ਮੁਹਾਲੀ ਦੇ PWD ਦਫ਼ਤਰ ’ਚ ਭਿਆਨਕ ਅੱਗ: ਫਰਨੀਚਰ ਤੇ ਸਾਮਾਨ ਸੜ ਕੇ ਸੁਆਹ, ਫਾਇਰ ਬ੍ਰਿਗੇਡ ਨੇ ਮੁਸ਼ਕਲ ਨਾਲ ਪਾਇਆ ਕਾਬੂ
ਘਟਨਾ ਦੀ ਸੂਚਨਾ ਮਿਲਦਿਆਂ ਹੀ ਫਾਇਰ ਬ੍ਰਿਗੇਡ ਦੀ ਟੀਮ ਮੌਕੇ ’ਤੇ ਪਹੁੰਚ ਗਈ। ਅੱਗ ਦੀਆਂ ਲਪਟਾਂ ਤੇਜ਼ ਹੋਣ ਕਾਰਨ ਫਾਇਰ ਬ੍ਰਿਗੇਡ ਦੇ ਕਰਮਚਾਰੀਆਂ ਨੂੰ ਅੱਗ ਬੁਝਾਉਣ ’ਚ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਪਰ ਸਖ਼ਤ ਮਿਹਨਤ ਤੋਂ ਬਾਅਦ ਅੱਗ ’ਤੇ ਪੂਰੀ ਤਰ੍ਹਾਂ ਕਾਬੂ ਪਾ ਲਿਆ ਗਿਆ।
Publish Date: Tue, 25 Aug 2026 11:13 AM (IST)
Updated Date: Tue, 25 Aug 2026 11:17 AM (IST)
ਅਮਰਜੀਤ ਸਿੰਘ, ਪੰਜਾਬੀ ਜਾਗਰਣ, ਮੁਹਾਲੀ। ਮੁਹਾਲੀ ਦੇ ਫੇਜ਼-2 ਸਥਿਤ ਪੀਡਬਲਯੂਡੀ ਦਫ਼ਤਰ ’ਚ ਮੰਗਲਵਾਰ ਸਵੇਰੇ ਅਚਾਨਕ ਅੱਗ ਲੱਗਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਹਾਦਸੇ ’ਚ ਦਫ਼ਤਰ ਦਾ ਫਰਨੀਚਰ ਅਤੇ ਕੁਝ ਹੋਰ ਸਾਮਾਨ ਸੜ ਕੇ ਸੁਆਹ ਹੋ ਗਿਆ।
ਘਟਨਾ ਦੀ ਸੂਚਨਾ ਮਿਲਦਿਆਂ ਹੀ ਫਾਇਰ ਬ੍ਰਿਗੇਡ ਦੀ ਟੀਮ ਮੌਕੇ ’ਤੇ ਪਹੁੰਚ ਗਈ। ਅੱਗ ਦੀਆਂ ਲਪਟਾਂ ਤੇਜ਼ ਹੋਣ ਕਾਰਨ ਫਾਇਰ ਬ੍ਰਿਗੇਡ ਦੇ ਕਰਮਚਾਰੀਆਂ ਨੂੰ ਅੱਗ ਬੁਝਾਉਣ ’ਚ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਪਰ ਸਖ਼ਤ ਮਿਹਨਤ ਤੋਂ ਬਾਅਦ ਅੱਗ ’ਤੇ ਪੂਰੀ ਤਰ੍ਹਾਂ ਕਾਬੂ ਪਾ ਲਿਆ ਗਿਆ।
ਮੁੱਢਲੀ ਜਾਂਚ ਅਨੁਸਾਰ ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਮੰਨਿਆ ਜਾ ਰਿਹਾ ਹੈ। ਫਾਇਰ ਵਿਭਾਗ ਦੇ ਅਧਿਕਾਰੀਆਂ ਅਨੁਸਾਰ ਉਨ੍ਹਾਂ ਦੀ ਪਹਿਲੀ ਕੋਸ਼ਿਸ਼ ਅੱਗ ’ਤੇ ਕਾਬੂ ਪਾਉਣਾ ਸੀ, ਜਿਸ ’ਚ ਟੀਮ ਸਫ਼ਲ ਰਹੀ। ਹੁਣ ਮਾਮਲੇ ਦੀ ਅਗਲੇਰੀ ਕਾਰਵਾਈ ਅਤੇ ਨੁਕਸਾਨ ਦੀ ਜਾਂਚ ਕੀਤੀ ਜਾ ਰਹੀ ਹੈ।