ਸ਼ਰਮਨਾਕ ਕਾਂਡ : ਨਾਬਾਲਗ ਨਾਲ ਜਬਰ-ਜ਼ਨਾਹ ਮਗਰੋਂ ਪੀੜਤਾ ਦੇ ਗਰਭਵਤੀ ਹੋਣ ਦਾ ਮਾਮਲਾ ਆਇਆ ਸਾਹਮਣੇ; ਪੁਲਿਸ ਨੇ ਮੁਲਜ਼ਮ ਨੂੰ ਦਬੋਚਿਆ ਬਲਟਾਣਾ ਖੇਤਰ ’ਚ ਰਹਿਣ ਵਾਲੀ 15 ਸਾਲਾ ਇਕ ਨਾਬਾਲਗ ਨਾਲ ਕਥਿਤ ਤੌਰ 'ਤੇ ਜਬਰ-ਜ਼ਨਾਹ ਕਰਨ ਅਤੇ ਉਸ ਨੂੰ ਗਰਭਵਤੀ ਕਰਨ ਦਾ ਇਕ ਗੰਭੀਰ ਮਾਮਲਾ ਸਾਹਮਣੇ ਆਇਆ ਹੈ। ਪੀੜਤਾ ਦੀ ਮੈਡੀਕਲ ਜਾਂਚ ਦੌਰਾਨ ਗਰਭਵਤੀ ਹੋਣ ਦੀ ਪੁਸ਼ਟੀ ਹੋਣ ਤੋਂ ਬਾਅਦ ਇਸ ਘਿਣਾਉਣੇ ਮਾਮਲੇ ਦਾ ਖ਼ੁਲਾਸਾ ਹੋਇਆ। ਬਲਟਾਣਾ ਪੁਲਿਸ ਨੇ ਮੁਲਜ਼ਮ ਨੂੰ ਤਰਨਤਾਰਨ ਤੋਂ ਗ੍ਰਿਫ਼ਤਾਰ ਕਰ ਲਿਆ ਹੈ, ਜਿਸ ਨੂੰ ਅਦਾਲਤ ’ਚ ਪੇਸ਼ ਕੀਤਾ, ਜਿੱਥੋਂ ਉਸ ਨੂੰ ਇਕ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਗਿਆ ਹੈ।
Publish Date: Tue, 17 Nov 2026 11:53 AM (IST)
Updated Date: Tue, 17 Nov 2026 11:54 AM (IST)
ਤਰਨਪ੍ਰੀਤ ਸਿੰਘ ਗਿੱਲ, ਪੰਜਾਬੀ ਜਾਗਰਣ, ਜ਼ੀਰਕਪੁਰ : ਬਲਟਾਣਾ ਖੇਤਰ ’ਚ ਰਹਿਣ ਵਾਲੀ 15 ਸਾਲਾ ਇਕ ਨਾਬਾਲਗ ਨਾਲ ਕਥਿਤ ਤੌਰ 'ਤੇ ਜਬਰ-ਜ਼ਨਾਹ ਕਰਨ ਅਤੇ ਉਸ ਨੂੰ ਗਰਭਵਤੀ ਕਰਨ ਦਾ ਇਕ ਗੰਭੀਰ ਮਾਮਲਾ ਸਾਹਮਣੇ ਆਇਆ ਹੈ। ਪੀੜਤਾ ਦੀ ਮੈਡੀਕਲ ਜਾਂਚ ਦੌਰਾਨ ਗਰਭਵਤੀ ਹੋਣ ਦੀ ਪੁਸ਼ਟੀ ਹੋਣ ਤੋਂ ਬਾਅਦ ਇਸ ਘਿਣਾਉਣੇ ਮਾਮਲੇ ਦਾ ਖ਼ੁਲਾਸਾ ਹੋਇਆ। ਬਲਟਾਣਾ ਪੁਲਿਸ ਨੇ ਮੁਲਜ਼ਮ ਨੂੰ ਤਰਨਤਾਰਨ ਤੋਂ ਗ੍ਰਿਫ਼ਤਾਰ ਕਰ ਲਿਆ ਹੈ, ਜਿਸ ਨੂੰ ਅਦਾਲਤ ’ਚ ਪੇਸ਼ ਕੀਤਾ, ਜਿੱਥੋਂ ਉਸ ਨੂੰ ਇਕ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਗਿਆ ਹੈ।
ਪੁਲਿਸ ਨੂੰ ਦਿੱਤੀ ਗਈ ਸ਼ਿਕਾਇਤ ’ਚ ਨਾਬਾਲਗ ਨੇ ਦੱਸਿਆ ਕਿ ਉਸ ਦੇ ਘਰ ਦੇ ਸਾਹਮਣੇ ਸਥਿਤ ਇਕ ਪੀਜੀ ’ਚ ਆਕਾਸ਼ ਨਾਮ ਦਾ ਨੌਜਵਾਨ ਰਹਿੰਦਾ ਸੀ। ਇਸੇ ਸਾਲ ਜਨਵਰੀ ’ਚ ਉਸ ਦੇ ਭਾਈ ਦੀ ਉਕਤ ਨੌਜਵਾਨ ਨਾਲ ਜਾਣ-ਪਛਾਣ ਹੋਈ ਸੀ। ਇਸ ਤੋਂ ਬਾਅਦ ਮੁਲਜ਼ਮ ਨੇ ਉਸ ਦੇ ਭਾਈ ਦੇ ਮੋਬਾਈਲ 'ਤੇ ਫ਼ੋਨ ਕੀਤਾ, ਜਿਸ ਦੌਰਾਨ ਉਸ ਦੀ ਗੱਲਬਾਤ ਨਾਬਾਲਗ ਨਾਲ ਹੋਣ ਲੱਗੀ। ਦੋਸ਼ ਹੈ ਕਿ ਨੌਜਵਾਨ ਨੇ ਨਾਬਾਲਗ ਨੂੰ ਆਪਣੀਆਂ ਗੱਲਾਂ ’ਚ ਉਲਝਾਇਆ ਅਤੇ ਮਿਲਣ ਲਈ ਸੱਦਿਆ।
ਪੀੜਤਾ ਅਨੁਸਾਰ, ਫਰਵਰੀ ਮਹੀਨੇ ’ਚ ਮੁਲਜ਼ਮ ਉਸ ਨੂੰ ਢਕੌਲੀ ਖੇਤਰ ਦੇ ਇਕ ਹੋਟਲ ’ਚ ਲੈ ਗਿਆ, ਜਿੱਥੇ ਉਸ ਨੇ ਕਥਿਤ ਤੌਰ 'ਤੇ ਉਸ ਨਾਲ ਕਈ ਵਾਰ ਸਰੀਰਕ ਸਬੰਧ ਬਣਾਏ। ਇਸ ਤੋਂ ਬਾਅਦ ਮੁਲਜ਼ਮ ਉਸ ਨੂੰ ਜ਼ੀਰਕਪੁਰ-ਅੰਬਾਲਾ ਰੋਡ ਸਥਿਤ ਇਕ ਹੋਰ ਹੋਟਲ ’ਚ ਵੀ ਲੈ ਗਿਆ ਅਤੇ ਉੱਥੇ ਵੀ ਉਸ ਨਾਲ ਜਬਰ-ਜ਼ਨਾਹ ਕੀਤਾ। ਪੀੜਤਾ ਨੇ ਦੱਸਿਆ ਕਿ ਕੁਝ ਸਮਾਂ ਬੀਤਣ ਤੋਂ ਬਾਅਦ ਮੁਲਜ਼ਮ ਪੀਜੀ ਦਾ ਕਮਰਾ ਖਾਲੀ ਕਰਕੇ ਕਿਤੇ ਹੋਰ ਚਲਾ ਗਿਆ, ਜਿਸ ਤੋਂ ਬਾਅਦ ਦੋਵਾਂ ਵਿਚਕਾਰ ਗੱਲਬਾਤ ਬੰਦ ਹੋ ਗਈ ਸੀ।
ਹਸਪਤਾਲ ’ਚ ਜਾਂਚ ਦੌਰਾਨ ਹੋਇਆ ਖ਼ੁਲਾਸਾ : ਪੀੜਤਾ ਨੇ ਪੁਲਿਸ ਨੂੰ ਦੱਸਿਆ ਕਿ ਅਪ੍ਰੈਲ ਮਹੀਨੇ ਤੋਂ ਉਸ ਨੂੰ ਮਾਹਵਾਰੀ ਆਉਣੇ ਬੰਦ ਹੋ ਗਏ ਸਨ, ਜਿਸ ਬਾਰੇ ਆਪਣੇ ਪਰਿਵਾਰ ਨੂੰ ਵੀ ਜਾਣਕਾਰੀ ਦਿੱਤੀ ਸੀ, ਪਰ ਸ਼ੁਰੂਆਤ ’ਚ ਕਿਸੇ ਨੇ ਵੀ ਇਸ ਗੱਲ ਨੂੰ ਗੰਭੀਰਤਾ ਨਾਲ ਨਹੀਂ ਲਿਆ। ਇਸ ਤੋਂ ਬਾਅਦ 10 ਨਵੰਬਰ ਨੂੰ ਜਦੋਂ ਮਾਤਾ-ਪਿਤਾ ਉਸ ਨੂੰ ਇਲਾਜ ਲਈ ਮੁਹਾਲੀ ਦੇ ਇਕ ਨਿੱਜੀ ਹਸਪਤਾਲ ਲੈ ਕੇ ਪਹੁੰਚੇ, ਤਾਂ ਡਾਕਟਰਾਂ ਨੇ ਵੱਖ-ਵੱਖ ਜਾਂਚ ਤੋਂ ਬਾਅਦ ਉਸ ਦੇ ਗਰਭਵਤੀ ਹੋਣ ਦੀ ਪੁਸ਼ਟੀ ਕੀਤੀ। ਹਸਪਤਾਲ ਪ੍ਰਬੰਧਨ ਦੀ ਸੂਚਨਾ 'ਤੇ ਪੁਲਿਸ ਹਰਕਤ ’ਚ ਆਈ ਅਤੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਸ਼ੁਰੂ ਕੀਤੀ।
ਪੋਕਸੋ ਐਕਟ ਤਹਿਤ ਮਾਮਲਾ ਦਰਜ : ਪੁਲਿਸ ਨੇ ਨਾਬਾਲਗ ਦੇ ਬਿਆਨਾਂ ਦੇ ਆਧਾਰ 'ਤੇ ਮੁਲਜ਼ਮ ਆਕਾਸ਼ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਟੀਮ ਨੇ ਤਕਨੀਕੀ ਅਤੇ ਮਾਨਵੀ ਸਹਾਇਤਾ ਦੇ ਆਧਾਰ 'ਤੇ ਕਾਰਵਾਈ ਕਰਦਿਆਂ ਮੁਲਜ਼ਮ ਨੂੰ ਤਰਨਤਾਰਨ ਤੋਂ ਕਾਬੂ ਕਰ ਲਿਆ ਹੈ। ਗ੍ਰਿਫ਼ਤਾਰੀ ਤੋਂ ਬਾਅਦ ਉਸ ਨੂੰ ਅਦਾਲਤ ’ਚ ਪੇਸ਼ ਕੀਤਾ ਗਿਆ, ਜਿੱਥੋਂ ਪੁਲਿਸ ਨੂੰ ਰਿਮਾਂਡ ਮਿਲਿਆ ਹੈ ਅਤੇ ਅੱਗੇ ਦੀ ਪੁੱਛਗਿੱਛ ਜਾਰੀ ਹੈ।