ਪੰਜਾਬ 'ਚ ਵੱਡੀ ਵਾਰਦਾਤ : ਸੈਕਟਰ 80 'ਚ ASI ਦੀ ਸ਼ੱਕੀ ਹਾਲਤ 'ਚ ਗੋਲੀ ਲੱਗਣ ਨਾਲ ਮੌਤ, ਪੁਲਿਸ ਹਰ ਪਹਿਲੂ ਤੋਂ ਕਰ ਰਹੀ ਜਾਂਚ
ਮੁਹਾਲੀ ਦੇ ਸੈਕਟਰ-80 ਇਲਾਕੇ ਵਿੱਚ ਇਕ ਦਰਦਨਾਕ ਘਟਨਾ ਸਾਹਮਣੇ ਆਈ ਹੈ, ਜਿੱਥੇ ਪੰਜਾਬ ਪੁਲਿਸ ਦੇ ਇੱਕ ਰਿਟਾਇਰਡ ਸੀਨੀਅਰ ਅਫ਼ਸਰ ਨਾਲ ਤੈਨਾਤ ਗੰਨਮੈਨ ਏਐੱਸਆਈ (ASI) ਓੰਕਾਰ ਸਿੰਘ ਦੀ ਗੋਲੀ ਲੱਗਣ ਕਾਰਨ ਮੌਤ ਹੋ ਗਈ। ਇਸ ਘਟਨਾ ਤੋਂ ਬਾਅਦ ਇਲਾਕੇ ਵਿੱਚ ਸਨਸਨੀ ਫੈਲ ਗਈ ਹੈ।
Publish Date: Thu, 03 Sep 2026 02:55 PM (IST)
Updated Date: Thu, 03 Sep 2026 02:56 PM (IST)
ਅਮਰਜੀਤ ਸਿੰਘ, ਪੰਜਾਬੀ ਜਾਗਰਣ, ਮੁਹਾਲੀ : ਮੁਹਾਲੀ ਦੇ ਸੈਕਟਰ-80 ਇਲਾਕੇ ਵਿੱਚ ਇਕ ਦਰਦਨਾਕ ਘਟਨਾ ਸਾਹਮਣੇ ਆਈ ਹੈ, ਜਿੱਥੇ ਪੰਜਾਬ ਪੁਲਿਸ ਦੇ ਇੱਕ ਰਿਟਾਇਰਡ ਸੀਨੀਅਰ ਅਫ਼ਸਰ ਨਾਲ ਤੈਨਾਤ ਗੰਨਮੈਨ ਏਐੱਸਆਈ (ASI) ਓੰਕਾਰ ਸਿੰਘ ਦੀ ਗੋਲੀ ਲੱਗਣ ਕਾਰਨ ਮੌਤ ਹੋ ਗਈ। ਇਸ ਘਟਨਾ ਤੋਂ ਬਾਅਦ ਇਲਾਕੇ ਵਿੱਚ ਸਨਸਨੀ ਫੈਲ ਗਈ ਹੈ।
ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ, ਏਐੱਸਆਈ ਓਂਕਾਰ ਸਿੰਘ ਨੂੰ 4 ਤੋਂ 5 ਗੋਲੀਆਂ ਲੱਗੀਆਂ ਹਨ, ਜਿਨ੍ਹਾਂ ਵਿੱਚੋਂ ਇੱਕ ਗੋਲੀ ਉਸ ਦੇ ਸਿਰ ਵਿੱਚ ਲੱਗੀ, ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਵਾਰਦਾਤ ਤੋਂ ਤੁਰੰਤ ਬਾਅਦ ਮ੍ਰਿਤਕ ਦੀ ਦੇਹ ਨੂੰ ਪੋਸਟਮਾਰਟਮ ਲਈ ਮੁਹਾਲੀ ਦੇ ਫੇਜ਼-6 ਸਥਿਤ ਸਰਕਾਰੀ ਹਸਪਤਾਲ ਵਿਖੇ ਪਹੁੰਚਾਇਆ ਗਿਆ ਹੈ।
ਘਟਨਾ ਦੀ ਸੂਚਨਾ ਮਿਲਦੇ ਹੀ ਸਥਾਨਕ ਪੁਲਿਸ ਦੀਆਂ ਟੀਮਾਂ ਨੇ ਮੌਕੇ 'ਤੇ ਪਹੁੰਚ ਕੇ ਇਲਾਕੇ ਨੂੰ ਸੀਲ ਕਰ ਦਿੱਤਾ ਅਤੇ ਬਾਰੀਕੀ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਵੱਲੋਂ ਆਸ-ਪਾਸ ਦੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁੱਟੇਜ ਖੰਘਾਲੀ ਜਾ ਰਹੀ ਹੈ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਇਹ ਘਟਨਾ ਕਿਸੇ ਹਮਲੇ ਦਾ ਨਤੀਜਾ ਹੈ ਜਾਂ ਇਸ ਦੇ ਪਿੱਛੇ ਕੋਈ ਹੋਰ ਕਾਰਨ ਹੈ। ਫਿਲਹਾਲ ਪੁਲਿਸ ਮਾਮਲੇ ਦੀ ਹਰ ਪਹਿਲੂ ਤੋਂ ਜਾਂਚ ਕਰ ਰਹੀ ਹੈ।