ਮੁਹਾਲੀ ਨਗਰ ਨਿਗਮ ਸਮੇਤ ਸਮੂਹ ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਮੰਗਲਵਾਰ ਨੂੰ ਹੋਈਆਂ ਚੋਣਾਂ ਸਬੰਧੀ ਵੋਟਾਂ ਦੀ ਗਿਣਤੀ 29 ਮਈ ਨੂੰ ਹੋਵੇਗੀ। ਇਸ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੁਹਾਲੀ ਸਮੇਤ ਵੱਖ-ਵੱਖ ਥਾਵਾਂ ’ਤੇ ਅੱਠ ਗਿਣਤੀ ਕੇਂਦਰ ਸਥਾਪਿਤ ਕੀਤੇ ਗਏ ਹਨ। ਮੁਹਾਲੀ ਦੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਨੇ ਦੱਸਿਆ ਕਿ ਵੋਟਾਂ ਦੀ ਗਿਣਤੀ ਲਈ ਮੁਹਾਲੀ ਨਗਰ ਨਿਗਮ ਸਮੇਤ ਨਗਰ ਕੌਂਸਲਾਂ ਜ਼ੀਰਕਪੁਰ, ਡੇਰਾਬੱਸੀ, ਲਾਲੜੂ, ਬਨੂੜ, ਨਿਆਗਾਓਂ ਅਤੇ ਕੁਰਾਲੀ ਲਈ ਅੱਠ ਗਿਣਤੀ ਕੇਂਦਰ ਸਥਾਪਤ ਕੀਤੇ ਗਏ ਹਨ।

ਪੰਜਾਬੀ ਜਾਗਰਣ ਰਿਪੋਰਟਰ, ਮੁਹਾਲੀ। ਮੁਹਾਲੀ ਨਗਰ ਨਿਗਮ ਸਮੇਤ ਸਮੂਹ ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਮੰਗਲਵਾਰ ਨੂੰ ਹੋਈਆਂ ਚੋਣਾਂ ਸਬੰਧੀ ਵੋਟਾਂ ਦੀ ਗਿਣਤੀ 29 ਮਈ ਨੂੰ ਹੋਵੇਗੀ। ਇਸ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੁਹਾਲੀ ਸਮੇਤ ਵੱਖ-ਵੱਖ ਥਾਵਾਂ ’ਤੇ ਅੱਠ ਗਿਣਤੀ ਕੇਂਦਰ ਸਥਾਪਿਤ ਕੀਤੇ ਗਏ ਹਨ। ਮੁਹਾਲੀ ਦੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਨੇ ਦੱਸਿਆ ਕਿ ਵੋਟਾਂ ਦੀ ਗਿਣਤੀ ਲਈ ਮੁਹਾਲੀ ਨਗਰ ਨਿਗਮ ਸਮੇਤ ਨਗਰ ਕੌਂਸਲਾਂ ਜ਼ੀਰਕਪੁਰ, ਡੇਰਾਬੱਸੀ, ਲਾਲੜੂ, ਬਨੂੜ, ਨਿਆਗਾਓਂ ਅਤੇ ਕੁਰਾਲੀ ਲਈ ਅੱਠ ਗਿਣਤੀ ਕੇਂਦਰ ਸਥਾਪਤ ਕੀਤੇ ਗਏ ਹਨ।
ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਵੋਟਾਂ ਦੀ ਗਿਣਤੀ ਦੀ ਪ੍ਰਕਿਰਿਆ ਵੀਡੀਓ ਕੈਮਰਿਆਂ ਦੀ ਨਿਗਰਾਨੀ ਹੇਠ ਅਤੇ ਸੁਰੱਖਿਆ ਦੇ ਪੁਖ਼ਤਾ ਪ੍ਰਬੰਧਾਂ ਨਾਲ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਪਾਰਦਰਸ਼ਤਾ ਅਤੇ ਜਵਾਬਦੇਹੀ ਯਕੀਨੀ ਬਣਾਉਣ ਲਈ ਸਿਰਫ਼ ਅਧਿਕਾਰਤ ਵਿਅਕਤੀਆਂ ਨੂੰ ਹੀ ਗਿਣਤੀ ਕੇਂਦਰਾਂ ਵਿਚ ਦਾਖ਼ਲੇ ਦੀ ਇਜਾਜ਼ਤ ਹੋਵੇਗੀ। ਉਨ੍ਹਾਂ ਦੱਸਿਆ ਕਿ ਮੁਹਾਲੀ ਨਗਰ ਨਿਗਮ ਚੋਣਾਂ ਸਬੰਧੀ (ਵਾਰਡ ਨੰ. 1 ਤੋਂ 25) ਤੱਕ ਵੋਟਾਂ ਦੀ ਗਿਣਤੀ ਮਿਊਨਿਟੀ ਸੈਂਟਰ ਫੇਜ਼-7 ਅਤੇ ਵਾਰਡ ਨੰ. 26 ਤੋਂ 50) ਦੀਆਂ ਵੋਟਾਂ ਦੀ ਗਿਣਤੀ ਕਮਿਊਨਿਟੀ ਸੈਂਟਰ ਸੈਕਟਰ-69, ਮੁਹਾਲੀ ਵਿਚ ਹੋਵੇਗੀ।
ਨਗਰ ਕੌਂਸਲ ਬਨੂੜ ਦੀਆਂ ਵੋਟਾਂ ਦੀ ਗਿਣਤੀ ਮਾਰਕੀਟ ਕਮੇਟੀ, ਬਨੂੜ ਦੇ ਦਫ਼ਤਰ ਵਿਚ, ਨਗਰ ਕੌਂਸਲ ਕੁਰਾਲੀ ਦੀਆਂ ਵੋਟਾਂ ਦੀ ਗਿਣਤੀ ਕਮਿਊਨਿਟੀ ਹਾਲ, ਨਗਰ ਕੌਂਸਲ ਕੁਰਾਲੀ, ਨਗਰ ਕੌਂਸਲ ਨਿਆਗਾਓਂ ਦੀਆਂ ਵੋਟਾਂ ਦੀ ਗਿਣਤੀ ਸੈਂਚੁਰੀ ਪਬਲਿਕ ਸਕੂਲ, ਕਰੌਰਾਂ, ਨਗਰ ਕੌਂਸਲ ਜ਼ੀਰਕਪੁਰ ਦੀਆਂ ਵੋਟਾਂ ਦੀ ਗਿਣਤੀ ਕਮਿਊਨਿਟੀ ਸੈਂਟਰ, ਪਿੰਡ ਛੱਤ, ਡੇਰਾਬੱਸੀ ਨਗਰ ਕੌਂਸਲ ਦੀਆਂ ਵੋਟਾਂ ਦੀ ਗਿਣਤੀ ਸਰਕਾਰੀ ਕਾਲਜ, ਡੇਰਾਬੱਸੀ ਅਤੇ ਨਗਰ ਕੌਂਸਲ, ਲਾਲੜੂ ਦੀਆਂ ਵੋਟਾਂ ਦੀ ਗਿਣਤੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਲਾਲੜੂ ਵਿਖੇ ਹੋਵੇਗੀ।