- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਇਸ ਮੌਕੇ ਐੱਸਐੱਸਪੀ ਵਰੁਣ ਸ਼ਰਮਾ ਨੇ ਕਿਹਾ ਕਿ ਮੁਹਾਲੀ ਸ਼ਹਿਰ ਵਿਚ ਅਮਨ-ਕਾਨੂੰਨ ਦੀ ਵਿਵਸਥਾ ਨੂੰ ਬਣਾਈ ਰੱਖਣਾ ਅਤੇ ਸ਼ਹਿਰ ਵਾਸੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਉਨ੍ਹਾਂ ਦੀ ਸਭ ਤੋਂ ਪਹਿਲੀ ਤਰਜੀਹ ਹੋਵੇਗੀ। ਉਨ੍ਹਾਂ ਕਿਹਾ ਕਿ ਪੁਲਿਸ ਪ੍ਰਸ਼ਾਸਨ ਵੱਲੋਂ ਸ਼ਹਿਰ ਵਿਚ ਅਪਰਾਧ ਨੂੰ ਨੱਥ ਪਾਉਣ ਲਈ ਸਖ਼ਤ ਕਦਮ ਚੁੱਕੇ ਜਾਣਗੇ ਅਤੇ ਨਸ਼ਾ ਤਸਕਰਾਂ ਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ।

ਅਮਰਜੀਤ ਸਿੰਘ, ਪੰਜਾਬੀ ਜਾਗਰਣ, ਮੁਹਾਲੀ : ਮੁਹਾਲੀ ਪੁਲਿਸ ਵਿਚ ਹੋਏ ਤਾਜ਼ਾ ਫੇਰਬਦਲ ਤੋਂ ਬਾਅਦ, ਨਵੇਂ ਐੱਸਐੱਸਪੀ ਵਰੁਣ ਸ਼ਰਮਾ ਨੇ ਅੱਜ ਰਸਮੀ ਤੌਰ 'ਤੇ ਆਪਣਾ ਅਹੁਦਾ ਸੰਭਾਲ ਲਿਆ ਹੈ। ਅਹੁਦਾ ਸੰਭਾਲਣ ਦੇ ਤੁਰੰਤ ਬਾਅਦ, ਨਵੇਂ ਐੱਸਐੱਸਪੀ ਨੇ ਪੁਲਿਸ ਹੈੱਡਕੁਆਰਟਰ ਵਿਖੇ ਮੀਡੀਆ ਕਰਮੀਆਂ ਨਾਲ ਵਿਸ਼ੇਸ਼ ਗੱਲਬਾਤ ਕੀਤੀ ਅਤੇ ਆਪਣੀਆਂ ਤਰਜੀਹਾਂ ਸਾਂਝੀਆਂ ਕੀਤੀਆਂ।
ਇਸ ਮੌਕੇ ਐੱਸਐੱਸਪੀ ਵਰੁਣ ਸ਼ਰਮਾ ਨੇ ਕਿਹਾ ਕਿ ਮੁਹਾਲੀ ਸ਼ਹਿਰ ਵਿਚ ਅਮਨ-ਕਾਨੂੰਨ ਦੀ ਵਿਵਸਥਾ ਨੂੰ ਬਣਾਈ ਰੱਖਣਾ ਅਤੇ ਸ਼ਹਿਰ ਵਾਸੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਉਨ੍ਹਾਂ ਦੀ ਸਭ ਤੋਂ ਪਹਿਲੀ ਤਰਜੀਹ ਹੋਵੇਗੀ। ਉਨ੍ਹਾਂ ਕਿਹਾ ਕਿ ਪੁਲਿਸ ਪ੍ਰਸ਼ਾਸਨ ਵੱਲੋਂ ਸ਼ਹਿਰ ਵਿਚ ਅਪਰਾਧ ਨੂੰ ਨੱਥ ਪਾਉਣ ਲਈ ਸਖ਼ਤ ਕਦਮ ਚੁੱਕੇ ਜਾਣਗੇ ਅਤੇ ਨਸ਼ਾ ਤਸਕਰਾਂ ਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ।
ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਅੱਗੇ ਕਿਹਾ ਕਿ ਉਹ ਸ਼ਹਿਰ ਵਿਚ ਟਰੈਫਿਕ ਵਿਵਸਥਾ ਨੂੰ ਸੁਚਾਰੂ ਬਣਾਉਣ ਲਈ ਵੀ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ ਸਖ਼ਤੀ ਨਾਲ ਨਿਪਟਿਆ ਜਾਵੇਗਾ ਅਤੇ ਸ਼ਹਿਰ ਵਿਚ ਟ੍ਰੈਫਿਕ ਜਾਮ ਦੀ ਸਮੱਸਿਆ ਨੂੰ ਹੱਲ ਕਰਨ ਲਈ ਯੋਜਨਾਬੱਧ ਤਰੀਕੇ ਨਾਲ ਕੰਮ ਕੀਤਾ ਜਾਵੇਗਾ।
ਨਵੇਂ ਐੱਸਐੱਸਪੀ ਵਰੁਣ ਸ਼ਰਮਾ ਨੇ ਮੀਡੀਆ ਰਾਹੀਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਪੁਲਿਸ ਪ੍ਰਸ਼ਾਸਨ ਨਾਲ ਸਹਿਯੋਗ ਕਰਨ ਅਤੇ ਕਿਸੇ ਵੀ ਸ਼ੱਕੀ ਗਤੀਵਿਧੀ ਬਾਰੇ ਤੁਰੰਤ ਪੁਲਿਸ ਨੂੰ ਸੂਚਿਤ ਕਰਨ। ਉਨ੍ਹਾਂ ਕਿਹਾ ਕਿ ਪੁਲਿਸ ਅਤੇ ਜਨਤਾ ਦੇ ਸਹਿਯੋਗ ਨਾਲ ਹੀ ਸ਼ਹਿਰ ਵਿਚ ਅਮਨ-ਸ਼ਾਂਤੀ ਅਤੇ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕਦਾ ਹੈ। ਉਨ੍ਹਾਂ ਇਹ ਵੀ ਭਰੋਸਾ ਦਿੱਤਾ ਕਿ ਪੁਲਿਸ ਵਿਭਾਗ ਲੋਕਾਂ ਦੀਆਂ ਸ਼ਿਕਾਇਤਾਂ ਸੁਣਨ ਅਤੇ ਹੱਲ ਕਰਨ ਲਈ ਹਮੇਸ਼ਾ ਤਤਪਰ ਰਹੇਗਾ।