- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਖਰੜ ਹਲਕੇ ਵਿਚ ਆਯੋਜਿਤ ‘ਲੋਕ ਮਿਲਣੀ’ ਪ੍ਰੋਗਰਾਮ ਦੌਰਾਨ ਵਿਰੋਧੀ ਧਿਰਾਂ ’ਤੇ ਤਿੱਖੇ ਸ਼ਬਦੀ ਹਮਲੇ ਕੀਤੇ। ਕਾਂਗਰਸ ਅਤੇ ਅਕਾਲੀ ਦਲ 'ਤੇ ਵਰ੍ਹਦਿਆਂ ਉਨ੍ਹਾਂ ਕਿਹਾ ਕਿ ਇਨ੍ਹਾਂ ਪਾਰਟੀਆਂ ਨੇ ਪੰਜਾਬ ਨੂੰ ਸੁੰਡੀ ਵਾਂਗ ਅੰਦਰੋਂ ਖੋਖਲਾ ਕੀਤਾ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਲੋਕਾਂ ਨੇ ਗ਼ਲਤੀ ਨਾਲ ਵੀ ਵਿਰੋਧੀਆਂ ਨੂੰ ਵੋਟ ਪਾਈ ਤਾਂ ਮੌਜੂਦਾ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਾਰੀਆਂ ਜਨ-ਹਿੱਤ ਸਕੀਮਾਂ ਬੰਦ ਹੋ ਜਾਣਗੀਆਂ।

ਅਮਨਪ੍ਰੀਤ ਖਾਨਪੁਰੀ, ਪੰਜਾਬੀ ਜਾਗਰਣ, ਖਰੜ : ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਖਰੜ ਹਲਕੇ ਵਿਚ ਆਯੋਜਿਤ ‘ਲੋਕ ਮਿਲਣੀ’ ਪ੍ਰੋਗਰਾਮ ਦੌਰਾਨ ਵਿਰੋਧੀ ਧਿਰਾਂ ’ਤੇ ਤਿੱਖੇ ਸ਼ਬਦੀ ਹਮਲੇ ਕੀਤੇ। ਕਾਂਗਰਸ ਅਤੇ ਅਕਾਲੀ ਦਲ 'ਤੇ ਵਰ੍ਹਦਿਆਂ ਉਨ੍ਹਾਂ ਕਿਹਾ ਕਿ ਇਨ੍ਹਾਂ ਪਾਰਟੀਆਂ ਨੇ ਪੰਜਾਬ ਨੂੰ ਸੁੰਡੀ ਵਾਂਗ ਅੰਦਰੋਂ ਖੋਖਲਾ ਕੀਤਾ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਲੋਕਾਂ ਨੇ ਗ਼ਲਤੀ ਨਾਲ ਵੀ ਵਿਰੋਧੀਆਂ ਨੂੰ ਵੋਟ ਪਾਈ ਤਾਂ ਮੌਜੂਦਾ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਾਰੀਆਂ ਜਨ-ਹਿੱਤ ਸਕੀਮਾਂ ਬੰਦ ਹੋ ਜਾਣਗੀਆਂ।
ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀ ਦਲ ਰਾਜ ਨੂੰ ਲੁੱਟਣ ਲਈ ਇਕ ਵਾਰ ਫਿਰ ਭਾਜਪਾ ਨਾਲ ਹੱਥ ਮਿਲਾਉਣ ਲਈ ਉਤਾਵਲਾ ਹੋ ਰਿਹਾ ਹੈ, ਪਰ ਪੰਜਾਬ ਦੇ ਸੂਝਵਾਨ ਲੋਕ ਇਨ੍ਹਾਂ ਦੇ ਪਾਪਾਂ ਨੂੰ ਭੁੱਲੇ ਨਹੀਂ ਹਨ ਅਤੇ ਇਸ ਵਾਰ ਇਨ੍ਹਾਂ ਦੀ ਸਿਆਸੀ ਹੋਂਦ ਪੂਰੀ ਤਰ੍ਹਾਂ ਖ਼ਤਮ ਕਰ ਦੇਣਗੇ। ਇਕੱਠ ਨੂੰ ਸੰਬੋਧਨ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਰਵਾਇਤੀ ਪਾਰਟੀਆਂ ਦੇ ਆਗੂ ਉਨ੍ਹਾਂ ਨਾਲ ਇਸ ਲਈ ਖ਼ਾਰ ਖਾਂਦੇ ਹਨ ਕਿਉਂਕਿ ਉਹ ਇਕ ਆਮ ਪਰਿਵਾਰ ਨਾਲ ਸਬੰਧਤ ਹਨ। ਇਹ ਆਗੂ ਰਾਜ ਕਰਨ ਨੂੰ ਆਪਣਾ ਜੱਦੀ ਹੱਕ ਸਮਝਦੇ ਸਨ, ਜਿਸ ਕਰਕੇ ਇਕ ਆਮ ਇਨਸਾਨ ਵੱਲੋਂ ਸਰਕਾਰ ਚਲਾਉਣਾ ਇਨ੍ਹਾਂ ਦੇ ਹਜ਼ਮ ਨਹੀਂ ਹੋ ਰਿਹਾ। ਉਨ੍ਹਾਂ ਕਿਹਾ, "ਕੁਝ ਆਗੂ ਰਾਹੁਲ ਦੇ ਕੋਟੇ ਤੋਂ ਹਨ, ਕੁਝ ਮੋਦੀ ਜਾਂ ਅਮਿਤ ਸ਼ਾਹ ਦੇ ਕੋਟੇ ਤੋਂ, ਪਰ ਮੈਂ ਪੰਜਾਬ ਦੇ ਆਮ ਆਦਮੀ ਦੇ ਕੋਟੇ ਤੋਂ ਹਾਂ।
ਭਗਵੰਤ ਸਿੰਘ ਮਾਨ ਨੇ ਦਾਅਵਾ ਕੀਤਾ ਕਿ ਉਨ੍ਹਾਂ ਦੀ ਸਰਕਾਰ ਖ਼ਜ਼ਾਨੇ ਦਾ ਇਕ-ਇਕ ਪੈਸਾ ਲੋਕਾਂ ਦੇ ਵਿਕਾਸ, ਸਕੂਲਾਂ, ਹਸਪਤਾਲਾਂ ਅਤੇ ਸੜਕਾਂ 'ਤੇ ਲਗਾ ਰਹੀ ਹੈ ਤਾਂ ਜੋ ਪੰਜਾਬ ਨੂੰ ਮੁੜ 'ਰੰਗਲਾ ਪੰਜਾਬ' ਬਣਾਇਆ ਜਾ ਸਕੇ। ਇਸ ਮੌਕੇ ਲੋਕ ਸਭਾ ਮੈਂਬਰ ਮਾਲਵਿੰਦਰ ਸਿੰਘ ਕੰਗ ਸਮੇਤ ਹੋਰ ਆਗੂ ਵੀ ਹਾਜ਼ਰ ਸਨ।
ਅਕਾਲੀ ਦਲ ਅਤੇ ਕਾਂਗਰਸ ’ਤੇ ਲਾਏ ਨਿਸ਼ਾਨੇ
ਮੁੱਖ ਮੰਤਰੀ ਨੇ ਕਿਹਾ ਕਿ ਬੇਅਦਬੀ ਕਾਂਡ ਅਤੇ ਨਿਰਦੋਸ਼ਾਂ ’ਤੇ ਗੋਲ਼ੀਬਾਰੀ ਲਈ ਜ਼ਿੰਮੇਵਾਰ ਅਕਾਲੀ ਨੇਤਾ ਮੁੜ ਸੱਤਾ 'ਚ ਆਉਣ ਲਈ ਤੜਫ ਰਹੇ ਹਨ। ਸ਼੍ਰੀ ਹਜ਼ੂਰ ਸਾਹਿਬ ਵਿਖੇ ਸੁਖਬੀਰ ਬਾਦਲ 'ਤੇ ਹੋਏ ਹਮਲੇ ਬਾਰੇ ਬੋਲਦਿਆਂ ਉਨ੍ਹਾਂ ਕਿਹਾ ਕਿ ਅਕਾਲੀ ਹੁਣ ਹਮਦਰਦੀ ਵੋਟਾਂ ਬਟੋਰਨ ਲਈ ਧਰਮ ਦੀ ਦੁਰਵਰਤੋਂ ਕਰ ਰਹੇ ਹਨ, ਪਰ ਲੋਕ ਇਨ੍ਹਾਂ ਦੇ ਗੁਨਾਹਾਂ ਨੂੰ ਕਦੇ ਮਾਫ਼ ਨਹੀਂ ਕਰਨਗੇ। ਕਾਂਗਰਸ ਦੀ ਅੰਦਰੂਨੀ ਫੁੱਟ 'ਤੇ ਚੋਟ ਕਰਦਿਆਂ ਉਨ੍ਹਾਂ ਕਿਹਾ ਕਿ ਕਾਂਗਰਸੀ ਆਪਸ 'ਚ ਕੁਰਸੀ ਲਈ ਲੜ ਰਹੇ ਹਨ। ਉਨ੍ਹਾਂ ਕੋਲ ਪੰਜਾਬ ਲਈ ਕੋਈ ਵਿਜ਼ਨ ਨਹੀਂ ਹੈ। ਇੱਥੋਂ ਤੱਕ ਕਿ ਬਾਹਰੋਂ ਸਲਾਹ ਕਰਵਾਉਣ ਆਏ ਵਿਦੇਸ਼ੀ/ਕੇਂਦਰੀ ਨੇਤਾਵਾਂ ਨੂੰ ਪੰਜਾਬੀ ਨੇਤਾਵਾਂ ਦੇ ਨਾਂ ਬੋਲਣੇ ਵੀ ਨਹੀਂ ਆਉਂਦੇ।