- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਭਗਵੰਤ ਮਾਨ ਨੇ ਪੰਜਾਬੀ ਸਭਿਆਚਾਰ ਅਤੇ ਭਾਈਚਾਰਕ ਸਾਂਝ ਦੀ ਪਰੰਪਰਾ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪੰਜਾਬ ਦੀ ਧਰਤੀ 'ਤੇ ਨਫ਼ਰਤ ਦੇ ਬੀਜ ਬੀਜਣ ਵਾਲਿਆਂ ਲਈ ਕੋਈ ਥਾਂ ਨਹੀਂ ਹੈ। ਇੱਥੇ ਸਾਰੇ ਧਰਮਾਂ ਦੇ ਲੋਕ ਮਿਲ-ਜੁਲ ਕੇ ਤਿਉਹਾਰ ਅਤੇ ਧਾਰਮਿਕ ਸਮਾਗਮ ਮਨਾਉਂਦੇ ਹਨ। ਇਸ ਦੌਰਾਨ ਉਨ੍ਹਾਂ ਸਰਕਾਰ ਦੀਆਂ ਜਨ-ਕਲਿਆਣਕਾਰੀ ਯੋਜਨਾਵਾਂ ਦਾ ਵੀ ਜ਼ਿਕਰ ਕੀਤਾ।

ਦਰਸ਼ਨ ਸਿੰਘ ਸੋਢੀ, ਪੰਜਾਬੀ ਜਾਗਰਣ, ਮੁਹਾਲੀ : ਮੁਹਾਲੀ ਦੇ ਸੈਕਟਰ-79 ਸਥਿਤ ਦੁਸਹਿਰਾ ਗਰਾਊਂਡ ਵਿਖੇ "ਇਕ ਸ਼ਾਮ ਭਗਵਾਨ ਸ਼ਿਵ ਦੇ ਨਾਮ" ਭਗਤੀ ਸੰਧਿਆ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ਼ਰਧਾਲੂਆਂ ਨੂੰ ਵੱਖ-ਵੱਖ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਏ ਜਾ ਰਹੇ ਹਨ। ਉਨ੍ਹਾਂ ਐਲਾਨ ਕੀਤਾ ਕਿ ਇਕ ਅਗਸਤ ਤੋਂ ਮੁਹਾਲੀ ਤੋਂ ਖਾਟੂ ਸ਼ਿਆਮ, ਸਾਲਾਸਰ ਧਾਮ, ਰਿਸ਼ੀਕੇਸ਼ ਅਤੇ ਹਰਿਦੁਆਰ ਲਈ ਨਵੀਂਆਂ ਬੱਸ ਸੇਵਾਵਾਂ ਸ਼ੁਰੂ ਕੀਤੀਆਂ ਜਾਣਗੀਆਂ, ਤਾਂ ਜੋ ਆਰਥਿਕ ਤੰਗ ਜਾਂ ਹੋਰ ਕਾਰਨਾਂ ਕਰਕੇ ਤੀਰਥ ਯਾਤਰਾ ’ਤੇ ਨਾ ਜਾ ਸਕਣ ਵਾਲੇ ਸ਼ਰਧਾਲੂ ਵੀ ਆਪਦੇ ਗੁਰੂਧਾਮਾਂ ਦੇ ਦਰਸ਼ਨ ਕਰ ਸਕਣ। ਉਨ੍ਹਾਂ ਕਿਹਾ ਕਿ ਬਜ਼ੁਰਗਾਂ ਨੂੰ ਤੀਰਥ ਯਾਤਰਾ ਕਰਵਾਉਣ ਤੋਂ ਵੱਡਾ ਕੋਈ ਤੀਰਥ ਅਤੇ ਪੁੰਨ ਦਾ ਕੰਮ ਨਹੀਂ ਹੈ।
ਭਗਵੰਤ ਮਾਨ ਨੇ ਪੰਜਾਬੀ ਸਭਿਆਚਾਰ ਅਤੇ ਭਾਈਚਾਰਕ ਸਾਂਝ ਦੀ ਪਰੰਪਰਾ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪੰਜਾਬ ਦੀ ਧਰਤੀ 'ਤੇ ਨਫ਼ਰਤ ਦੇ ਬੀਜ ਬੀਜਣ ਵਾਲਿਆਂ ਲਈ ਕੋਈ ਥਾਂ ਨਹੀਂ ਹੈ। ਇੱਥੇ ਸਾਰੇ ਧਰਮਾਂ ਦੇ ਲੋਕ ਮਿਲ-ਜੁਲ ਕੇ ਤਿਉਹਾਰ ਅਤੇ ਧਾਰਮਿਕ ਸਮਾਗਮ ਮਨਾਉਂਦੇ ਹਨ। ਇਸ ਦੌਰਾਨ ਉਨ੍ਹਾਂ ਸਰਕਾਰ ਦੀਆਂ ਜਨ-ਕਲਿਆਣਕਾਰੀ ਯੋਜਨਾਵਾਂ ਦਾ ਵੀ ਜ਼ਿਕਰ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਤੋਂ ਟੈਕਸ ਦੇ ਰੂਪ ਵਿਚ ਮਿਲਣ ਵਾਲਾ ਪੈਸਾ ਸਕੂਲਾਂ, ਹਸਪਤਾਲਾਂ, ਸੜਕਾਂ ਅਤੇ ਸਮਾਜਿਕ ਯੋਜਨਾਵਾਂ ਦੇ ਮਾਧਿਅਮ ਨਾਲ ਲੋਕਾਂ ’ਤੇ ਹੀ ਖਰਚ ਕੀਤਾ ਜਾ ਰਿਹਾ ਹੈ।
ਸੀਐੱਮ ਮਾਨ ਨੇ ਕਿਹਾ ਕਿ ਪਹਿਲੀ ਅਗਸਤ ਤੋਂ 40 ਲੱਖ ਔਰਤਾਂ ਦੇ ਮੋਬਾਈਲਾਂ 'ਤੇ 'ਮਾਵਾਂ ਧੀਆਂ ਸਨਮਾਨ ਯੋਜਨਾ' ਤਹਿਤ ਮਿਲਣ ਵਾਲੀ ਰਾਸ਼ੀ ਦੀ ਪ੍ਰਾਪਤੀ ਦੀ ਫਿਰ ਤੋਂ ਟੂੰ ਟੂੰ ਹੋਵੇਗੀ ਅਤੇ ਖਾਤੇ ਵਿਚ ਪੈਸੇ ਆਉਣ ਬਾਰੇ ਘੰਟੀਆਂ ਵੱਜਣਗੀਆਂ।
ਮੁੱਖ ਮੰਤਰੀ ਨੇ ਸਮਾਗਮ ਵਿਚ ਮੌਜੂਦ ਲੋਕਾਂ ਤੋਂ ਸਰਕਾਰ ਦੇ ਕੰਮਾਂ ਲਈ ਸਮਰਥਨ ਮੰਗਿਆ ਅਤੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਜਨਤਾ ਦੀ ਸੇਵਾ ਲਈ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਸਰਕਾਰੀ ਯੋਜਨਾਵਾਂ ਦਾ ਲਾਭ ਸਿੱਧਾ ਆਮ ਲੋਕਾਂ ਤੱਕ ਪਹੁੰਚ ਰਿਹਾ ਹੈ।
ਮੁੱਖ ਮੰਤਰੀ ਨੇ ਪ੍ਰਸਿੱਧ ਭਜਨ ਗਾਇਕ ਹੰਸਰਾਜ ਰਘੂਵੰਸ਼ੀ ਦੇ ਭਜਨਾਂ ਦੀ ਤਾਰੀਫ਼ ਕਰਦਿਆਂ ਕਿਹਾ ਕਿ ਅਜਿਹੇ ਧਾਰਮਿਕ ਸਮਾਗਮ ਸਮਾਜ ਵਿੱਚ ਪਿਆਰ, ਸਦਭਾਵਨਾ ਅਤੇ ਏਕਤਾ ਦਾ ਸੰਦੇਸ਼ ਦਿੰਦੇ ਹਨ। ਇਸ ਮੌਕੇ 'ਆਪ' ਦੇ ਸੂਬਾਈ ਆਗੂ ਦੀਪਕ ਬਾਲੀ, ਮੁਹਾਲੀ ਦੇ ਵਿਧਾਇਕ ਕੁਲਵੰਤ ਸਿੰਘ, ਡੇਰਾਬੱਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ, ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਸ੍ਰੀਮਤੀ ਪ੍ਰਭਜੋਤ ਕੌਰ, ਸੀਨੀਅਰ ਡਿਪਟੀ ਮੇਅਰ ਆਰਪੀ ਸ਼ਰਮਾ, ਡਿਪਟੀ ਮੇਅਰ ਹਰਪਾਲ ਸਿੰਘ ਚੰਨਾ, ਮਾਰਕੀਟ ਕਮੇਟੀ ਦੇ ਚੇਅਰਮੈਨ ਗੋਵਿੰਦਰ ਮਿੱਤਲ ਅਤੇ ਹੋਰ ਆਪ ਆਗੂ ਅਤੇ ਵਲੰਟੀਅਰ ਅਤੇ ਸ਼ਹਿਰ ਵਾਸੀ ਵੱਡੀ ਗਿਣਤੀ ’ਚ ਹਾਜ਼ਰ ਸਨ।