- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
"ਅਪਰਾਧੀਆਂ ਅਤੇ ਚੋਰਾਂ ਖ਼ਿਲਾਫ਼ ਪੁਲਿਸ ਦੀ ਮੁਹਿੰਮ ਲਗਾਤਾਰ ਜਾਰੀ ਰਹੇਗੀ। ਇਲਾਕੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਬਣਾਏ ਰੱਖਣ ਲਈ ਸ਼ੱਕੀ ਗਤੀਵਿਧੀਆਂ 'ਤੇ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ।"

ਅਮਰਜੀਤ ਸਿੰਘ, ਪੰਜਾਬੀ ਜਾਗਰਣ, ਮੁਹਾਲੀ : ਐੱਸਏਐੱਸ ਨਗਰ ਪੁਲਿਸ ਨੇ ਇਲਾਕੇ ਵਿੱਚ ਵਾਹਨ ਚੋਰੀ ਦੀਆਂ ਵਧਦੀਆਂ ਘਟਨਾਵਾਂ 'ਤੇ ਠੱਲ੍ਹ ਪਾਉਂਦੇ ਹੋਏ ਇੱਕ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਪੁਲਿਸ ਟੀਮ ਨੇ ਚੋਰੀ ਦੀਆਂ ਵਾਰਦਾਤਾਂ ਵਿੱਚ ਸ਼ਾਮਲ 02 ਮੁਲਾਜ਼ਮਾਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 04 ਚੋਰੀ ਦੇ ਮੋਟਰਸਾਈਕਲ ਅਤੇ 01 ਐਕਟਿਵਾ ਸਕੂਟਰ ਬਰਾਮਦ ਕੀਤਾ ਹੈ।
ਥਾਣਾ ਮੁੱਖੀ ਅਮਨਦੀਪ ਸਿੰਘ ਦੀ ਅਗਵਾਈ ਹੇਠ ਪੁਲਿਸ ਟੀਮ ਵੱਲੋਂ ਇਲਾਕੇ ਵਿੱਚ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਚੈਕਿੰਗ ਲਈ ਉਚੇਚੀ ਮੁਹਿੰਮ ਚਲਾਈ ਗਈ ਸੀ। ਗੁਪਤ ਸੂਚਨਾ ਦੇ ਆਧਾਰ 'ਤੇ ਕੀਤੀ ਗਈ ਨਾਕੇਬੰਦੀ ਦੌਰਾਨ ਪੁਲਿਸ ਨੇ ਦੋਵਾਂ ਮੁਲਜ਼ਮਾਂ ਨੂੰ ਦਬੋਚਿਆ। ਜਦੋਂ ਉਨ੍ਹਾਂ ਕੋਲੋਂ ਸਖ਼ਤੀ ਨਾਲ ਪੁੱਛਗਿੱਛ ਕੀਤੀ ਗਈ, ਤਾਂ ਉਨ੍ਹਾਂ ਦੀ ਨਿਸ਼ਾਨਦੇਹੀ 'ਤੇ ਵੱਖ-ਵੱਖ ਥਾਵਾਂ ਤੋਂ ਚੋਰੀ ਕੀਤੇ ਗਏ 4 ਮੋਟਰਸਾਈਕਲ ਅਤੇ ਇਕ ਐਕਟਿਵਾ ਬਰਾਮਦ ਹੋਏ।
ਐੱਸਐੱਚਓ ਅਮਨਦੀਪ ਸਿੰਘ ਅਨੁਸਾਰ:
"ਅਪਰਾਧੀਆਂ ਅਤੇ ਚੋਰਾਂ ਖ਼ਿਲਾਫ਼ ਪੁਲਿਸ ਦੀ ਮੁਹਿੰਮ ਲਗਾਤਾਰ ਜਾਰੀ ਰਹੇਗੀ। ਇਲਾਕੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਬਣਾਏ ਰੱਖਣ ਲਈ ਸ਼ੱਕੀ ਗਤੀਵਿਧੀਆਂ 'ਤੇ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ।"
ਅਗਲੇਰੀ ਕਾਰਵਾਈ :
ਪੁਲਿਸ ਨੇ ਦੋਵਾਂ ਮੁਲਾਜ਼ਮਾਂ ਵਿਰੁੱਧ ਸਬੰਧਤ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ। ਅਦਾਲਤ ਵਿੱਚ ਪੇਸ਼ ਕਰਕੇ ਉਨ੍ਹਾਂ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ ਤਾਂ ਜੋ ਪੁੱਛਗਿੱਛ ਦੌਰਾਨ ਵਾਹਨ ਚੋਰੀ ਦੇ ਹੋਰ ਮਾਮਲਿਆਂ ਅਤੇ ਉਨ੍ਹਾਂ ਦੇ ਹੋਰ ਸਾਥੀਆਂ ਬਾਰੇ ਅਹਿਮ ਖੁਲਾਸੇ ਹੋਣ ਦੀ ਉਮੀਦ ਹੈ।
ਪੁਲਿਸ ਵੱਲੋਂ ਆਮ ਜਨਤਾ ਨੂੰ ਵੀ ਅਪੀਲ ਕੀਤੀ ਗਈ ਹੈ ਕਿ ਉਹ ਆਪਣੇ ਵਾਹਨਾਂ ਨੂੰ ਸੁਰੱਖਿਅਤ ਥਾਵਾਂ 'ਤੇ ਹੀ ਪਾਰਕ ਕਰਨ ਅਤੇ ਕਿਸੇ ਵੀ ਸ਼ੱਕੀ ਵਿਅਕਤੀ ਬਾਰੇ ਤੁਰੰਤ ਪੁਲਿਸ ਨੂੰ ਸੂਚਿਤ ਕਰਨ।