- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਪੁਲਿਸ ਦੇ ਬਰਖ਼ਾਸਤ ਏਆਈਜੀ ਰਾਜਜੀਤ ਸਿੰਘ ਹੁੰਦਲ ਨੂੰ 5 ਦਿਨਾਂ ਦਾ ਪੁਲਿਸ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਅੱਜ ਮੁੜ ਮੁਹਾਲੀ ਦੀ ਵਿਸ਼ੇਸ਼ ਅਦਾਲਤ ਵਿਚ ਪੇਸ਼ ਕੀਤਾ ਗਿਆ। ਅਦਾਲਤ ਨੇ ਪੁਲਿਸ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਉਸ ਦੇ ਰਿਮਾਂਡ ਵਿਚ 3 ਅਕਤੂਬਰ ਤੱਕ ਦਾ ਹੋਰ ਵਾਧਾ ਕਰਦਿਆਂ ਐਂਟੀ ਨਾਰਕੋਟਿਕਸ ਟਾਸਕ ਫੋਰਸ ਦੇ ਹਵਾਲੇ ਕਰ ਦਿੱਤਾ ਹੈ।

ਅਮਰਜੀਤ ਸਿੰਘ, ਪੰਜਾਬੀ ਜਾਗਰਣ, ਮੁਹਾਲੀ : ਪੰਜਾਬ ਪੁਲਿਸ ਦੇ ਬਰਖ਼ਾਸਤ ਏਆਈਜੀ ਰਾਜਜੀਤ ਸਿੰਘ ਹੁੰਦਲ ਨੂੰ 5 ਦਿਨਾਂ ਦਾ ਪੁਲਿਸ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਅੱਜ ਮੁੜ ਮੁਹਾਲੀ ਦੀ ਵਿਸ਼ੇਸ਼ ਅਦਾਲਤ ਵਿਚ ਪੇਸ਼ ਕੀਤਾ ਗਿਆ। ਅਦਾਲਤ ਨੇ ਪੁਲਿਸ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਉਸ ਦੇ ਰਿਮਾਂਡ ਵਿਚ 3 ਅਕਤੂਬਰ ਤੱਕ ਦਾ ਹੋਰ ਵਾਧਾ ਕਰਦਿਆਂ ਐਂਟੀ ਨਾਰਕੋਟਿਕਸ ਟਾਸਕ ਫੋਰਸ ਦੇ ਹਵਾਲੇ ਕਰ ਦਿੱਤਾ ਹੈ।
ਜ਼ਿਕਰਯੋਗ ਹੈ ਕਿ ਸੁਪਰੀਮ ਕੋਰਟ ਵੱਲੋਂ ਅਗਾਂਊ ਜ਼ਮਾਨਤ ਅਰਜ਼ੀ ਖਾਰਜ ਹੋਣ ਤੋਂ ਬਾਅਦ ਏਐੱਨਟੀਐੱਫ਼ ਦੀ ਟੀਮ ਨੇ ਰਾਜਜੀਤ ਸਿੰਘ ਨੂੰ ਪਟਿਆਲਾ ਤੋਂ ਗ੍ਰਿਫ਼ਤਾਰ ਕੀਤਾ ਸੀ। ਉਸ 'ਤੇ ਬਰਖ਼ਾਸਤ ਇੰਸਪੈਕਟਰ ਇੰਦਰਜੀਤ ਸਿੰਘ ਨਾਲ ਮਿਲ ਕੇ ਨਸ਼ਾ ਤਸਕਰੀ ਦਾ ਸਿੰਡੀਕੇਟ ਚਲਾਉਣ, ਤਸਕਰਾਂ ਨੂੰ ਸਰਪ੍ਰਸਤੀ ਦੇਣ ਅਤੇ ਨਸ਼ੇ ਦੀ ਕਮਾਈ ਨਾਲ ਕਰੋੜਾਂ ਰੁਪਏ ਦੀਆਂ ਬੇਨਾਮੀ ਜਾਇਦਾਦਾਂ ਬਣਾਉਣ ਦੇ ਗੰਭੀਰ ਦੋਸ਼ ਹਨ।
ਪੁਲਿਸ ਵੱਲੋਂ ਰਾਜਜੀਤ ਸਿੰਘ ਅਤੇ ਉਸ ਦੇ ਨੇੜਲੇ ਸਾਥੀਆਂ ਦੇ ਨਾਂ 'ਤੇ ਬਣਾਈਆਂ ਜਾਇਦਾਦਾਂ ਤੇ ਬੈਂਕ ਖਾਤਿਆਂ ਦੀ ਡੂੰਘਾਈ ਨਾਲ ਪੜਤਾਲ ਕੀਤੀ ਜਾ ਰਹੀ ਹੈ। ਰਿਮਾਂਡ ਦੌਰਾਨ ਏਐੱਨਟੀਐੱਫ਼ ਦੀ ਵਿਸ਼ੇਸ਼ ਟੀਮ ਵੱਲੋਂ ਰਾਜਜੀਤ ਸਿੰਘ ਕੋਲੋਂ ਨਸ਼ਾ ਤਸਕਰੀ ਅਤੇ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਕਈ ਹੋਰ ਵੱਡੇ ਖ਼ੁਲਾਸੇ ਕਰਵਾਏ ਜਾਣ ਦੀ ਉਮੀਦ ਹੈ।