- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੇਲਾ ਬਾਬਾ ਗੋਸਾਈ ਵਾਲਾ, ਸਮੂਹ ਨਗਰ ਨਿਵਾਸੀ ਅਤੇ ਗ੍ਰਾਮ ਪੰਚਾਇਤ ਪਿੰਡ ਗੀਗੇ ਮਾਜਰਾ (ਮੁਹਾਲੀ) ਦੀ ਤਰਫੋਂ ਵਿਸ਼ਾਲ ਕੁਸ਼ਤੀ ਦੰਗਲ ਦਾ ਆਯੋਜਨ ਕੀਤਾ ਗਿਆ , ਜਿਸ ਵਿੱਚ ਵੱਡੀ ਗਿਣਤੀ ਵਿੱਚ ਇਲਾਕੇ ਭਰ ਦੇ ਖਿਡਾਰੀ ਅਤੇ ਖੇਡ ਪ੍ਰੇਮੀ ਹਾਜ਼ਰ ਸਨ।

ਰਣਜੀਤ ਸਿੰਘ ਰਾਣਾ, ਪੰਜਾਬੀ ਜਾਗਰਣ, ਮੁਹਾਲੀ : ਮੇਲਾ ਬਾਬਾ ਗੋਸਾਈ ਵਾਲਾ, ਸਮੂਹ ਨਗਰ ਨਿਵਾਸੀ ਅਤੇ ਗ੍ਰਾਮ ਪੰਚਾਇਤ ਪਿੰਡ ਗੀਗੇ ਮਾਜਰਾ (ਮੁਹਾਲੀ) ਦੀ ਤਰਫੋਂ ਵਿਸ਼ਾਲ ਕੁਸ਼ਤੀ ਦੰਗਲ ਦਾ ਆਯੋਜਨ ਕੀਤਾ ਗਿਆ , ਜਿਸ ਵਿੱਚ ਵੱਡੀ ਗਿਣਤੀ ਵਿੱਚ ਇਲਾਕੇ ਭਰ ਦੇ ਖਿਡਾਰੀ ਅਤੇ ਖੇਡ ਪ੍ਰੇਮੀ ਹਾਜ਼ਰ ਸਨ।
ਇਸ ਮੌਕੇ ਮੁੱਖ ਮਹਿਮਾਨ ਵਜੋਂ ਮੁਹਾਲੀ ਨਗਰ ਨਿਗਮ ਦੇ ਮੇਅਰ ਸਰਬਜੀਤ ਸਿੰਘ ਸਮਾਣਾ ਨੇ ਸ਼ਮੂਲੀਅਤ ਕੀਤੀ, ਕੁਸ਼ਤੀ ਦੰਗਲ ਦੇ ਦੌਰਾਨ ਖਿਡਾਰੀਆਂ ਦੀ ਹੌਸਲਾ ਅਫਜ਼ਾਈ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਮੇਅਰ ਸਰਬਜੀਤ ਸਿੰਘ ਸਮਾਣਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਹੋਰਾਂ ਦੇ ਵੱਲੋਂ ਪੰਜਾਬ ਦੇ ਵਿੱਚ ਖੇਡਾਂ ਨੂੰ ਲੈ ਕੇ ਸਾਜਗਾਰ ਮਾਹੌਲ ਤਿਆਰ ਕੀਤਾ ਜਾ ਚੁੱਕਾ ਹੈ, ਜਿਸ ਦੇ ਚਲਦਿਆਂ ਪੰਜਾਬ ਭਰ ਵਿੱਚ ਵੱਡੀ ਪੱਧਰ ਤੇ ਖੇਡ ਮੇਲੇ ਕਰਵਾਏ ਜਾ ਰਹੇ ਹਨ।
ਸਰਬਜੀਤ ਸਿੰਘ ਸਮਾਣਾ ਹੋਰਾਂ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਵੱਲੋਂ ਪੰਜਾਬ ਭਰ ਵਿੱਚ ਜਿੱਥੇ ਖਿਡਾਰੀਆਂ ਨੂੰ ਵਿਸ਼ੇਸ਼ ਤੌਰ ਤੇ ਸਨਮਾਨ ਦਿੱਤਾ ਜਾ ਰਿਹਾ ਹੈ, ਉੱਥੇ ਅਜਿਹੇ ਖੇਡ ਮੇਲੇ ਕਰਵਾ ਕੇ ਖਿਡਾਰੀਆਂ ਨੂੰ ਆਪਣੀ ਖੇਡ ਕਲਾ ਦਾ ਪ੍ਰਗਟਾਵਾ ਕਰਨ ਦੇ ਲਈ ਟੂਰਨਾਮੈਂਟ ਕਰਵਾਉਣ ਵਾਲੇ ਪ੍ਰਬੰਧਕਾਂ ਦੀ ਵੀ ਹੌਸਲਾ ਅਫਜਾਈ ਕੀਤੀ ਜਾ ਰਹੀ ਹੈ।
ਉਹਨਾਂ ਕਿਹਾ ਕਿ ਵੱਖੋ- ਵੱਖਰੀਆਂ ਖੇਡਾਂ ਦੇ ਲਈ ਲੁੜੀਂਦੇ ਸਮਾਨ ਸਮਾਨ ਦੀ ਉਪਲਬਧਤਾ ਵੀ ਖਿਡਾਰੀਆਂ ਨੂੰ ਯਕੀਨੀ ਬਣਾਈ ਜਾ ਰਹੀ ਹੈ, ਅਤੇ ਪੰਜਾਬ ਭਰ ਵਿੱਚ ਵੱਡੀ ਪੱਧਰ ਤੇ ਖੇਡ ਸਟੇਡੀਅਮ ਦਾ ਨਿਰਮਾਣ ਤੇਜ਼ੀ ਨਾਲ ਚੱਲ ਰਿਹਾ ਹੈ ਅਤੇ ਇਹਨਾਂ ਵਿੱਚੋਂ ਕਈ ਖੇਡ ਸਟੇਡੀਅਮ ਨੂੰ ਤਾਂ ਖੇਡ ਪ੍ਰੇਮੀਆਂ ਦੇ ਹਵਾਲੇ ਕੀਤਾ ਜਾ ਚੁੱਕਾ ਹੈ, ਇਸ ਕੁਸ਼ਤੀ ਦੰਗਲ ਦੇ ਦੌਰਾਨ ਹੋਈ ਝੰਡੀ ਦੀ ਕੁਸ਼ਤੀ ਜੋ ਕਿ ਗੌਰਵ ਮਾਛੀਵਾੜਾ ਅਤੇ ਕਾਲੂ ਬਾਹੜੋਵਾਲ ਦੇ ਵਿਚਕਾਰ ਹੋਈ, ਦੇ ਵਿੱਚ ਕਾਲੂ ਬਾਹੜੋਵਾਲ ਨੇ ਗੌਰਵ ਮਾਛੀਵਾੜਾ ਨੂੰ ਹਰਾ ਕੇ ਝੰਡੀ ਦੀ ਕੁਸ਼ਤੀ ਦੀ ਆਪਣੇ ਨਾਮ ਕੀਤੀ।
ਪ੍ਰਬੰਧਕਾਂ ਸਰਬਜੀਤ ਸਿੰਘ ਸਮਾਣਾ ਹੋਰਾਂ ਕਿਹਾ ਕਿ ਗੀਗੇਮਾਜਰਾ ਦੀ ਪੰਚਾਇਤ ਵੱਲੋਂ ਇਲਾਕੇ ਦੇ ਖੇਡ ਪ੍ਰੇਮੀਆਂ ਦੇ ਸਹਿਯੋਗ ਨਾਲ ਵਿਸ਼ਾਲ ਕੁਸ਼ਤੀ ਦੰਗਲ ਕਰਵਾਇਆ ਗਿਆ ਹੈ, ਇਸ ਦੇ ਲਈ ਮੈਂ ਸਮੂਹ ਖੇਡ ਪ੍ਰਬੰਧਕਾਂ ਅਤੇ ਸਮੂਹ ਪੰਚਾਇਤ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕਰਦਾ ਹਾਂ, ਜਿਹੜੇ ਕਿ ਖੇਡ ਜਗਤ ਦੇ ਵਿੱਚ ਆਪਣਾ ਯੋਗਦਾਨ ਪਾ ਰਹੇ ਹਨ ਕਿਉਂਕਿ ਜਦੋਂ ਅੱਜ ਦਾ ਨੌਜਵਾਨ ਖੇਡ ਮੈਦਾਨ ਵਿੱਚ ਜਾਣਾ ਵਧੇਰੇ ਪਸੰਦ ਕਰੇਗਾ, ਤਾਂ ਹੀ ਉਹ ਆਪਣੇ ਆਪ ਨੂੰ ਤੰਦਰੁਸਤ ਰੱਖ ਸਕਦਾ ਹੈ, ਅਤੇ ਖੇਡਾਂ ਦੀ ਦੁਨੀਆ ਵਿੱਚ ਆਪਣੇ ਜੌਹਰ ਵਿਖਾ ਕੇ ਆਪਣਾ, ਆਪਣੇ ਮਾਤਾ -ਪਿਤਾ ਅਤੇ ਪੰਜਾਬ ਦਾ ਨਾਂ ਅੰਤਰਰਾਸ਼ਟਰੀ ਬਰੂਹਾਂ ’ਤੇ ਚਮਕਾ ਸਕਦਾ ਹੈ।
ਗੌਰਵ ਮਾਛੀਵਾੜਾ ਅਤੇ ਕਾਲੂ ਬਾਹੜੋਵਾਲ ਦੇ ਵਿਚਕਾਰ ਪ੍ਰਬੰਧਕਾਂ ਵੱਲੋਂ ਝੰਡੀ ਦੀ ਕੁਸ਼ਤੀ ਦੇ ਵਿੱਚ ਡੇਢ ਲੱਖ ਰੁਪਏ ਦੇ ਨਕਦ ਇਨਾਮ ਦਿੱਤਾ ਗਿਆ, ਇਸ ਮੌਕੇ ਤੇ ਤਰਲੋਚਨ ਸਿੰਘ ਮਟੌਰ, ਸਰਪੰਚ- ਸਤਨਾਮ ਸਿੰਘ, ਹਰਵਿੰਦਰ ਸਿੰਘ, ਗੁਰਦੀਪ ਸਿੰਘ, ਸੰਦੀਪ ਸਿੰਘ, ਯੁੱਧਵੀਰ ਸਿੰਘ, ਬਿਕਰਮਜੀਤ ਸਿੰਘ, ਹਰਮੇਲ ਸਿੰਘ, ਗੁਰਬਚਨ ਸਿੰਘ ਮੋਹਾਲੀ ਵੀ ਹਾਜ਼ਰ ਸਨ।