- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਥਾਣਾ ਹੰਡੇਸਰਾ ਅਧੀਨ ਪੈਂਦੇ ਪਿੰਡ ਜੌਲਾ ਕਲਾਂ ਵਿਖੇ ਪੁਰਾਣੀ ਰੰਜਿਸ਼ ਦੇ ਚੱਲਦਿਆਂ ਇਕ ਪਰਵਾਸੀ ਮਜ਼ਦੂਰ ਵੱਲੋਂ ਆਪਣੇ ਮਾਮੇ ਦਾ ਕਥਿਤ ਤੌਰ ’ਤੇ ਕੁਹਾੜੀ ਨਾਲ ਹਮਲਾ ਕਰਕੇ ਕਤਲ ਕਰ ਦਿੱਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਸੁਰਜੀਤ ਸਿੰਘ ਕੁਹਾੜ, ਪੰਜਾਬੀ ਜਾਗਰਣ, ਲਾਲੜੂ : ਥਾਣਾ ਹੰਡੇਸਰਾ ਅਧੀਨ ਪੈਂਦੇ ਪਿੰਡ ਜੌਲਾ ਕਲਾਂ ਵਿਖੇ ਪੁਰਾਣੀ ਰੰਜਿਸ਼ ਦੇ ਚੱਲਦਿਆਂ ਇਕ ਪਰਵਾਸੀ ਮਜ਼ਦੂਰ ਵੱਲੋਂ ਆਪਣੇ ਮਾਮੇ ਦਾ ਕਥਿਤ ਤੌਰ ’ਤੇ ਕੁਹਾੜੀ ਨਾਲ ਹਮਲਾ ਕਰਕੇ ਕਤਲ ਕਰ ਦਿੱਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਥਾਣਾ ਮੁੱਖੀ ਹੰਡੇਸਰਾ ਇੰਸਪੈਕਟਰ ਸੁਨੀਲ ਕੁਮਾਰ ਵੱਲੋਂ ਦਿੱਤੀ ਜਾਣਕਾਰੀ ਮੁਤਾਬਕ ਲਾਲਪੱਤ ਰਾਏ ਤੇ ਕਾਮੇਸ਼ਰ ਰਾਏ ਵਾਸੀ ਜ਼ਿਲ੍ਹਾ ਸਰਲਾਹੀ, ਨੇਪਾਲ ਨਾਲ ਪਿੰਡ ਜੌਲਾ ਕਲਾਂ ਵਿਖੇ ਇਕ ਮੋਟਰ ਉਤੇ ਰਹਿੰਦੇ ਸਨ। ਕਾਮੇਸ਼ਰ ਰਾਏ ਦਾ ਭਾਣਜਾ ਰਾਮਜੀ ਰਾਏ ਜ਼ਿਲ੍ਹਾ ਸੀਤਾਮੜੀ ,ਬਿਹਾਰ ਵੀ ਜੌਲਾ ਕਲਾਂ ਵਿਖੇ ਰਹਿ ਕੇ ਮਜ਼ਦੂਰੀ ਕਰਦਾ ਸੀ। ਪੁਲਿਸ ਅਨੁਸਾਰ ਰਾਮਜੀ ਰਾਏ ਅਤੇ ਕਮੇਸ਼ਰ ਰਾਏ ਵਿਚਕਾਰ ਪੁਰਾਣੀ ਰੰਜਿਸ਼ ਚੱਲਦੀ ਆ ਰਹੀ ਸੀ ਅਤੇ ਕੁਝ ਦਿਨ ਪਹਿਲਾਂ ਵੀ ਦੋਵਾਂ ਵਿਚਕਾਰ ਲੜਾਈ-ਝਗੜਾ ਹੋਇਆ ਸੀ। ਬੀਤੀ 1 ਸਤੰਬਰ ਦੀ ਰਾਤ ਨੂੰ ਵੀ ਦੋਵੇਂ ਇਕੱਠੇ ਹੋਏ ਅਤੇ ਸ਼ਰਾਬ ਪੀਤੀ।
ਇਸ ਦੌਰਾਨ ਦੋਵਾਂ ਵਿਚਕਾਰ ਮੁੜ ਝਗੜਾ ਹੋ ਗਿਆ। ਪੁਲਿਸ ਦਾ ਦਾਅਵਾ ਹੈ ਕਿ ਪੁਰਾਣੀ ਰੰਜਿਸ਼ ਦੇ ਚੱਲਦਿਆਂ ਰਾਮਜੀ ਰਾਏ ਨੇ ਦੇਰ ਰਾਤ ਆਪਣੇ ਮਾਮੇ ਕਮੇਸ਼ਰ ਰਾਏ ’ਤੇ ਕੁਹਾੜੀ ਨਾਲ ਹਮਲਾ ਕਰਕੇ ਉਸ ਦਾ ਕਤਲ ਕਰ ਦਿੱਤਾ। ਘਟਨਾ ਦੀ ਸੂਚਨਾ ਮਿਲਣ ’ਤੇ ਥਾਣਾ ਹੰਡੇਸਰਾ ਦੇ ਮੁੱਖ ਅਫ਼ਸਰ ਇੰਸਪੈਕਟਰ ਸੁਨੀਲ ਕੁਮਾਰ ਦੀ ਅਗਵਾਈ ਹੇਠ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕੀਤੀ। ਪੁਲਿਸ ਨੇ ਮਾਮਲਾ ਦਰਜ ਕਰਨ ਉਪਰੰਤ ਰਾਮਜੀ ਰਾਏ ਨੂੰ ਗ੍ਰਿਫ਼ਤਾਰ ਕਰਕੇ ਲਾਸ਼ ਨੂੰ ਸਿਵਲ ਹਸਪਤਾਲ ਦੇ ਮੁਰਦਾਘਰ ਵਿਚ ਰਖਵਾ ਦਿੱਤਾ ਹੈ। ਪੁਲਿਸ ਮੁਤਾਬਕ ਮ੍ਰਿਤਕ ਦੇ ਵਾਰਸਾਂ ਦੇ ਪਹੁੰਚਣ ਉਪਰੰਤ ਲਾਸ਼ ਦਾ ਪੋਸਟਮਾਰਟਮ ਕਰਵਾਇਆ ਜਾਵੇਗਾ।