- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੁੱਖ ਮੰਤਰੀ ਅਨੁਸਾਰ ਸਿਹਤ ਵਿਭਾਗ ਵਿੱਚ ਹੋਈਆਂ 636 ਨਿਯੁਕਤੀਆਂ ਵਿੱਚੋਂ 616 ਸਟਾਫ਼ ਨਰਸਾਂ ਹਨ। ਇਸ ਤੋਂ ਇਲਾਵਾ ਸ਼ੂਗਰਫੈੱਡ ਵਿੱਚ 101, ਵਿੱਤ ਵਿਭਾਗ ਵਿੱਚ 72, ਰੱਖਿਆ ਸੇਵਾਵਾਂ ਵਿਭਾਗ ਵਿੱਚ 57 ਅਤੇ ਸਹਿਕਾਰੀ ਵਿਭਾਗ ਵਿੱਚ 11 ਨਿਯੁਕਤੀਆਂ ਕੀਤੀਆਂ ਗਈਆਂ ਹਨ। ਗ੍ਰਹਿ ਵਿਭਾਗ ਵਿੱਚ 10 ਲਾਅ ਅਫਸਰਾਂ ਦੀ ਭਰਤੀ ਕੀਤੀ ਗਈ ਹੈ।

ਜਾਗਰਣ ਪੱਤਰ ਪ੍ਰੇਰਕ, ਮੁਹਾਲੀ: ਵਿਕਾਸ ਭਵਨ ਮੁਹਾਲੀ ਵਿਖੇ ਨਿਯੁਕਤੀ ਪੱਤਰ ਵੰਡ ਸਮਾਗਮ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਵਿਭਾਗਾਂ ਵਿੱਚ 800 ਤੋਂ ਵੱਧ ਨਿਯੁਕਤੀਆਂ ਕੀਤੀਆਂ ਗਈਆਂ ਹਨ। ਇਨ੍ਹਾਂ ਵਿੱਚ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵਿੱਚ 636 ਨਿਯੁਕਤੀਆਂ ਸ਼ਾਮਲ ਹਨ। ਨਵ-ਨਿਯੁਕਤ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਵੰਡਦਿਆਂ ਮੁੱਖ ਮੰਤਰੀ ਨੇ ਦਾਅਵਾ ਕੀਤਾ ਕਿ ਸਰਕਾਰ ਬਣਨ ਤੋਂ ਬਾਅਦ ਹੁਣ ਤੱਕ 69,094 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ।
ਮੁੱਖ ਮੰਤਰੀ ਅਨੁਸਾਰ ਸਿਹਤ ਵਿਭਾਗ ਵਿੱਚ ਹੋਈਆਂ 636 ਨਿਯੁਕਤੀਆਂ ਵਿੱਚੋਂ 616 ਸਟਾਫ਼ ਨਰਸਾਂ ਹਨ। ਇਸ ਤੋਂ ਇਲਾਵਾ ਸ਼ੂਗਰਫੈੱਡ ਵਿੱਚ 101, ਵਿੱਤ ਵਿਭਾਗ ਵਿੱਚ 72, ਰੱਖਿਆ ਸੇਵਾਵਾਂ ਵਿਭਾਗ ਵਿੱਚ 57 ਅਤੇ ਸਹਿਕਾਰੀ ਵਿਭਾਗ ਵਿੱਚ 11 ਨਿਯੁਕਤੀਆਂ ਕੀਤੀਆਂ ਗਈਆਂ ਹਨ। ਗ੍ਰਹਿ ਵਿਭਾਗ ਵਿੱਚ 10 ਲਾਅ ਅਫਸਰਾਂ ਦੀ ਭਰਤੀ ਕੀਤੀ ਗਈ ਹੈ।
NEET ਪਾਸ ਕਰਨ ਵਾਲੇ ਵਿਦਿਆਰਥੀਆਂ ਦੀ ਗਿਣਤੀ 80 ਤੋਂ ਵਧ ਕੇ 882 ਹੋਈ
ਸਿੱਖਿਆ ਦੇ ਖੇਤਰ ਵਿੱਚ ਸਰਕਾਰ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਉਨ੍ਹਾਂ ਦੀ ਸਰਕਾਰ ਸੱਤਾ ਵਿੱਚ ਆਈ ਸੀ ਤਾਂ ਪੰਜਾਬ ਵਿੱਚੋਂ 80 ਦੇ ਕਰੀਬ ਵਿਦਿਆਰਥੀਆਂ ਨੇ NEET ਦੀ ਪ੍ਰੀਖਿਆ ਪਾਸ ਕੀਤੀ ਸੀ, ਜਦਕਿ ਚਾਲੂ ਸਾਲ ਦੌਰਾਨ ਇਹ ਗਿਣਤੀ ਵੱਧ ਕੇ 882 ਹੋ ਗਈ ਹੈ।ਉਨ੍ਹਾਂ ਨੇ ਇਸ ਨੂੰ ਲਗਭਗ 11 ਗੁਣਾ ਵਾਧਾ ਦੱਸਿਆ।
ਮਾਨ ਨੇ ਕਿਹਾ ਕਿ ਪੰਜਾਬ ਸਿੱਖਿਆ ਦੇ ਖੇਤਰ ਵਿੱਚ ਵੀ ਦੇਸ਼ ਦਾ ਮੋਹਰੀ ਸੂਬਾ ਬਣ ਗਿਆ ਹੈ। ਉਨ੍ਹਾਂ ਅਨੁਸਾਰ ਜਦੋਂ ਸਰਕਾਰ ਬਣੀ ਤਾਂ ਪੰਜਾਬ ਸਿੱਖਿਆ ਦੇ ਖੇਤਰ ਵਿੱਚ 27ਵੇਂ ਸਥਾਨ ’ਤੇ ਸੀ ਜਦੋਂਕਿ ਹੁਣ ਪੰਜਾਬ ਨੇ ਕੇਰਲਾ ਨੂੰ ਪਛਾੜ ਕੇ ਸਿੱਖਿਆ ਦੇ ਖੇਤਰ ਵਿੱਚ ਪਹਿਲਾ ਸਥਾਨ ਹਾਸਲ ਕੀਤਾ ਹੈ।