- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਫੜੇ ਗਏ ਮੁਲਜ਼ਮਾਂ ਕੋਲੋਂ ਇੱਕ ਜ਼ਿੰਦਾ ਇੰਪਰੂਵਾਈਜ਼ਡ ਐਕਸਪਲੋਸਿਵ ਡਿਵਾਈਸ (ਆਈਈਡੀ) ਬਰਾਮਦ ਕੀਤਾ ਗਿਆ ਹੈ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਸ ਆਈਈਡੀ (ਆਈਈਡੀ) ਦੀ ਵਰਤੋਂ ਐਸਏਐਸ ਨਗਰ ਦੇ ਕਿਸੇ ਮਹੱਤਵਪੂਰਨ ਜਨਤਕ ਬੁਨਿਆਦੀ ਢਾਂਚੇ ਨੂੰ ਨਿਸ਼ਾਨਾ ਬਣਾਉਣ ਲਈ ਕੀਤੀ ਜਾਣੀ ਸੀ

ਅਮਰਜੀਤ ਸਿੰਘ, ਪੰਜਾਬੀ ਜਾਗਰਣ, ਮੁਹਾਲੀ : ਸਰਹੱਦ ਪਾਰੋਂ ਚੱਲ ਰਹੇ ਅੱਤਵਾਦੀ ਨੈੱਟਵਰਕਾਂ ਵਿਰੁੱਧ ਇੱਕ ਵੱਡੀ ਸਫ਼ਲਤਾ ਹਾਸਲ ਕਰਦੇ ਹੋਏ, ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐੱਸਐੱਸਓਸੀ), ਐੱਸਏਐਸ ਨਗਰ ਨੇ ਇਕ ਖ਼ਤਰਨਾਕ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਪੁਲਿਸ ਨੇ ਮੁਹਾਲੀ ਤੋਂ ਇਕ ਵਿਦੇਸ਼-ਅਧਾਰਤ ਅੱਤਵਾਦੀ ਆਪਰੇਟਿਵ ਦੇ ਦੋ ਸਰਗਰਮ ਸਾਥੀਆਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ।
ਮਹੱਤਵਪੂਰਨ ਜਨਤਕ ਥਾਵਾਂ ਸਨ ਨਿਸ਼ਾਨੇ 'ਤੇ :
ਫੜੇ ਗਏ ਮੁਲਜ਼ਮਾਂ ਕੋਲੋਂ ਇੱਕ ਜ਼ਿੰਦਾ ਇੰਪਰੂਵਾਈਜ਼ਡ ਐਕਸਪਲੋਸਿਵ ਡਿਵਾਈਸ (ਆਈਈਡੀ) ਬਰਾਮਦ ਕੀਤਾ ਗਿਆ ਹੈ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਸ ਆਈਈਡੀ (ਆਈਈਡੀ) ਦੀ ਵਰਤੋਂ ਐਸਏਐਸ ਨਗਰ ਦੇ ਕਿਸੇ ਮਹੱਤਵਪੂਰਨ ਜਨਤਕ ਬੁਨਿਆਦੀ ਢਾਂਚੇ ਨੂੰ ਨਿਸ਼ਾਨਾ ਬਣਾਉਣ ਲਈ ਕੀਤੀ ਜਾਣੀ ਸੀ। ਐੱਸਐੱਸਓਸੀ ਦੀ ਇਸ ਮੁਸਤੈਦੀ ਅਤੇ ਸੁਚੱਜੀ ਕਾਰਵਾਈ ਸਦਕਾ ਜਨਤਕ ਸੁਰੱਖਿਆ ਲਈ ਪੈਦਾ ਹੋ ਸਕਦੇ ਇੱਕ ਬਹੁਤ ਵੱਡੇ ਅਤੇ ਗੰਭੀਰ ਖ਼ਤਰੇ ਨੂੰ ਸਮੇਂ ਸਿਰ ਟਾਲ ਦਿੱਤਾ ਗਿਆ ਹੈ।
ਸਮੁੱਚੇ ਨੈੱਟਵਰਕ ਨੂੰ ਖੰਗਾਲਣ 'ਚ ਜੁਟੀ ਪੁਲਿਸ :
ਪੁਲਿਸ ਅਧਿਕਾਰੀਆਂ ਮੁਤਾਬਕ, ਇਸ ਅੱਤਵਾਦੀ ਮਾਡਿਊਲ ਦੇ ਪੂਰੇ ਨੈੱਟਵਰਕ, ਇਹਨਾਂ ਦੇ ਸਹਿਯੋਗੀਆਂ, ਫੰਡਿੰਗ ਦੇ ਸਰੋਤਾਂ ਅਤੇ ਹੋਰ ਸਬੰਧਤ ਵਿਅਕਤੀਆਂ ਦੀ ਪਛਾਣ ਕਰਨ ਲਈ ਬਾਰੀਕੀ ਨਾਲ ਜਾਂਚ ਜਾਰੀ ਹੈ।