ਰੇਲਗੱਡੀ ਦੀ ਲਪੇਟ 'ਚ ਆਉਣ ਨਾਲ ਵਿਅਕਤੀ ਦੀ ਦਰਦਨਾਕ ਮੌਤ, ਜਾਂਚ 'ਚ ਜੁੱਟੀ ਪੁਲਿਸ
ਅੰਬਾਲਾ-ਕਾਲਕਾ ਰੇਲਵੇ ਲਾਈਨ 'ਤੇ ਇਕ ਦਰਦਨਾਕ ਹਾਦਸੇ ਵਿਚ ਰੇਲਗੱਡੀ ਦੀ ਲਪੇਟ ’ਚ ਆਉਣ ਕਾਰਨ ਕਰੀਬ 50 ਤੋਂ 55 ਸਾਲ ਉਮਰ ਦੇ ਇਕ ਅਣਪਛਾਤੇ ਵਿਅਕਤੀ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਿਸ ਦੀ ਹਾਲੇ ਤੱਕ ਸ਼ਨਾਖਤ ਨਹੀਂ ਹੋ ਸਕੀ। ਲਾਸ਼ ਨੂੰ ਪੁਲਿਸ ਨੇ ਸ਼ਨਾਖਤ ਲਈ 72 ਘੰਟਿਆਂ ਲਈ ਸਿਵਲ ਹਸਪਤਾਲ ਡੇਰਾਬੱਸੀ ਦੇ ਮੁਰਦਾਘਰ 'ਚ ਰਖਵਾ ਦਿੱਤਾ ਹੈ।
Publish Date: Sun, 26 Jul 2026 10:54 AM (IST)
Updated Date: Sun, 26 Jul 2026 10:55 AM (IST)
ਸੁਰਜੀਤ ਸਿੰਘ ਕੁਹਾੜ, ਪੰਜਾਬੀ ਜਾਗਰਣ, ਲਾਲੜੂ : ਅੰਬਾਲਾ-ਕਾਲਕਾ ਰੇਲਵੇ ਲਾਈਨ 'ਤੇ ਇਕ ਦਰਦਨਾਕ ਹਾਦਸੇ ਵਿਚ ਰੇਲਗੱਡੀ ਦੀ ਲਪੇਟ ’ਚ ਆਉਣ ਕਾਰਨ ਕਰੀਬ 50 ਤੋਂ 55 ਸਾਲ ਉਮਰ ਦੇ ਇਕ ਅਣਪਛਾਤੇ ਵਿਅਕਤੀ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਿਸ ਦੀ ਹਾਲੇ ਤੱਕ ਸ਼ਨਾਖਤ ਨਹੀਂ ਹੋ ਸਕੀ। ਲਾਸ਼ ਨੂੰ ਪੁਲਿਸ ਨੇ ਸ਼ਨਾਖਤ ਲਈ 72 ਘੰਟਿਆਂ ਲਈ ਸਿਵਲ ਹਸਪਤਾਲ ਡੇਰਾਬੱਸੀ ਦੇ ਮੁਰਦਾਘਰ 'ਚ ਰਖਵਾ ਦਿੱਤਾ ਹੈ।
ਰੇਲਵੇ ਚੌਕੀ ਲਾਲੜੂ ਦੇ ਇੰਚਾਰਜ ਮਨੋਹਰ ਲਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਚੰਡੀਗੜ੍ਹ ਤੋਂ ਅੰਬਾਲਾ ਵੱਲ ਜਾ ਰਹੀ ਰੇਲਗੱਡੀ ਦੀ ਲਪੇਟ ਵਿਚ ਆਉਣ ਨਾਲ ਇਕ 50-55 ਸਾਲਾ ਵਿਅਕਤੀ ਦੀ ਮੌਤ ਹੋ ਗਈ ਮ੍ਰਿਤਕ ਦੀ ਹਾਲੇ ਤੱਕ ਪਛਾਣ ਨਹੀਂ ਹੋ ਸਕੀ ਹੈ। ਪੁਲਿਸ ਅਨੁਸਾਰ ਮ੍ਰਿਤਕ ਦੇਖਣ ਵਿਚ ਪਰਵਾਸੀ ਜਾਪਦਾ ਹੈ, ਜਿਸ ਨੇ ਗਲ ਵਿਚ ਹਰੇ ਰੰਗ ਦਾ ਧਾਗਾ ਪਹਿਨਿਆ ਹੋਇਆ, ਉਸ ਨੇ ਨੀਲੇ ਰੰਗ ਦੀ ਲੋਅਰ ਅਤੇ ਚੈਕਦਾਰ ਕਮੀਜ਼ ਪਹਿਨੀ ਹੋਈ ਹੈ।