- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬਲੌਂਗੀ ਥਾਣੇ ਦੇ ਇੰਚਾਰਜ ਭਗਤਵੀਰ ਸਿੰਘ ਨੇ ਦੱਸਿਆ ਕਿ ਅਰਵਿੰਦਰ ਨਾਮ ਦੇ ਨੌਜਵਾਨ ਨੇ ਪੁਲਿਸ ਨੂੰ ਸੂਚਨਾ ਦਿੱਤੀ ਸੀ ਕਿ ਉਸ ’ਤੇ ਗੋਲੀ ਚਲਾਈ ਗਈ ਹੈ। ਸੂਚਨਾ ਮਿਲਣ ਤੋਂ ਬਾਅਦ ਪੁਲਿਸ ਟੀਮ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਕੀਤੀ, ਜਿਸ ਦੌਰਾਨ ਇੱਕ ਗੋਲੀ ਦਾ ਖੋਲ ਬਰਾਮਦ ਹੋਇਆ। ਸ਼ਿਕਾਇਤਕਰਤਾ ਨੇ ਇਸ ਵਾਰਦਾਤ ਵਿੱਚ 4 ਤੋਂ 5 ਵਿਅਕਤੀਆਂ ਦੇ ਸ਼ਾਮਲ ਹੋਣ ਦੇ ਦੋਸ਼ ਲਾਏ ਹਨ।

ਅਮਰਜੀਤ ਸਿੰਘ, ਪੰਜਾਬੀ ਜਾਗਰਣ, ਮੁਹਾਲੀ : ਬਲੌਂਗੀ ਵਿੱਚ ਵੀਰਵਾਰ ਰਾਤ ਇੱਕ ਨਿੱਜੀ ਹੋਟਲ ਦੇ ਬਾਹਰ ਨੌਜਵਾਨ ’ਤੇ ਗੋਲੀ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਬਲੌਂਗੀ ਥਾਣਾ ਪੁਲਿਸ ਨੇ 4 ਤੋਂ 5 ਵਿਅਕਤੀਆਂ ਖ਼ਿਲਾਫ਼ ਬਣਦੀਆਂ ਅਪਰਾਧਿਕ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ। ਘਟਨਾ ਦੀ ਸੂਚਨਾ ਮਿਲਣ ’ਤੇ ਮੌਕੇ ’ਤੇ ਪਹੁੰਚੀ ਪੁਲਿਸ ਟੀਮ ਨੂੰ ਇੱਕ ਗੋਲੀ ਦਾ ਖੋਲ ਵੀ ਬਰਾਮਦ ਹੋਇਆ ਹੈ। ਪੁਲਿਸ ਦੀ ਮੁੱਢਲੀ ਜਾਂਚ ਵਿੱਚ ਮਾਮਲਾ ਇੱਕ ਲੜਕੀ ਨੂੰ ਲੈ ਕੇ ਹੋਏ ਕਥਿਤ ਵਿਵਾਦ ਨਾਲ ਜੁੜਿਆ ਹੋਣ ਦਾ ਖ਼ਦਸ਼ਾ ਜਤਾਇਆ ਜਾ ਰਿਹਾ ਹੈ।
ਪੀੜਤ ਨੇ ਪੁਲਿਸ ਨੂੰ ਦਿੱਤੀ ਗੋਲੀ ਚਲਾਉਣ ਦੀ ਸੂਚਨਾ:
ਬਲੌਂਗੀ ਥਾਣੇ ਦੇ ਇੰਚਾਰਜ ਭਗਤਵੀਰ ਸਿੰਘ ਨੇ ਦੱਸਿਆ ਕਿ ਅਰਵਿੰਦਰ ਨਾਮ ਦੇ ਨੌਜਵਾਨ ਨੇ ਪੁਲਿਸ ਨੂੰ ਸੂਚਨਾ ਦਿੱਤੀ ਸੀ ਕਿ ਉਸ ’ਤੇ ਗੋਲੀ ਚਲਾਈ ਗਈ ਹੈ। ਸੂਚਨਾ ਮਿਲਣ ਤੋਂ ਬਾਅਦ ਪੁਲਿਸ ਟੀਮ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਕੀਤੀ, ਜਿਸ ਦੌਰਾਨ ਇੱਕ ਗੋਲੀ ਦਾ ਖੋਲ ਬਰਾਮਦ ਹੋਇਆ। ਸ਼ਿਕਾਇਤਕਰਤਾ ਨੇ ਇਸ ਵਾਰਦਾਤ ਵਿੱਚ 4 ਤੋਂ 5 ਵਿਅਕਤੀਆਂ ਦੇ ਸ਼ਾਮਲ ਹੋਣ ਦੇ ਦੋਸ਼ ਲਾਏ ਹਨ।
ਸੀਸੀਟੀਵੀ ਫੁਟੇਜ ਖੰਗਾਲ ਰਹੀ ਹੈ ਪੁਲਿਸ:
ਘਟਨਾ ਦੀਆਂ ਕੜੀਆਂ ਜੋੜਨ ਲਈ ਪੁਲਿਸ ਵੱਲੋਂ ਹੋਟਲ ਦੇ ਆਲੇ-ਦੁਆਲੇ ਅਤੇ ਨੇੜਲੇ ਇਲਾਕਿਆਂ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ। ਥਾਣਾ ਇੰਚਾਰਜ ਅਨੁਸਾਰ, ਸ਼ਿਕਾਇਤਕਰਤਾ ਵੱਲੋਂ ਦੱਸੇ ਗਏ ਵਿਅਕਤੀਆਂ ਵਿੱਚੋਂ ਜਿਸ ਦੀ ਵੀ ਵਾਰਦਾਤ ਵਿੱਚ ਸ਼ਮੂਲੀਅਤ ਸਾਹਮਣੇ ਆਵੇਗੀ, ਉਸ ਖ਼ਿਲਾਫ਼ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ।
ਪੁਲਿਸ ਵੱਲੋਂ ਗੋਲੀ ਚਲਾਉਣ ਦੇ ਦੋਸ਼ਾਂ ਦੀ ਜਾਂਚ ਕਰਦਿਆਂ ਮੁਲਜ਼ਮਾਂ ਦੀ ਪਛਾਣ ਅਤੇ ਗ੍ਰਿਫ਼ਤਾਰੀ ਲਈ ਯਤਨ ਕੀਤੇ ਜਾ ਰਹੇ ਹਨ। ਫਿਲਹਾਲ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਵਾਰਦਾਤ ਪਿੱਛੇ ਅਸਲ ਕਾਰਨਾਂ ਦੀ ਪੁਸ਼ਟੀ ਜਾਂਚ ਪੂਰੀ ਹੋਣ ਤੋਂ ਬਾਅਦ ਹੀ ਹੋ ਸਕੇਗੀ।