- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਪੰਜਾਬ ਦੀ ਪਛਾਣ ਅਤੇ ਹੋਂਦ ਨੂੰ ਬਚਾਉਣ ਲਈ ਪੰਜਾਬ ਦੇ ਹਿੰਦੂਆਂ ਅਤੇ ਸਿੱਖਾਂ ਨੂੰ ਇਕਜੁੱਟ ਹੋ ਕੇ ਸਾਂਝੇ ਯਤਨ ਕਰਨੇ ਪੈਣਗੇ।

ਦਰਸ਼ਨ ਸਿੰਘ ਸੋਢੀ, ਪੰਜਾਬੀ ਜਾਗਰਣ, ਮੁਹਾਲੀ : ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੁਹਾਲੀ ਦੇ ਫੇਜ਼-8 ਸਥਿਤ ਗੁਰਦੁਆਰਾ ਲੰਬਿਆਂ ਸਾਹਿਬ ਦੇ ਸਾਹਮਣੇ ਪਾਰਕ ਵਿਚ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ ਗਿਆ।
ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪੰਜਾਬ ਦੇ ਭਵਿੱਖ ਅਤੇ ਸਿੱਖਾਂ ਦੀ ਘਟਦੀ ਜਨਮ ਦਰ ’ਤੇ ਚਿੰਤਾ ਪ੍ਰਗਟਾਈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਪਛਾਣ ਅਤੇ ਹੋਂਦ ਨੂੰ ਬਚਾਉਣ ਲਈ ਪੰਜਾਬ ਦੇ ਹਿੰਦੂਆਂ ਅਤੇ ਸਿੱਖਾਂ ਨੂੰ ਇਕਜੁੱਟ ਹੋ ਕੇ ਸਾਂਝੇ ਯਤਨ ਕਰਨੇ ਪੈਣਗੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਭਵਿੱਖ ਦੀ ਰਾਖੀ ਲਈ ਪੰਜਾਬੀਆਂ ਨੂੰ ਖ਼ੁਦ ਅੱਗੇ ਆਉਣਾ ਪਵੇਗਾ।
ਜਥੇਦਾਰ ਗੜਗੱਜ ਨੇ ਪੰਜਾਬੀ ਪਰਿਵਾਰਾਂ ਵਿਚ ਇਕ ਹੀ ਬੱਚਾ ਹੋਣ ਦੇ ਵਧ ਰਹੇ ਰੁਝਾਨ ਨੂੰ ਗੰਭੀਰ ਚਿੰਤਾ ਦਾ ਵਿਸ਼ਾ ਦੱਸਦਿਆਂ ਪੰਜਾਬ ਦੇ ਸਮਾਜਿਕ ਅਤੇ ਜਨਸੰਖਿਆ ਨਾਲ ਜੁੜੇ ਭਵਿੱਖ ਬਾਰੇ ਗੰਭੀਰਤਾ ਨਾਲ ਵਿਚਾਰ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ।
ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਮੁਹਾਲੀ ਦੇ ਪ੍ਰਧਾਨ ਅਤੇ ਹਲਕਾ ਇੰਚਾਰਜ ਪਰਵਿੰਦਰ ਸਿੰਘ ਸੋਹਾਣਾ ਨੇ ਕਿਹਾ, “ਸ੍ਰੀ ਗੁਰੂ ਰਾਮਦਾਸ ਜੀ ਦਾ ਜੀਵਨ ਸੇਵਾ, ਨਿਮਰਤਾ ਅਤੇ ਮਨੁੱਖਤਾ ਦੀ ਭਲਾਈ ਲਈ ਪ੍ਰੇਰਨਾ ਦਿੰਦਾ ਹੈ। ਗੁਰਮਤਿ ਸਮਾਗਮ ਦਾ ਉਦੇਸ਼ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਘਰ-ਘਰ ਤੱਕ ਪਹੁੰਚਾਉਣਾ ਅਤੇ ਨੌਜਵਾਨ ਪੀੜ੍ਹੀ ਨੂੰ ਸਿੱਖ ਧਰਮ ਦੀਆਂ ਮਹਾਨ ਪਰੰਪਰਾਵਾਂ ਨਾਲ ਜੋੜਨਾ ਹੈ। ਸਾਨੂੰ ਗੁਰੂ ਸਾਹਿਬ ਦੇ ਦਰਸਾਏ ਮਾਰਗ ’ਤੇ ਚੱਲਦਿਆਂ ਸਮਾਜ ਵਿੱਚ ਆਪਸੀ ਭਾਈਚਾਰੇ, ਸਦਭਾਵਨਾ ਅਤੇ ਸੇਵਾ ਦੀ ਭਾਵਨਾ ਨੂੰ ਮਜ਼ਬੂਤ ਕਰਨਾ ਚਾਹੀਦਾ ਹੈ।”
ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਸੰਗਤ ਨੇ ਸ਼ਮੂਲੀਅਤ ਕੀਤੀ ਅਤੇ ਸ੍ਰੀ ਗੁਰੂ ਰਾਮਦਾਸ ਜੀ ਦੇ ਜੀਵਨ, ਸਿੱਖਿਆਵਾਂ ਅਤੇ ਮਨੁੱਖਤਾ ਦੀ ਸੇਵਾ ਦੇ ਸੰਦੇਸ਼ ਨੂੰ ਯਾਦ ਕੀਤਾ। ਸਮਾਗਮ ਦੇ ਪ੍ਰਬੰਧਾਂ ਵਿੱਚ ਪਰਵਿੰਦਰ ਸਿੰਘ ਸੋਹਾਣਾ ਅਤੇ ਉਨ੍ਹਾਂ ਦੀ ਟੀਮ ਨੇ ਅਹਿਮ ਭੂਮਿਕਾ ਨਿਭਾਈ।
ਇਸ ਮੌਕੇ ਐਸਜੀਪੀਸੀ ਮੈਂਬਰ ਬੀਬੀ ਪਰਮਜੀਤ ਕੌਰ ਲਾਂਡਰਾਂ, ਅਕਾਲੀ ਦਲ ਦੇ ਸੂਬਾ ਮੀਤ ਪ੍ਰਧਾਨ ਸਰਬਜੀਤ ਸਿੰਘ ਪਾਰਸ, ਮਨਜੀਤ ਸਿੰਘ ਮਾਨ, ਪ੍ਰਦੀਪ ਸਿੰਘ ਭਾਰਜ, ਇਸ਼ਪ੍ਰੀਤ ਸਿੰਘ ਵਿੱਕੀ, ਅਮਰਜੀਤ ਸਿੰਘ ਪਾਹਵਾ, ਗੁਰਚਰਨ ਸਿੰਘ ਨੰਨੜਾ, ਕਰਮ ਸਿੰਘ ਬਬਰਾ, ਪਰਮਜੀਤ ਸਿੰਘ ਗਿੱਲ, ਪ੍ਰੀਤਮ ਸਿੰਘ, ਜੋਗਿੰਦਰ ਸਿੰਘ ਸੋਢੀ, ਗੁਰਦਰਸ਼ਨ, ਦੀਪ ਸਿੰਘ, ਬਿਕਰਮ ਸਿੰਘ ਹੁੰਜਣ, ਨਰਿੰਦਰ ਸਿੰਘ ਸੰਧੂ, ਪਰਮਜੀਤ ਸਿੰਘ ਖੁਰਲ, ਸੁਰਿੰਦਰ ਸਿੰਘ, ਜਤਿੰਦਰ ਕੌਰ ਲੰਬੀਆਂ ਅਤੇ ਬਾਬਾ ਸੁਰਿੰਦਰ ਸਿੰਘ ਧੰਨਾ ਭਗਤ ਸਮੇਤ ਹੋਰ ਪਤਵੰਤੇ ਮੌਜੂਦ ਸਨ।