v> ਮਹਿਰਾ, ਖਰੜ : ਸਿਟੀ ਪੁਲਿਸ ਖਰੜ ਵੱਲੋਂ ਨਾਬਾਲਿਗ ਲੜਕੀ ਨੂੰ ਵਰਗਲਾ ਕੇ ਲਿਜਾਣ ਦੇ ਦੋਸ਼ ਅਧੀਨ ਮਾਮਲਾ ਦਰਜ ਕੀਤਾ ਗਿਆ ਹੈ। ਸਿਟੀ ਪੁਲਿਸ ਤੋਂ ਪ੍ਰਾਪਤ ਜਾਣਕਾਰੀ ਮੁਤਾਬਿਕ ਨਾਬਾਲਿਗ ਦੇ ਭਰਾ ਨੇ ਪੁਲਿਸ ਨੂੰ ਦਿੱਤੇ ਬਿਆਨਾਂ 'ਚ ਦੱਸਿਆ ਹੈ ਕਿ ਉਸ ਦੀ ਭੈਣ ਜਿਸ ਦੀ ਉਮਰ 17 ਸਾਲ ਹੈ ਤੇ 2 ਦਸੰਬਰ ਨੂੰ ਆਪਣੇ ਘਰੋਂ ਬਿਨਾਂ ਦੱਸੇ ਚਲੀ ਗਈ ਸੀ ਜਿਸ ਦੀ ਕਿ ਦੇਰ ਰਾਤ ਤਕ ਉਨ੍ਹਾਂ ਵੱਲੋਂ ਭਾਲ ਕੀਤੀ ਗਈ ਪਰ ਉਹ ਨਾ ਮਿਲੀ। ਉਸ ਨੇ ਦੋਸ਼ ਲਗਾਇਆ ਕਿ ਬਿਹਾਰ ਵਾਸੀ ਇਕ ਵਿਅਕਤੀ ਉਸ ਦੀ ਭੈਣ ਨੂੰ ਵਿਆਹ ਦਾ ਝਾਂਸਾ ਦੇ ਕੇ ਆਪਣੇ ਨਾਲ ਵਰਗਲਾ ਕੇ ਲੈ ਗਿਆ ਹੈ। ਪੁਲਿਸ ਨੇ ਮਾਮਲਾ ਦਰਜ ਕਰਕੇ ਮੁਲਜ਼ਮ ਦੀ ਤਲਾਸ਼ ਸ਼ੁਰੂ ਕਰ ਦਿੱਤੀ ਹੈ।

Posted By: Amita Verma