Mohali News : ਦਸਵੀਂ ਤੇ ਬਾਰ੍ਹਵੀਂ ਸ਼੍ਰੇਣੀ ਜੁਲਾਈ/ਅਗਸਤ ਦੀਆਂ ਅਨੁਪੂਰਕ ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਦਸਵੀਂ ਅਤੇ ਬਾਰ੍ਹਵੀਂ ਸ਼੍ਰੇਣੀ ਜੁਲਾਈ/ਅਗਸਤ ਦੀਆਂ ਅਨੁਪੂਰਕ ਪ੍ਰੀਖਿਆਵਾਂ (ਰੀ-ਅਪੀਅਰ/ ਕੰਪਾਰਟਮੈਂਟ ਅਤੇ ਵਾਧੂ ਵਿਸ਼ਾ) ਲਈ ਆਨਲਾਈਨ ਪ੍ਰੀਖਿਆ ਫਾਰਮ ਅਤੇ ਪ੍ਰੀਖਿਆ ਫੀਸਾਂ ਪ੍ਰਾਪਤ ਕਰਨ ਦਾ ਸ਼ਡਿਊਲ ਜਾਰੀ ਕੀਤਾ ਗਿਆ ਹੈ।
Publish Date: Mon, 01 Jun 2026 05:39 PM (IST)
Updated Date: Mon, 01 Jun 2026 05:42 PM (IST)
ਮੁਹਾਲੀ: ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਦਸਵੀਂ ਅਤੇ ਬਾਰ੍ਹਵੀਂ ਸ਼੍ਰੇਣੀ ਜੁਲਾਈ/ਅਗਸਤ ਦੀਆਂ ਅਨੁਪੂਰਕ ਪ੍ਰੀਖਿਆਵਾਂ (ਰੀ-ਅਪੀਅਰ/ ਕੰਪਾਰਟਮੈਂਟ ਅਤੇ ਵਾਧੂ ਵਿਸ਼ਾ) ਲਈ ਆਨਲਾਈਨ ਪ੍ਰੀਖਿਆ ਫਾਰਮ ਅਤੇ ਪ੍ਰੀਖਿਆ ਫੀਸਾਂ ਪ੍ਰਾਪਤ ਕਰਨ ਦਾ ਸ਼ਡਿਊਲ ਜਾਰੀ ਕੀਤਾ ਗਿਆ ਹੈ।
ਸਿੱਖਿਆ ਬੋਰਡ ਦੇ ਬੁਲਾਰੇ ਨੇ ਦੱਸਿਆ ਕਿ ਓਪਨ ਸਕੂਲ ਪ੍ਰਣਾਲੀ ਤਹਿਤ ਅਪੀਅਰ ਹੋਣ ਵਾਲੇ ਪ੍ਰੀਖਿਆਰਥੀਆਂ ਦੀਆਂ ਅਨੂਪੁਰਕ ਪ੍ਰੀਖਿਆਵਾਂ ਸਬੰਧੀ ਸ਼ਡਿਊਲ ਵੱਖਰੇ ਤੌਰ 'ਤੇ ਬਾਅਦ ਵਿੱਚ ਜਾਰੀ ਕੀਤਾ ਜਾਵੇਗਾ। ਇਸ ਸਬੰਧੀ ਹੋਰ ਵਧੇਰੇ ਜਾਣਕਾਰੀ ਲਈ ਪ੍ਰਾਸਪੈਕਟਸ ਪੰਜਾਬ ਬੋਰਡ ਦੀ ਵੈਬਸਾਈਟ www.pseb.ac.in 'ਤੇ ਉਪਲਬਧ ਕੀਤੇ ਗਏ ਹਨ।