- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮਾਡਲ ਟਾਊਨ, ਛੱਜੂ ਮਾਜਰਾ ਵਿੱਚ ਰਹਿੰਦੇ 57 ਸਾਲਾ ਸਰਕਾਰੀ ਠੇਕੇਦਾਰ ਸ਼ਰਨਜੀਤ ਸਿੰਘ ਨੇ ਆਪਣੇ ਲਾਇਸੈਂਸੀ ਪਿਸਤੌਲ ਨਾਲ ਗੋਲੀ਼ ਮਾਰ ਕੇ ਖ਼ੁਦਕੁਸ਼ੀ ਕਰ ਲਈ। ਉਸ ਦੀ ਲਾਸ਼ ਘਰ ਦੇ ਬੈੱਡਰੂਮ ਵਿੱਚੋਂ ਮਿਲੀ। ਮ੍ਰਿਤਕ ਦੀਆਂ ਪੰਜ ਧੀਆਂ ਹਨ, ਜਿਨ੍ਹਾਂ ਵਿੱਚੋਂ ਸਭ ਤੋਂ ਛੋਟੀ ਦੀ ਉਮਰ ਤਿੰਨ ਸਾਲ ਹੈ।

ਅਮਨਪ੍ਰੀਤ ਖਾਨਪੁਰੀ, ਪੰਜਾਬੀ ਜਾਗਰਣ, ਖਰੜ : ਮਾਡਲ ਟਾਊਨ, ਛੱਜੂ ਮਾਜਰਾ ਵਿੱਚ ਰਹਿੰਦੇ 57 ਸਾਲਾ ਸਰਕਾਰੀ ਠੇਕੇਦਾਰ ਸ਼ਰਨਜੀਤ ਸਿੰਘ ਨੇ ਆਪਣੇ ਲਾਇਸੈਂਸੀ ਪਿਸਤੌਲ ਨਾਲ ਗੋਲੀ਼ ਮਾਰ ਕੇ ਖ਼ੁਦਕੁਸ਼ੀ ਕਰ ਲਈ। ਉਸ ਦੀ ਲਾਸ਼ ਘਰ ਦੇ ਬੈੱਡਰੂਮ ਵਿੱਚੋਂ ਮਿਲੀ। ਮ੍ਰਿਤਕ ਦੀਆਂ ਪੰਜ ਧੀਆਂ ਹਨ, ਜਿਨ੍ਹਾਂ ਵਿੱਚੋਂ ਸਭ ਤੋਂ ਛੋਟੀ ਦੀ ਉਮਰ ਤਿੰਨ ਸਾਲ ਹੈ।
ਥਾਣਾ ਸਿਟੀ ਦੇ ਜਾਂਚ ਅਧਿਕਾਰੀ ਏਐੱਸਆਈ ਦਲਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਕੱਲ੍ਹ ਦੁਪਹਿਰ ਘਟਨਾ ਦੀ ਸੂਚਨਾ ਮਿਲੀ ਸੀ। ਮੌਕੇ ’ਤੇ ਪਹੁੰਚਣ ’ਤੇ ਸ਼ਰਨਜੀਤ ਸਿੰਘ ਦੀ ਲਾਸ਼ ਬੈੱਡਰੂਮ ਦੇ ਫ਼ਰਸ਼ ’ਤੇ ਪਈ ਮਿਲੀ। ਪੁਲਿਸ ਮੁਤਾਬਕ, ਉਸ ਦੀ ਧੀ ਰੋਟੀ ਦੇਣ ਗਈ ਤਾਂ ਕਮਰੇ ਦਾ ਦਰਵਾਜ਼ਾ ਅੰਦਰੋਂ ਬੰਦ ਸੀ। ਖਿੜਕੀ ਰਾਹੀਂ ਦਰਵਾਜ਼ਾ ਖੋਲ੍ਹ ਕੇ ਅੰਦਰ ਜਾਣ ’ਤੇ ਉਸ ਨੇ ਪਿਤਾ ਨੂੰ ਖ਼ੂਨ ਨਾਲ ਲੱਥਪੱਥ ਹਾਲਤ ਵਿੱਚ ਦੇਖਿਆ ਅਤੇ ਆਪਣੇ ਦਾਦੇ ਨੂੰ ਸੂਚਨਾ ਦਿੱਤੀ।
ਜ਼ਿਕਰਯੋਗ ਹੈ ਕਿ ਬੀਤੇ ਸਾਲ ਇਸੇ ਘਰ ਵਿੱਚ ਸ਼ਰਨਜੀਤ ਸਿੰਘ ਦੀ ਪਤਨੀ ਡਾ. ਸੁਖਦੀਪ ਕੌਰ ਨੇ ਵੀ ਖ਼ੁਦਕੁਸ਼ੀ ਕਰ ਲਈ ਸੀ। ਪੁਲਿਸ ਨੂੰ ਦਿੱਤੇ ਬਿਆਨਾਂ ਵਿੱਚ ਮ੍ਰਿਤਕ ਦੇ ਪਿਤਾ ਛਿੰਦਰ ਸਿੰਘ ਨੇ ਦੱਸਿਆ ਕਿ ਪੁੱਤਰ ਪਹਿਲਾਂ ਸਰਕਾਰੀ ਠੇਕੇ ਲੈਂਦਾ ਸੀ, ਪਰ ਪਤਨੀ ਦੀ ਮੌਤ ਤੋਂ ਬਾਅਦ ਮਾਨਸਿਕ ਤੌਰ ’ਤੇ ਪਰੇਸ਼ਾਨ ਰਹਿਣ ਕਾਰਨ ਉਸ ਨੇ ਠੇਕੇਦਾਰੀ ਛੱਡ ਦਿੱਤੀ ਸੀ। ਪੁਲਿਸ ਨੇ ਪਿਤਾ ਦੇ ਬਿਆਨਾਂ ਦੇ ਆਧਾਰ ’ਤੇ ਕਾਰਵਾਈ ਕੀਤੀ ਹੈ। ਸਿਵਲ ਹਸਪਤਾਲ ਖਰੜ ਵਿੱਚ ਮੈਡੀਕਲ ਬੋਰਡ ਦੀ ਨਿਗਰਾਨੀ ਹੇਠ ਪੋਸਟਮਾਰਟਮ ਤੋਂ ਬਾਅਦ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਗਈ।