- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਢਕੋਲੀ-ਪੰਚਕੂਲਾ ਹਾਈਵੇਅ ’ਤੇ ਵਾਪਰੇ ਸੜਕ ਹਾਦਸੇ ਵਿੱਚ ਜ਼ਖ਼ਮੀ ਹੋਏ ਦੋ ਨੌਜਵਾਨਾਂ ਦੀ ਮਦਦ ਲਈ ਹਲਕਾ ਡੇਰਾਬੱਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਖ਼ੁਦ ਅੱਗੇ ਆਏ। ਹਾਦਸੇ ਸਮੇਂ ਵਿਧਾਇਕ ਦਾ ਕਾਫ਼ਲਾ ਉੱਥੋਂ ਲੰਘ ਰਿਹਾ ਸੀ।

ਜੇ.ਐੱਸ.ਕਲੇਰ, ਪੰਜਾਬੀ ਜਾਗਰਣ, ਜ਼ੀਰਕਪੁਰ : ਢਕੋਲੀ-ਪੰਚਕੂਲਾ ਹਾਈਵੇਅ ’ਤੇ ਵਾਪਰੇ ਸੜਕ ਹਾਦਸੇ ਵਿੱਚ ਜ਼ਖ਼ਮੀ ਹੋਏ ਦੋ ਨੌਜਵਾਨਾਂ ਦੀ ਮਦਦ ਲਈ ਹਲਕਾ ਡੇਰਾਬੱਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਖ਼ੁਦ ਅੱਗੇ ਆਏ। ਹਾਦਸੇ ਸਮੇਂ ਵਿਧਾਇਕ ਦਾ ਕਾਫ਼ਲਾ ਉੱਥੋਂ ਲੰਘ ਰਿਹਾ ਸੀ।
ਜ਼ਖ਼ਮੀ ਨੌਜਵਾਨਾਂ ਨੂੰ ਦੇਖਦਿਆਂ ਉਨ੍ਹਾਂ ਨੇ ਤੁਰੰਤ ਆਪਣਾ ਕਾਫ਼ਲਾ ਰੁਕਵਾਇਆ ਅਤੇ ਦੋਵਾਂ ਨੂੰ ਆਪਣੀ ਗੱਡੀ ਵਿੱਚ ਬਿਠਾ ਕੇ ਢਕੋਲੀ ਦੇ ਸਰਕਾਰੀ ਹਸਪਤਾਲ ਪਹੁੰਚਾਇਆ।ਵਿਧਾਇਕ ਰੰਧਾਵਾ ਨੇ ਬਿਨਾਂ ਦੇਰੀ ਕੀਤੇ ਜ਼ਖ਼ਮੀਆਂ ਨੂੰ ਮੁੱਢਲੀ ਡਾਕਟਰੀ ਸਹਾਇਤਾ ਦਿਵਾਉਣ ਨੂੰ ਤਰਜੀਹ ਦਿੱਤੀ। ਉਨ੍ਹਾਂ ਕਿਹਾ ਕਿ ਮੁਸੀਬਤ ਵਿੱਚ ਫਸੇ ਕਿਸੇ ਵੀ ਵਿਅਕਤੀ ਦੀ ਮਦਦ ਕਰਨਾ ਹਰ ਨਾਗਰਿਕ ਦਾ ਮੁੱਢਲਾ ਫ਼ਰਜ਼ ਹੈ ਅਤੇ ਅਜਿਹੇ ਸਮੇਂ ਸਿਆਸੀ ਜਾਂ ਸਮਾਜਿਕ ਰੁਤਬੇ ਦੀ ਬਜਾਏ ਮਨੁੱਖਤਾ ਨੂੰ ਪਹਿਲ ਦੇਣੀ ਚਾਹੀਦੀ ਹੈ।
ਘਟਨਾ ਦੀ ਸੂਚਨਾ ਮਿਲਣ ’ਤੇ ਪੁਲਿਸ ਵੀ ਮੌਕੇ ’ਤੇ ਪਹੁੰਚ ਗਈ। ਪੁਲਿਸ ਵੱਲੋਂ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਵਿਧਾਇਕ ਵੱਲੋਂ ਜ਼ਖ਼ਮੀਆਂ ਨੂੰ ਸਮੇਂ ਸਿਰ ਹਸਪਤਾਲ ਪਹੁੰਚਾਉਣ ਦੇ ਇਸ ਕਦਮ ਦੀ ਇਲਾਕੇ ਵਿੱਚ ਚਰਚਾ ਹੋ ਰਹੀ ਹੈ। ਸਥਾਨਕ ਲੋਕਾਂ ਨੇ ਉਨ੍ਹਾਂ ਦੀ ਇਸ ਪਹਿਲ ਦੀ ਸ਼ਲਾਘਾ ਕੀਤੀ।