- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸੋਸ਼ਲ ਮੀਡੀਆ 'ਤੇ ਨਾਜਾਇਜ਼ ਹਥਿਆਰਾਂ ਦਾ ਪ੍ਰਦਰਸ਼ਨ ਕਰਨ ਵਾਲਿਆਂ ਖ਼ਿਲਾਫ਼ ਸ਼ਿਕੰਜਾ ਕੱਸਦਿਆਂ ਮੁਹਾਲੀ ਪੁਲਿਸ ਦੀ ਸੀ.ਆਈ.ਏ. (CIA) ਟੀਮ ਨੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਇਨ੍ਹਾਂ ਦੇ ਕਬਜ਼ੇ ਵਿੱਚੋਂ ਦੋ ਨਾਜਾਇਜ਼ ਹਥਿਆਰ, ਚਾਰ ਕਾਰਤੂਸ ਅਤੇ ਇੱਕ ਚੋਰੀ ਦਾ ਬੁਲੇਟ ਮੋਟਰਸਾਈਕਲ ਬਰਾਮਦ ਕੀਤਾ ਹੈ।

ਅਮਰਜੀਤ ਸਿੰਘ, ਪੰਜਾਬੀ ਜਾਗਰਣ, ਮੁਹਾਲੀ : ਸੋਸ਼ਲ ਮੀਡੀਆ 'ਤੇ ਨਾਜਾਇਜ਼ ਹਥਿਆਰਾਂ ਦਾ ਪ੍ਰਦਰਸ਼ਨ ਕਰਨ ਵਾਲਿਆਂ ਖ਼ਿਲਾਫ਼ ਸ਼ਿਕੰਜਾ ਕੱਸਦਿਆਂ ਮੁਹਾਲੀ ਪੁਲਿਸ ਦੀ ਸੀ.ਆਈ.ਏ. (CIA) ਟੀਮ ਨੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਇਨ੍ਹਾਂ ਦੇ ਕਬਜ਼ੇ ਵਿੱਚੋਂ ਦੋ ਨਾਜਾਇਜ਼ ਹਥਿਆਰ, ਚਾਰ ਕਾਰਤੂਸ ਅਤੇ ਇੱਕ ਚੋਰੀ ਦਾ ਬੁਲੇਟ ਮੋਟਰਸਾਈਕਲ ਬਰਾਮਦ ਕੀਤਾ ਹੈ।
ਕਿਵੇਂ ਹੋਈ ਕਾਰਵਾਈ?
ਐਸ.ਐਸ.ਪੀ. ਮੁਹਾਲੀ ਵਰੁਣ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਮਾੜੇ ਅਨਸਰਾਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਦੌਰਾਨ ਸੀ.ਆਈ.ਏ. ਟੀਮ ਵੱਲੋਂ ਸੋਸ਼ਲ ਮੀਡੀਆ 'ਤੇ ਲਗਾਤਾਰ ਨਿਗਰਾਨੀ ਰੱਖੀ ਜਾ ਰਹੀ ਸੀ। ਇਸੇ ਦੌਰਾਨ ਇੱਕ ਅਜਿਹਾ ਅਕਾਊਂਟ ਪੁਲਿਸ ਦੇ ਧਿਆਨ ਵਿੱਚ ਆਇਆ, ਜਿਸ ਰਾਹੀਂ ਨਾਜਾਇਜ਼ ਹਥਿਆਰ ਦੀ ਨੁਮਾਇਸ਼ ਕੀਤੀ ਜਾ ਰਹੀ ਸੀ। ਤਕਨੀਕੀ ਜਾਂਚ ਅਤੇ ਗੁਪਤ ਸੂਚਨਾ ਦੇ ਆਧਾਰ 'ਤੇ ਕਾਰਵਾਈ ਕਰਦਿਆਂ ਪੁਲਿਸ ਟੀਮ ਨੇ ਦੋਵਾਂ ਮੁਲਜ਼ਮਾਂ ਨੂੰ ਦਬੋਚ ਲਿਆ।
ਮੁਲਜ਼ਮਾਂ ਦੀ ਪਛਾਣ ਤੇ ਬਰਾਮਦਗੀ
ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਜਸਦੀਪ ਸਿੰਘ ਵਾਸੀ ਐਨ.ਆਰ.ਆਈ. ਕਲੋਨੀ, ਰੰਧਾਵਾ ਰੋਡ, ਖਰੜ ਅਤੇ ਮਿਥੁਨ ਉਰਫ਼ ਨਲਵਾ ਵਾਸੀ ਛੱਜੂਮਾਜਰਾ, ਖਰੜ ਵਜੋਂ ਹੋਈ ਹੈ।
ਪੁਲਿਸ ਨੇ ਮੁਲਜ਼ਮਾਂ ਕੋਲੋਂ ਸਾਮਾਨ ਕੀਤਾ ਬਰਾਮਦ :
ਇੱਕ ਪੁਆਇੰਟ 30 ਬੋਰ ਪਿਸਤੌਲ ਅਤੇ 2 ਕਾਰਤੂਸ
ਇੱਕ ਪੁਆਇੰਟ 315 ਬੋਰ ਦੇਸੀ ਕੱਟਾ ਅਤੇ 2 ਕਾਰਤੂਸ
ਇੱਕ ਚੋਰੀਸ਼ੁਦਾ ਬੁਲੇਟ ਮੋਟਰਸਾਈਕਲ, ਜੋ ਮੁਲਜ਼ਮਾਂ ਨੇ 3 ਅਕਤੂਬਰ 2026 ਨੂੰ ਚੋਰੀ ਕੀਤਾ ਸੀ।
ਮੱਧ ਪ੍ਰਦੇਸ਼ ਤੋਂ ਲਿਆਂਦੇ ਸਨ ਹਥਿਆਰ
ਪੁਲਿਸ ਦੀ ਮੁੱਢਲੀ ਪੁੱਛਗਿੱਛ ਵਿੱਚ ਖੁਲਾਸਾ ਹੋਇਆ ਹੈ ਕਿ ਦੋਵੇਂ ਮੁਲਜ਼ਮ ਇਲਾਕੇ ਵਿੱਚ ਚੋਰੀ ਅਤੇ ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੰਦੇ ਸਨ। ਇਹ ਵੀ ਸਾਹਮਣੇ ਆਇਆ ਹੈ ਕਿ ਉਨ੍ਹਾਂ ਨੇ ਇਹ ਨਾਜਾਇਜ਼ ਹਥਿਆਰ ਮੱਧ ਪ੍ਰਦੇਸ਼ ਤੋਂ ਮੰਗਵਾਏ ਸਨ।
ਕਾਨੂੰਨੀ ਕਾਰਵਾਈ
ਇਸ ਸਬੰਧੀ ਥਾਣਾ ਸਿਟੀ ਖਰੜ ਵਿਖੇ ਭਾਰਤੀ ਨਿਆਂ ਸੰਹਿਤਾ (BNS) ਦੀਆਂ ਧਾਰਾਵਾਂ 303, 317(2) ਅਤੇ ਅਸਲਾ ਐਕਟ (Arms Act) ਦੀ ਧਾਰਾ 25 ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਿਸ ਵੱਲੋਂ ਮੁਲਜ਼ਮਾਂ ਪਾਸੋਂ ਹਥਿਆਰਾਂ ਦੇ ਸਪਲਾਈ ਨੈੱਟਵਰਕ ਅਤੇ ਹੋਰ ਵਾਰਦਾਤਾਂ ਬਾਰੇ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ।