- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅਹੁਦਾ ਸੰਭਾਲਣ ਤੋਂ ਪਹਿਲਾਂ ਨਗਰ ਕੌਂਸਲ ਦਫ਼ਤਰ ਵਿਖੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ। ਉਪਰੰਤ ਰਸਭਿੰਨਾ ਗੁਰਬਾਣੀ ਕੀਰਤਨ ਹੋਇਆ, ਜਿਸ ਵਿੱਚ ਵੱਡੀ ਗਿਣਤੀ ਵਿੱਚ ਸੰਗਤ ਨੇ ਸ਼ਮੂਲੀਅਤ ਕਰਕੇ ਗੁਰਬਾਣੀ ਦਾ ਆਨੰਦ ਮਾਣਿਆ।

ਸੁਰਜੀਤ ਸਿੰਘ ਕੁਹਾੜ, ਲਾਲੜੂ : ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦੀ ਹਾਜ਼ਰੀ ਵਿੱਚ ਨਗਰ ਕੌਂਸਲ ਲਾਲੜੂ ਦੇ ਨਵ-ਨਿਯੁਕਤ ਪ੍ਰਧਾਨ ਜੋਰਾਵਰ ਸਿੰਘ, ਸੀਨੀਅਰ ਮੀਤ ਪ੍ਰਧਾਨ ਹਰੀਸ਼ ਮਦਾਨ ਅਤੇ ਮੀਤ ਪ੍ਰਧਾਨ ਅਮਨਦੀਪ ਰਾਣਾ ਨੇ ਅੱਜ ਆਪਣੇ ਅਹੁਦੇ ਸੰਭਾਲ ਲਏ ਹਨ। ਇਸ ਮੌਕੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਨਵੇਂ ਅਹੁਦੇਦਾਰਾਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਸਫ਼ਲ ਕਾਰਜਕਾਲ ਲਈ ਸ਼ੁਭਕਾਮਨਾਵਾਂ ਦਿੱਤੀਆਂ।
ਅਹੁਦਾ ਸੰਭਾਲਣ ਤੋਂ ਪਹਿਲਾਂ ਨਗਰ ਕੌਂਸਲ ਦਫ਼ਤਰ ਵਿਖੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ। ਉਪਰੰਤ ਰਸਭਿੰਨਾ ਗੁਰਬਾਣੀ ਕੀਰਤਨ ਹੋਇਆ, ਜਿਸ ਵਿੱਚ ਵੱਡੀ ਗਿਣਤੀ ਵਿੱਚ ਸੰਗਤ ਨੇ ਸ਼ਮੂਲੀਅਤ ਕਰਕੇ ਗੁਰਬਾਣੀ ਦਾ ਆਨੰਦ ਮਾਣਿਆ।
ਇਸ ਮੌਕੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਕਿਹਾ ਕਿ ਪੰਜਾਬ ਸਰਕਾਰ ਸ਼ਹਿਰ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ ਅਤੇ ਨਗਰ ਕੌਂਸਲ ਨੂੰ ਹਰ ਸੰਭਵ ਸਹਿਯੋਗ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਨਵੇਂ ਪ੍ਰਬੰਧ ਹੇਠ ਲਾਲੜੂ ਵਿੱਚ ਵਿਕਾਸ ਕਾਰਜਾਂ ਨੂੰ ਹੋਰ ਗਤੀ ਮਿਲੇਗੀ ਅਤੇ ਕਰੀਬ 47 ਕਰੋੜ ਰੁਪਏ ਦੀ ਲਾਗਤ ਨਾਲ ਸੀਵਰੇਜ ਪ੍ਰੋਜੈਕਟ ਦਾ ਕੰਮ ਵੀ ਜਲਦੀ ਸ਼ੁਰੂ ਕੀਤਾ ਜਾਵੇਗਾ।
ਅਹੁਦਾ ਸੰਭਾਲਣ ਉਪਰੰਤ ਪ੍ਰਧਾਨ ਜੋਰਾਵਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਪਹਿਲ ਸ਼ਹਿਰ ਦੇ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਅੱਗੇ ਵਧਾਉਣਾ ਅਤੇ ਲੋਕਾਂ ਦੀਆਂ ਮੁੱਢਲੀਆਂ ਸਮੱਸਿਆਵਾਂ ਦਾ ਹੱਲ ਕਰਨਾ ਹੋਵੇਗੀ। ਉਨ੍ਹਾਂ ਸਫ਼ਾਈ ਪ੍ਰਬੰਧ, ਪੀਣ ਵਾਲੇ ਪਾਣੀ ਦੀ ਸਪਲਾਈ, ਸੀਵਰੇਜ ਪ੍ਰਣਾਲੀ ਅਤੇ ਸੜਕਾਂ ਦੀ ਹਾਲਤ ਵਿੱਚ ਸੁਧਾਰ ਲਿਆਉਣ ਦਾ ਭਰੋਸਾ ਦਿੱਤਾ।
ਸਮਾਗਮ 'ਚ ਨਗਰ ਕੌਂਸਲ ਦੇ ਕੌਂਸਲਰ, ਪਤਵੰਤੇ ਵਿਅਕਤੀ, ਪਾਰਟੀ ਆਗੂ ਅਤੇ ਵੱਡੀ ਗਿਣਤੀ ਵਿੱਚ ਸਮਰਥਕ ਹਾਜ਼ਰ ਸਨ। ਇਸ ਦੌਰਾਨ ਸਮਰਥਕਾਂ ਵਿੱਚ ਖੁਸ਼ੀ ਦਾ ਮਾਹੌਲ ਵੇਖਣ ਨੂੰ ਮਿਲਿਆ ਅਤੇ ਉਨ੍ਹਾਂ ਵੱਲੋਂ ਮਿਠਾਈਆਂ ਵੰਡ ਕੇ ਆਪਣੀ ਖੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ।