Mohali Politics : ਜਸਪ੍ਰੀਤ ਗਿੱਲ ਬਣੇ ਮੋਹਾਲੀ ਬਲਾਕ ਕਾਂਗਰਸ ਦੇ ਤੀਜੀ ਵਾਰ ਪ੍ਰਧਾਨ
ਨੌਜਵਾਨ ਕਾਂਗਰਸੀ ਨੇਤਾ ਅਤੇ ਸਾਬਕਾ ਕੌਂਸਲਰ ਜਸਪ੍ਰੀਤ ਗਿੱਲ ਨੂੰ ਮੋਹਾਲੀ ਕਾਂਗਰਸ ਦਾ ਤੀਜੀ ਵਾਰ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਹ ਨਿਯੁਕਤੀ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਕੀਤੀ ਗਈ ਹੈ।
Publish Date: Wed, 15 Apr 2026 07:39 PM (IST)
Updated Date: Wed, 15 Apr 2026 07:41 PM (IST)
ਰਣਜੀਤ ਸਿੰਘ ਰਾਣਾ, ਐੱਸਏਐੱਸ ਨਗਰ : ਨੌਜਵਾਨ ਕਾਂਗਰਸੀ ਨੇਤਾ ਅਤੇ ਸਾਬਕਾ ਕੌਂਸਲਰ ਜਸਪ੍ਰੀਤ ਗਿੱਲ ਨੂੰ ਮੋਹਾਲੀ ਕਾਂਗਰਸ ਦਾ ਤੀਜੀ ਵਾਰ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਹ ਨਿਯੁਕਤੀ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਕੀਤੀ ਗਈ ਹੈ। ਜਸਪ੍ਰੀਤ ਗਿੱਲ ਦੇ ਬਲਾਕ ਪ੍ਰਧਾਨ ਬਣਨ ਨਾਲ ਕਾਂਗਰਸ ਦੀ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ ਹੈ।
ਪਾਰਟੀ ਵਰਕਰਾਂ ਨੇ ਉਮੀਦ ਜਤਾਈ ਹੈ ਕਿ ਉਹ ਪਾਰਟੀ ਨੂੰ ਮਜਬੂਤ ਕਰਨ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਹਾਈ ਕਮਾਂਡ ਤੱਕ ਪਹੁੰਚਾਉਣ ਵਿੱਚ ਅਹਿਮ ਭੂਮਿਕਾ ਨਿਭਾਉਣਗੇ ਇਸ ਮੌਕੇ ਜਸਪ੍ਰੀਤ ਗਿੱਲ ਨੇ ਆਲ ਇੰਡੀਆ ਕਾਂਗਰਸ ਕਮੇਟੀ ਦੀ ਹਾਈ ਕਮਾਂਡ ਅਤੇ ਪੰਜਾਬ ਕਾਂਗਰਸ ਦੀ ਹਾਈ ਕਮਾਂਡ ਦਾ ਧੰਨਵਾਦ ਕੀਤਾ