- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਿੰਡ ਪੜੌਲ, ਨਿਊ ਚੰਡੀਗੜ੍ਹ ਦੇ ਪੰਚ ਸੁਖਵੰਤ ਸਿੰਘ ਉਰਫ਼ ਪਹਿਲਵਾਨ ਸੱਤੀ ਚਾਹਲ (38) ਨੂੰ ਬੀਤੇ ਦਿਨੀਂ ਪਿੰਡ ਦੇ ਹੀ ਕੁਝ ਨੌਜਵਾਨਾਂ ਵੱਲੋਂ ਗੋਲ਼ੀਆਂ ਮਾਰ ਕੇ ਜ਼ਖ਼ਮੀ ਕਰ ਦਿੱਤਾ ਸੀ। ਸੱਤੀ ਚਾਹਲ ਨੇ ਅੱਜ ਪੀਜੀਆਈ (ਚੰਡੀਗੜ੍ਹ) ਵਿਚ ਇਲਾਜ ਦੌਰਾਨ ਦਮ ਤੋੜ ਦਿੱਤਾ।

ਰੋਹਿਤ ਗੁਪਤਾ, ਪੰਜਾਬੀ ਜਾਗਰਣ, ਮਾਜਰੀ : ਪਿੰਡ ਪੜੌਲ, ਨਿਊ ਚੰਡੀਗੜ੍ਹ ਦੇ ਪੰਚ ਸੁਖਵੰਤ ਸਿੰਘ ਉਰਫ਼ ਪਹਿਲਵਾਨ ਸੱਤੀ ਚਾਹਲ (38) ਨੂੰ ਬੀਤੇ ਦਿਨੀਂ ਪਿੰਡ ਦੇ ਹੀ ਕੁਝ ਨੌਜਵਾਨਾਂ ਵੱਲੋਂ ਗੋਲ਼ੀਆਂ ਮਾਰ ਕੇ ਜ਼ਖ਼ਮੀ ਕਰ ਦਿੱਤਾ ਸੀ। ਸੱਤੀ ਚਾਹਲ ਨੇ ਅੱਜ ਪੀਜੀਆਈ (ਚੰਡੀਗੜ੍ਹ) ਵਿਚ ਇਲਾਜ ਦੌਰਾਨ ਦਮ ਤੋੜ ਦਿੱਤਾ। ਸੱਤੀ ਚਾਹਲ ਨੂੰ ਪੰਜ ਗੋਲ਼ੀਆਂ ਲੱਗੀਆਂ ਸਨ। ਘਟਨਾ ਤੋਂ ਬਾਅਦ ਪਿੰਡ ਦੇ ਕੁਝ ਨੌਜਵਾਨਾਂ ਵੱਲੋਂ ਉਸ ਨੂੰ ਗੰਭੀਰ ਹਾਲਤ ਵਿਚ ਪੀਜੀਆਈ ਚੰਡੀਗੜ੍ਹ ਵਿਖੇ ਦਾਖ਼ਲ ਕਰਵਾਇਆ ਸੀ, ਜਿੱਥੇ ਡਾਕਟਰਾਂ ਵੱਲੋਂ ਉਸ ਨੂੰ ਬਚਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਗਈ, ਪਰ ਇਲਾਜ ਦੌਰਾਨ ਅੱਜ ਤੜਕੇ ਸੱਤੀ ਨੇ ਦਮ ਤੋੜ ਦਿੱਤਾ।
ਉਧਰ ਪਿੰਡ ਵਾਸੀਆਂ ਅਤੇ ਸਿਆਸੀ ਆਗੂਆਂ ਨੇ ਚੰਡੀਗੜ੍ਹ ਰੋਡ ’ਤੇ ਧਰਨਾ ਲਾ ਕੇ ਰੋਡ ਜਾਮ ਕਰ, ਮੁਲਜ਼ਮਾਂ ਦੀ ਗ੍ਰਿਫ਼ਤਾਰੀ ਦੀ ਮੰਗ ਕੀਤੀ।
ਪੁਲਿਸ ਨੇ ਦੇਰ ਸ਼ਾਮ ਦੋ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਗਿਆ ਹੈ, ਜਦਕਿ ਇਕ ਮੁਲਜ਼ਮ ਹਾਲੇ ਵੀ ਫ਼ਰਾਰ ਦੱਸਿਆ ਜਾ ਰਿਹਾ ਹੈ। ਪੁਲਿਸ ਨੇ ਧਰਨਾਕਾਰੀਆਂ ਨੂੰ ਭਰੋਸਾ ਦਿੱਤਾ ਕਿ ਫ਼ਰਾਰ ਮੁਲਜ਼ਮ ਨੂੰ ਵੀ ਜਲਦ ਕਾਬੂ ਕਰ ਲਿਆ ਜਾਵੇਗਾ। ਪਰਿਵਾਰਕ ਮੈਂਬਰਾਂ ਅਨੁਸਾਰ ਸੱਤੀ ਚਾਹਲ ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਜੱਦੀ ਪਿੰਡ ਪੜੌਲ ਵਿਖੇ ਐਤਵਾਰ ਸਵੇਰੇ ਕੀਤਾ ਜਾਵੇਗਾ।
ਪਿੰਡ ਵਾਸੀਆਂ ਅਨੁਸਾਰ ਕੁਝ ਨੌਜਵਾਨਾਂ ਵੱਲੋਂ ਸੱਤੀ ਚਾਹਲ ਦੇ ਪਰਿਵਾਰ ਦੀ ਇਕ ਲੜਕੀ ਨਾਲ ਕਥਿਤ ਤੌਰ ’ਤੇ ਛੇੜਛਾੜ ਕੀਤੀ ਗਈ ਸੀ। ਇਸ ਸਬੰਧੀ ਸੱਤੀ ਚਾਹਲ ਵੱਲੋਂ ਉਕਤ ਨੌਜਵਾਨਾਂ ਨੂੰ ਅਜਿਹਾ ਕਰਨ ਤੋਂ ਵਰਜਿਆ ਗਿਆ ਸੀ। ਇਸੇ ਰੰਜਿਸ਼ ਦੇ ਚੱਲਦਿਆਂ ਪਿੰਡ ਦੇ ਹੀ ਜੱਸੂ ਅਤੇ ਦਵਿੰਦਰ ਸਮੇਤ ਹੋਰ ਵਿਅਕਤੀਆਂ ਵੱਲੋਂ ਸੱਤੀ ਚਾਹਲ ’ਤੇ ਗੋਲ਼ੀਆਂ ਚਲਾ ਦਿੱਤੀਆਂ ਗਈਆਂ ਸਨ। ਥਾਣਾ ਮੁਖੀ ਨੇ ਦੱਸਿਆ ਕਿ ਪੂਰੇ ਮਾਮਲੇ ਦੀ ਜਾਂਚ ਤੋਂ ਬਾਅਦ ਘਟਨਾ ਦੇ ਅਸਲ ਕਾਰਨਾਂ ਅਤੇ ਮੁਲਜ਼ਮਾਂ ਦੀ ਭੂਮਿਕਾ ਸਬੰਧੀ ਤੱਥ ਪੂਰੀ ਤਰ੍ਹਾਂ ਸਪੱਸ਼ਟ ਕੀਤੇ ਜਾਣਗੇ।