵਿਧੀਆਂ ਨੂੰ ਅੱਗੇ ਵਧਾਉਣ, ਫ਼ਿਰਕੂ ਸਦਭਾਵਨਾ ਨੂੰ ਭੰਗ ਕਰਨ ਅਤੇ ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਥਿਤੀ ਵਿਗਾੜਨ ਲਈ ਘੜੀ ਸਾਜ਼ਿਸ਼ ਵਿੱਚ ਸ਼ਾਮਲ ਸਨ। ਇਸ ਤਹਿਤ 27 ਅਪਰੈਲ ਨੂੰ ਸ਼ੰਭੂ ਅਤੇ ਰਾਜਪੁਰਾ ਰੇਲਵੇ ਸਟੇਸ਼ਨਾਂ ਦਰਮਿਆਨ ਰੇਲਵੇ ਲਾਈਨ ’ਤੇ ਧਮਾਕਾ ਕੀਤਾ ਗਿਆ ਸੀ।
ਐਨਆਈਏ ਦੀ ਜਾਂਚ ਅਨੁਸਾਰ ਇਸ ਧਮਾਕੇ ਪਿੱਛੇ ਪੰਜਾਬ ਵਿੱਚ ਅਤਿਵਾਦ ਨੂੰ ਮੁੜ ਸੁਰਜੀਤ ਕਰਨ ਅਤੇ ਸੂਬੇ ਅੰਦਰ ਅਮਨ ਸ਼ਾਂਤੀ ਨੂੰ ਭੰਗ ਕਰਨ ਦੀ ਯੋਜਨਾ ਸੀ। ਦਹਿਸ਼ਤ ਫੈਲਾਉਣ ਦੀ ਮਨਸ਼ਾ ਨਾਲ ਹੀ ਉਨ੍ਹਾਂ ਨੇ ਬੰਬ ਧਮਾਕੇ ਕੀਤੇ ਗਏ ਸਨ।