Mohali News : ਸਪੈਸ਼ਲ ਡੀਜੀਪੀ ਟੈਕਨੀਕਲ ਸਪੋਰਟ ਦੀ ਮੋਹਾਲੀ ਪੁਲਿਸ ਨਾਲ ਹੋਈ ਮੀਟਿੰਗ
ਸਪੈਸ਼ਲ ਡੀਜੀਪੀ ਪੰਜਾਬ (ਟੈਕਨੀਕਲ ਸਪੋਰਟ) ਰਾਮ ਸਿੰਘ ਵੱਲੋਂ ਮੋਹਾਲੀ ਜਿਲ੍ਹੇ ਦੀ ਪੁਲਿਸ ਨਾਲ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ ਇਸ ਬਾਰੇ ਜਾਣਕਾਰੀ ਦਿੰਦਿਆਂ ਐਸਐਸਪੀ ਹਰਮਨਦੀਪ ਸਿੰਘ ਹਾਂਸ ਨੇ ਦੱਸਿਆ ਕਿ ਇਹ ਮੀਟਿੰਗ ਮਹੀਨਾਵਾਰ ਮੀਟਿੰਗ ਹੈ।
Publish Date: Tue, 03 Mar 2026 08:40 PM (IST)
Updated Date: Tue, 03 Mar 2026 08:42 PM (IST)
ਰਣਜੀਤ ਸਿੰਘ ਰਾਣਾ, ਐੱਸਏਐੱਸ ਨਗਰ : ਸਪੈਸ਼ਲ ਡੀਜੀਪੀ ਪੰਜਾਬ (ਟੈਕਨੀਕਲ ਸਪੋਰਟ) ਰਾਮ ਸਿੰਘ ਵੱਲੋਂ ਮੋਹਾਲੀ ਜਿਲ੍ਹੇ ਦੀ ਪੁਲਿਸ ਨਾਲ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ ਇਸ ਬਾਰੇ ਜਾਣਕਾਰੀ ਦਿੰਦਿਆਂ ਐਸਐਸਪੀ ਹਰਮਨਦੀਪ ਸਿੰਘ ਹਾਂਸ ਨੇ ਦੱਸਿਆ ਕਿ ਇਹ ਮੀਟਿੰਗ ਮਹੀਨਾਵਾਰ ਮੀਟਿੰਗ ਹੈ। ਜਿਸ ਵਿੱਚ ਪੰਜਾਬ ਪੁਲਿਸ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਅਤੇ ਗੈਂਗਸਟਰ ਤੇ ਵਾਰ ਲਈ ਸਮੀਖਿਆ ਕੀਤੀ ਗਈ ਅਤੇ ਪੂਰੇ ਜ਼ਿਲ੍ਹੇ ਵਿੱਚ ਲਾਅ ਐਂਡ ਆਰਡਰ ਦੀ ਸਥਿਤੀ ਨੂੰ ਹੋਰ ਮਜ਼ਬੂਤ ਕਰਨ ਅਤੇ ਆਮ ਜਨਤਾ ਦੇ ਕੰਮਾਂ ਨੂੰ ਪਹਿਲ ਦੇ ਆਧਾਰ ‘ਤੇ ਤੁਰੰਤ ਹੱਲ ਕਰਨ ਲਈ ਜ਼ਿਲ੍ਹੇ ਦੇ ਸਾਰੇ ਗਜ਼ਟਿਡ ਅਧਿਕਾਰੀਆਂ ਅਤੇ ਮੁੱਖ ਅਫਸਰਾਂ ਨਾਲ ਵਿਸਥਾਰਪੂਰਵਕ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਕਾਨੂੰਨ-ਵਿਵਸਥਾ ਨੂੰ ਬਰਕਰਾਰ ਰੱਖਣ, ਅਪਰਾਧ ‘ਤੇ ਕਾਬੂ ਪਾਉਣ ਅਤੇ ਲੋਕਾਂ ਨਾਲ ਸਾਂਝ ਮਜ਼ਬੂਤ ਕਰਨ ਸਬੰਧੀ ਜ਼ਰੂਰੀ ਹਦਾਇਤਾਂ ਜਾਰੀ ਕੀਤੀਆਂ ਗਈਆਂ।