- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਵਾਰਦਾਤ ਦੌਰਾਨ ਸਨੈਚਰਾਂ ਦੀ ਵੱਡੀ ਲਾਪਰਵਾਹੀ ਸਾਹਮਣੇ ਆਈ ਹੈ। ਭੱਜਣ ਦੀ ਕਾਹਲ 'ਚ ਇਕ ਸਨੈਚਰ ਦਾ ਮੋਬਾਈਲ ਫੋਨ ਮੌਕੇ 'ਤੇ ਹੀ ਜ਼ਮੀਨ 'ਤੇ ਡਿੱਗ ਗਿਆ। ਸਥਾਨਕ ਲੋਕਾਂ ਨੇ ਤੁਰੰਤ ਉਹ ਮੋਬਾਈਲ ਫੋਨ ਆਪਣੇ ਕਬਜ਼ੇ 'ਚ ਲੈ ਲਿਆ ਅਤੇ ਬਿਨਾਂ ਦੇਰੀ ਕੀਤੇ ਮਟੌਰ ਥਾਣੇ ਦੀ ਪੁਲਿਸ ਦੇ ਹਵਾਲੇ ਕਰ ਦਿੱਤਾ।

ਅਮਰਜੀਤ ਸਿੰਘ, ਪੰਜਾਬੀ ਜਾਗਰਣ ਮੁਹਾਲੀ : ਮੁਹਾਲੀ ਦੇ ਸੈਕਟਰ-70 ਅਤੇ ਫੇਜ਼-3 ਬੀ-2 ਨੂੰ ਜੋੜਨ ਵਾਲੀ ਮੁੱਖ ਸੜਕ 'ਤੇ ਦਿਨ-ਦਿਹੜੇ ਸਨੈਚਿੰਗ ਦੀ ਇਕ ਸਨਸਨੀਖੇਜ਼ ਵਾਰਦਾਤ ਸਾਹਮਣੇ ਆਈ ਹੈ। ਇੱਥੇ ਮੋਟਰਸਾਈਕਲ ਸਵਾਰ ਦੋ ਅਣਪਛਾਤੇ ਨੌਜਵਾਨਾਂ ਵੱਲੋਂ ਪੈਦਲ ਜਾ ਰਹੀ ਇੱਕ ਲੜਕੀ ਦੇ ਗਲੇ ਵਿੱਚੋਂ ਚੇਨ ਖੋਹ ਕੇ ਫਰਾਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮੌਕੇ 'ਤੇ ਮੌਜੂਦ ਪ੍ਰਤੱਖਦਰਸ਼ੀਆਂ ਅਨੁਸਾਰ, ਪੀੜਤ ਲੜਕੀ ਪੈਦਲ ਹੀ ਐੱਸਸੀਐੱਲ ਕੰਪਨੀ 'ਚ ਆਪਣੀ ਡਿਊਟੀ 'ਤੇ ਜਾ ਰਹੀ ਸੀ। ਜਿਵੇਂ ਹੀ ਉਹ ਸੈਕਟਰ-70 ਅਤੇ ਫੇਜ਼-3 ਬੀ-2 ਦੀ ਸੜਕ ਦੇ ਨੇੜੇ ਪਹੁੰਚੀ, ਤਾਂ ਪਿੱਛੋਂ ਆਏ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਨੇ ਝਪੱਟਾ ਮਾਰ ਕੇ ਉਸ ਦੇ ਗਲੇ 'ਚੋਂ ਸੋਨੇ ਦੀ ਚੇਨ ਖੋਹ ਲਈ। ਲੜਕੀ ਵੱਲੋਂ ਰੌਲਾ ਪਾਉਣ 'ਤੇ ਆਸ-ਪਾਸ ਦੇ ਲੋਕਾਂ ਨੇ ਤੁਰੰਤ ਮੁਸਤੈਦੀ ਦਿਖਾਉਂਦੇ ਹੋਏ ਸਨੈਚਰਾਂ ਦਾ ਪਿੱਛਾ ਵੀ ਕੀਤਾ, ਪਰ ਮੁਲਜ਼ਮ ਭੀੜ-ਭੜੱਕੇ ਵਾਲੀ ਮਾਰਕੀਟ 'ਚੋਂ ਹੁੰਦੇ ਹੋਏ ਬੜੀ ਚਲਾਕੀ ਨਾਲ ਫਰਾਰ ਹੋਣ ਵਿੱਚ ਕਾਮਯਾਬ ਹੋ ਗਏ।
ਇਸ ਵਾਰਦਾਤ ਦੌਰਾਨ ਸਨੈਚਰਾਂ ਦੀ ਵੱਡੀ ਲਾਪਰਵਾਹੀ ਸਾਹਮਣੇ ਆਈ ਹੈ। ਭੱਜਣ ਦੀ ਕਾਹਲ 'ਚ ਇਕ ਸਨੈਚਰ ਦਾ ਮੋਬਾਈਲ ਫੋਨ ਮੌਕੇ 'ਤੇ ਹੀ ਜ਼ਮੀਨ 'ਤੇ ਡਿੱਗ ਗਿਆ। ਸਥਾਨਕ ਲੋਕਾਂ ਨੇ ਤੁਰੰਤ ਉਹ ਮੋਬਾਈਲ ਫੋਨ ਆਪਣੇ ਕਬਜ਼ੇ 'ਚ ਲੈ ਲਿਆ ਅਤੇ ਬਿਨਾਂ ਦੇਰੀ ਕੀਤੇ ਮਟੌਰ ਥਾਣੇ ਦੀ ਪੁਲਿਸ ਦੇ ਹਵਾਲੇ ਕਰ ਦਿੱਤਾ।
ਸੂਚਨਾ ਮਿਲਦੇ ਹੀ ਮਟੌਰ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮੌਕੇ ਤੋਂ ਮਿਲੇ ਮੋਬਾਈਲ ਫੋਨ ਨੂੰ ਮੁੱਖ ਸਬੂਤ ਵਜੋਂ ਲਿਆ ਗਿਆ ਹੈ। ਪੁਲਿਸ ਹੁਣ ਮੋਬਾਈਲ ਦੇ ਕਾਲ ਡਿਟੇਲ ਰਿਕਾਰਡ ਅਤੇ ਮਾਲਕ ਦੇ ਆਧਾਰ 'ਤੇ ਮੁਲਜ਼ਮਾਂ ਤਕ ਪਹੁੰਚਣ ਦੀ ਕੋਸ਼ਿਸ਼ ਕਰ ਰਹੀ ਹੈ। ਇਸ ਦੇ ਨਾਲ ਹੀ ਆਸ-ਪਾਸ ਦੇ ਇਲਾਕੇ ਅਤੇ ਮਾਰਕੀਟ 'ਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਵੀ ਖੰਗਾਲੀ ਜਾ ਰਹੀ ਹੈ, ਤਾਂ ਜੋ ਸਨੈਚਰਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਜਲਦ ਤੋਂ ਜਲਦ ਗ੍ਰਿਫ਼ਤਾਰ ਕੀਤਾ ਜਾ ਸਕੇ।