Mohali News : ਕੈਪਟਨ ਅਮਰਿੰਦਰ ਸਿੰਘ ਨੂੰ ਹਸਪਤਾਲੋਂ ਮਿਲੀ ਛੁੱਟੀ
ਹਸਪਤਾਲ ਦੇ ਡਾ. ਹਰਸਿਮਰਨ ਸਿੰਘ ਨੇ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਨੂੰ 9 ਫਰਵਰੀ ਨੂੰ ਫੋਰਟਿਸ ਹਸਪਤਾਲ ਮੁਹਾਲੀ ’ਚ ਗੋਡੇ ਬਦਲਣ ਲਈ ਦਾਖ਼ਲ ਕਰਵਾਇਆ ਗਿਆ ਸੀ। ਉਨ੍ਹਾਂ ਦੀ 10 ਫਰਵਰੀ ਨੂੰ ਇਕ ਸਫ਼ਲ ਗੋਡੇ ਬਦਲਣ ਦੀ ਸਰਜਰੀ ਹੋਈ ਸੀ।
Publish Date: Sat, 14 Feb 2026 08:33 PM (IST)
Updated Date: Sat, 14 Feb 2026 08:35 PM (IST)
ਰਣਜੀਤ ਸਿੰਘ ਰਾਣਾ, ਪੰਜਾਬੀ ਜਾਗਰਣ, ਐੱਸਏਐੱਸ ਨਗਰ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਫੋਰਟਿਸ ਹਸਪਤਾਲ ਮੁਹਾਲੀ ’ਚੋਂ ਛੁੱਟੀ ਦੇ ਦਿੱਤੀ ਗਈ ਹੈ। ਜਾਣਕਾਰੀ ਦਿੰਦਿਆਂ ਹਸਪਤਾਲ ਦੇ ਡਾ. ਹਰਸਿਮਰਨ ਸਿੰਘ ਨੇ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਨੂੰ 9 ਫਰਵਰੀ ਨੂੰ ਫੋਰਟਿਸ ਹਸਪਤਾਲ ਮੁਹਾਲੀ ’ਚ ਗੋਡੇ ਬਦਲਣ ਲਈ ਦਾਖ਼ਲ ਕਰਵਾਇਆ ਗਿਆ ਸੀ। ਉਨ੍ਹਾਂ ਦੀ 10 ਫਰਵਰੀ ਨੂੰ ਇਕ ਸਫ਼ਲ ਗੋਡੇ ਬਦਲਣ ਦੀ ਸਰਜਰੀ ਹੋਈ ਸੀ। ਉਨ੍ਹਾਂ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਦੀ ਸਰਜਰੀ ਤੋਂ ਬਾਅਦ ਸਫ਼ਲਤਾਪੂਰਵਕ ਰਿਕਵਰੀ ਹੋਈ ਹੈ ਤੇ ਉਨ੍ਹਾਂ ਨੂੰ ਫੋਰਟਿਸ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ।