ਮੁਲਾਜ਼ਮ ਵਰਗ ਦੇ ਸੰਘਰਸ਼ ਦੇ ਸਮਰਥਨ 'ਚ ਮੁਹਾਲੀ 'ਚ ਵਿਸ਼ਾਲ ਰੋਸ ਪ੍ਰਦਰਸ਼ਨ, ਪਾਵਰਕਾਮ ਮੁਲਾਜ਼ਮ 2 ਦਿਨ ਦੀ ਸਮੂਹਿਕ ਛੁੱਟੀ ਲੈ ਕੇ ਹੜਤਾਲ 'ਤੇ
ਟੈਕਨੀਕਲ ਸਰਵਿਸਿਜ਼ ਯੂਨੀਅਨ (ਟੀਐੱਸਯੂ) ਦੇ ਪ੍ਰਧਾਨ ਗੁਰਬਖ਼ਸ਼ ਸਿੰਘ ਅਤੇ ਕੋ-ਕਨਵੀਨਰ ਲੱਖਾ ਸਿੰਘ ਨੇ ਮੰਗਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਪੁਰਾਣੀ ਪੈਨਸ਼ਨ ਸਕੀਮ ਬਹਾਲੀ, ਨਿੱਜੀਕਰਨ ਬੰਦ ਕੀਤਾ ਜਾਵੇ, 17 ਜੁਲਾਈ 2020, 15 ਜਨਵਰੀ 2015 ਅਤੇ 7 ਸਤੰਬਰ 2026 ਦਾ ਮੁਲਾਜ਼ਮ ਵਿਰੋਧੀ ਪੱਤਰ ਰੱਦ ਕੀਤਾ ਜਾਵੇ ਅਤੇ ਡੀਏ ਸਬੰਧੀ ਹਾਈ ਕੋਰਟ ਦਾ ਫ਼ੈਸਲਾ ਲਾਗੂ ਕੀਤਾ ਜਾਵੇ, 2.59 ਦਾ ਗੁਣਾਕ ਨਹੀਂ ਦਿੱਤਾ ਜਾ ਰਿਹਾ ਅਤੇ ਨਾ ਹੀ ਕੱਚੇ ਕਾਮਿਆਂ ਨੂੰ ਪੱਕੇ ਕੀਤੇ ਜਾ ਰਿਹਾ ਹੈ।
Publish Date: Wed, 21 Oct 2026 03:21 PM (IST)
Updated Date: Wed, 21 Oct 2026 03:27 PM (IST)
ਦਰਸ਼ਨ ਸਿੰਘ ਸੋਢੀ, ਪੰਜਾਬੀ ਜਾਗਰਣ, ਮੁਹਾਲੀ। ਪੰਜਾਬ ਸਰਕਾਰ ਦੇ ਸਮੂਹ ਵਿਭਾਗਾਂ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਸਾਂਝੇ ਮੰਚ ਦੀ ਅਪੀਲ ’ਤੇ ਪਾਵਰਕਾਮ ਦੇ ਮੁਲਾਜ਼ਮ ਸਮੂਹਿਕ ਛੁੱਟੀ ਲੈ ਕੇ ਦੋ ਦਿਨ ਦੀ ਹੜਤਾਲ ’ਤੇ ਚਲੇ ਗਏ ਹਨ। ਪਾਵਰਕਾਮ ਸਰਕਲ ਮੁਹਾਲੀ ਦੀ ਸਾਂਝੀ ਤਾਲਮੇਲ ਕਮੇਟੀ ਵੱਲੋਂ ਪੰਜਾਬ ਦੇ ਮੁਲਾਜ਼ਮ ਵਰਗ ਦੇ ਘੋਲ ਦੇ ਸਮਰਥਨ ’ਚ ਬੁੱਧਵਾਰ ਨੂੰ ਮੁਹਾਲੀ ਵਿਖੇ ਵਿਸ਼ਾਲ ਧਰਨਾ ਦਿੱਤਾ ਗਿਆ ਅਤੇ ਸੂਬਾ ਸਰਕਾਰ ਅਤੇ ਬੋਰਡ ਮੈਨੇਜਮੈਂਟ ਵਿਰੁੱਧ ਨਾਅਰੇਬਾਜ਼ੀ ਕੀਤੀ।
ਟੈਕਨੀਕਲ ਸਰਵਿਸਿਜ਼ ਯੂਨੀਅਨ (ਟੀਐੱਸਯੂ) ਦੇ ਪ੍ਰਧਾਨ ਗੁਰਬਖ਼ਸ਼ ਸਿੰਘ ਅਤੇ ਕੋ-ਕਨਵੀਨਰ ਲੱਖਾ ਸਿੰਘ ਨੇ ਮੰਗਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਪੁਰਾਣੀ ਪੈਨਸ਼ਨ ਸਕੀਮ ਬਹਾਲੀ, ਨਿੱਜੀਕਰਨ ਬੰਦ ਕੀਤਾ ਜਾਵੇ, 17 ਜੁਲਾਈ 2020, 15 ਜਨਵਰੀ 2015 ਅਤੇ 7 ਸਤੰਬਰ 2026 ਦਾ ਮੁਲਾਜ਼ਮ ਵਿਰੋਧੀ ਪੱਤਰ ਰੱਦ ਕੀਤਾ ਜਾਵੇ ਅਤੇ ਡੀਏ ਸਬੰਧੀ ਹਾਈ ਕੋਰਟ ਦਾ ਫ਼ੈਸਲਾ ਲਾਗੂ ਕੀਤਾ ਜਾਵੇ, 2.59 ਦਾ ਗੁਣਾਕ ਨਹੀਂ ਦਿੱਤਾ ਜਾ ਰਿਹਾ ਅਤੇ ਨਾ ਹੀ ਕੱਚੇ ਕਾਮਿਆਂ ਨੂੰ ਪੱਕੇ ਕੀਤੇ ਜਾ ਰਿਹਾ ਹੈ।
ਪੱਕੀ ਭਰਤੀ ਵੀ ਸ਼ੁਰੂ ਨਹੀਂ ਕੀਤੀ ਜਾ ਰਹੀ। 1948 ਦੇ ਲੇਬਰ ਕੋਡ ਰੱਦ ਕਰਨ, ਪੈਨਸ਼ਨ ਪੀਰੀਅਡ ਖ਼ਤਮ ਨਾ ਕਰਨ, 35400 ਦਾ ਸਕੇਲ ਨਾ ਲਾਗੂ ਕਰਨ, ਆਰ.ਟੀ.ਐੱਮ ਤੋਂ ਐੱਸ.ਐੱਸ.ਏ. ਦੀ ਤਰੱਕੀ ਨਾ ਕਰਨ ਸਬੰਧੀ ਸਰਕਾਰ ਵੱਲੋਂ ਅਪਣਾਏ ਗੈਰ-ਜ਼ਿੰਮੇਵਾਰ ਵਤੀਰੇ ਦੀ ਨਿਖੇਧੀ ਕੀਤੀ ਅਤੇ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਮੁਲਾਜ਼ਮਾਂ ਦੀਆਂ ਉਪਰੋਕਤ ਮੰਗਾਂ ਨਾ ਮੰਨੀਆਂ ਗਈਆਂ ਤਾਂ ਆਉਣ ਵਾਲੇ ਦਿਨਾਂ ’ਚ ਇਸ ਤੋਂ ਵੀ ਤਿੱਖਾ ਸੰਘਰਸ਼ ਸ਼ੁਰੂ ਕੀਤਾ ਜਾਵੇਗਾ।
ਇਸ ਧਰਨੇ ਨੂੰ ਗੁਰਮੀਤ ਸਿੰਘ, ਬਲਵਿੰਦਰ ਸਿੰਘ, ਪੈਨਸ਼ਨਰ ਐਸੋਸੀਏਸ਼ਨ ਦੇ ਆਗੂ ਰਜਿੰਦਰ ਕੁਮਾਰ, ਜਤਿੰਦਰ ਸਿੰਘ, ਵਿਜੈ ਕੁਮਾਰ, ਸੁਰਿੰਦਰ ਮੱਲੀ, ਫੈਡਰੇਸ਼ਨ ਏਟਕ ਦੇ ਆਗੂ ਮੋਹਣ ਸਿੰਘ ਗਿੱਲ, ਕੋ-ਕਨਵੀਨਰ, ਸੁਰਿੰਦਰ ਪਾਲ ਸਿੰਘ ਲਹੋਰੀਆ, ਹਰਪ੍ਰੀਤ ਸਿੰਘ, ਅਮਰੀਕ ਸਿੰਘ, ਰਣਜੀਤ ਸਿੰਘ, ਐਸੋਸੀਏਸ਼ਨ ਆਫ਼ ਜੂਨੀਅਰ ਇੰਜੀਨੀਅਰ ਦੇ ਕਨਵੀਨਰ ਹਰਵਿੰਦਰ ਸਿੰਘ, ਨਿਰਮਲ ਸਿੰਘ, ਅੰਮ੍ਰਿਤਪਾਲ ਸਿੰਘ ਅਤੇ ਸੀ.ਐੱਚ.ਬੀ. ਕਾਮਿਆਂ ਨੇ ਸੰਬੋਧਨ ਕੀਤਾ।