ਖਰੜ 'ਚ ਵੱਡੀ ਵਾਰਦਾਤ: ਨਸ਼ਾ ਤਸਕਰਾਂ ਨੂੰ ਫੜਨ ਗਈ ਪੁਲਿਸ ਪਾਰਟੀ 'ਤੇ ਹਮਲਾ, ਸਬ ਇੰਸਪੈਕਟਰ ਜ਼ਖ਼ਮੀ
ਪੁਲਿਸ ਟੀਮ ਵੱਲੋਂ ਮੌਕੇ 'ਤੇ ਪਹੁੰਚ ਕੇ ਉਨ੍ਹਾਂ ਦੀ ਤਲਾਸ਼ੀ ਲਈ ਜਾ ਰਹੀ ਸੀ ਕਿ ਇੰਨੇ ਵਿੱਚ ਹੀ 8 ਤੋਂ 10 ਹਮਲਾਵਰਾਂ ਵੱਲੋਂ ਪੁਲਿਸ ਪਾਰਟੀ 'ਤੇ ਹਮਲਾ ਕਰ ਦਿੱਤਾ ਗਿਆ। ਜਿਸ ਵਿੱਚ ਸਬ ਇੰਸਪੈਕਟਰ ਸਮੇਤ ਕਈ ਪੁਲਿਸ ਅਧਿਕਾਰੀ ਜ਼ਖ਼ਮੀ ਹੋਏ।
Publish Date: Thu, 16 Apr 2026 02:19 PM (IST)
Updated Date: Thu, 16 Apr 2026 02:25 PM (IST)
ਰਣਜੀਤ ਸਿੰਘ ਰਾਣਾ, ਐਸਏਐਸ ਨਗਰ: ਪੰਜਾਬ ਪੁਲਿਸ ਵੱਲੋਂ ਚਲਾਈ ਗਈ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਖਰੜ ਪੁਲਿਸ ਵੱਲੋਂ ਪਿੰਡ ਹਰਲਾਲਪੁਰ ਵਿਖੇ ਕੁਝ ਨਸ਼ਾ ਤਸਕਰਾਂ ਦੀ ਸੂਚਨਾ ਮਿਲੀ ਸੀ। ਪੁਲਿਸ ਟੀਮ ਵੱਲੋਂ ਮੌਕੇ 'ਤੇ ਪਹੁੰਚ ਕੇ ਉਨ੍ਹਾਂ ਦੀ ਤਲਾਸ਼ੀ ਲਈ ਜਾ ਰਹੀ ਸੀ ਕਿ ਇੰਨੇ ਵਿੱਚ ਹੀ 8 ਤੋਂ 10 ਹਮਲਾਵਰਾਂ ਵੱਲੋਂ ਪੁਲਿਸ ਪਾਰਟੀ 'ਤੇ ਹਮਲਾ ਕਰ ਦਿੱਤਾ ਗਿਆ। ਜਿਸ ਵਿੱਚ ਸਬ ਇੰਸਪੈਕਟਰ ਸਮੇਤ ਕਈ ਪੁਲਿਸ ਅਧਿਕਾਰੀ ਜ਼ਖ਼ਮੀ ਹੋਏ। ਜਿਨਾਂ ਨੂੰ ਇਲਾਜ ਲਈ ਖਰੜ ਹਸਪਤਾਲ ਲਿਆਂਦਾ ਗਿਆ। ਪੁਲਿਸ ਨੇ ਮਾਮਲਾ ਦਰਜ ਕਰਕੇ ਹਮਲਾ ਕਰਨ ਵਾਲਿਆਂ ਵਿੱਚੋਂ ਛੇ ਦੋਸ਼ਖੀਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਅਜੇ ਚਾਰ ਦੋਸ਼ੀ ਫਰਾਰ ਦੱਸੇ ਜਾ ਰਹੇ ਹਨ।