
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਉਹਨਾਂ ਕਿਹਾ ਕਿ ਮੋਕੇ ਦੀਆਂ ਸਰਕਾਰਾਂ ਵੱਲੋਂ ਇੱਕ ਤਰਫ਼ਾਂ ਕਰਵਾਈਆਂ ਕਰਦਿਆਂ,ਘੱਟ ਗਿਣਤੀਆਂ ਦੇ ਮਨੁੱਖੀ ਅਧਿਕਾਰਾਂ ਦਾ ਘਾਣ ਕੀਤਾ ਜਾ ਰਿਹਾ ਹੈ ਜੋ ਹੁਣ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀ ਕੀਤਾ ਜਾਵੇਗਾ।

ਪੰਜਾਬੀ ਜਾਗਰਣ , ਮੁਹਾਲੀ: ਮੁਸਲਿਮ ਡਿਵੈਲਪਮੈਂਟ ਬੋਰਡ ਪੰਜਾਬ ਦੇ ਸਾਬਕਾ ਮੈਂਬਰ ਡਾ.ਅਨਵਰ ਹੂਸੈਨ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੌਮੀ ਇਨਸਾਫ਼ ਮੋਰਚੇ ਵੱਲੋਂ ਕੀਤੀ ਪੰਜਾਬ ਬੰਦ ਦੀ ਅਪੀਲ ਦਾ ਸਮਰਥਨ ਦਾ ਐਲਾਨ ਕਰਦੇ ਹੋਏ ਕਿਹਾ ਕਿ ਪੰਜਾਬ ਦੇ ਸਮੂਹ ਮੁਸਲਮਾਨ ਭਾਈਚਾਰੇ ਨੂੰ ਇਸ ਸਮੇਂ ਇੱਕ-ਦੂਜੇ ਨਾਲ ਮੋਢੇ ਨਾਲ ਮੋਢਾ ਲਾ ਕੇ ਖੜ੍ਹਨ ਦੀ ਲੋੜ ਹੈ।
ਉਨ੍ਹਾਂ ਕਿਹਾ ਕਿ ਘੱਟ ਗਿਣਤੀਆਂ ਦੇ ਹੱਕਾਂ, ਇਨਸਾਫ ਅਤੇ ਬਰਾਬਰੀ ਦੇ ਸਿਧਾਂਤਾਂ ਲਈ ਸਾਨੂੰ ਸਾਰੇ ਭਾਈਚਾਰਿਆਂ ਨੂੰ ਇੱਕ ਸਾਂਝੇ ਅਤੇ ਸ਼ਾਂਤਮਈ ਪਲੇਟਫਾਰਮ ’ਤੇ ਇਕੱਠੇ ਹੋਣਾ ਪਵੇਗਾ। ਬੰਦੀ ਸਿੰਘਾਂ ਦੀ ਰਿਹਾਈ ਦਾ ਮਸਲਾ ਵੀ ਇਨਸਾਫ, ਮਨੁੱਖੀ ਅਧਿਕਾਰਾਂ ਅਤੇ ਕਾਨੂੰਨ ਦੇ ਬਰਾਬਰ ਲਾਗੂ ਹੋਣ ਨਾਲ ਜੁੜਿਆ ਹੋਇਆ ਹੈ।
ਉਹਨਾਂ ਕਿਹਾ ਕਿ ਮੋਕੇ ਦੀਆਂ ਸਰਕਾਰਾਂ ਵੱਲੋਂ ਇੱਕ ਤਰਫ਼ਾਂ ਕਰਵਾਈਆਂ ਕਰਦਿਆਂ,ਘੱਟ ਗਿਣਤੀਆਂ ਦੇ ਮਨੁੱਖੀ ਅਧਿਕਾਰਾਂ ਦਾ ਘਾਣ ਕੀਤਾ ਜਾ ਰਿਹਾ ਹੈ ਜੋ ਹੁਣ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀ ਕੀਤਾ ਜਾਵੇਗਾ।
ਉਹਨਾਂ ਪੰਜਾਬ ਦੇ ਮੁਸਲਮਾਨ ਭਾਈਚਾਰੇ ਨੂੰ ਅਪੀਲ ਕੀਤੀ ਕਿ ਕੌਮੀ ਇਨਸਾਫ ਮੋਰਚੇ ਵੱਲੋਂ ਪੰਜਾਬ ਦੇ ਲੋਕਾਂ ਨੂੰ ਦਿੱਤੇ ਗਏ ਬੰਦ ਦੇ ਸੱਦੇ ਦੌਰਾਨ ਆਪਣੀ ਆਵਾਜ਼ ਨੂੰ ਸ਼ਾਂਤਮਈ, ਜਮਹੂਰੀ ਅਤੇ ਕਾਨੂੰਨੀ ਢੰਗ ਨਾਲ ਬੁਲੰਦ ਕੀਤਾ ਜਾਵੇ। ਤਾਂ ਹੋ ਜਾਣਾ ਉਹਨਾਂ ਕਿਹਾ ਕਿ ਸਾਡਾ ਮਕਸਦ ਕਿਸੇ ਭਾਈਚਾਰੇ ਦੇ ਵਿਰੁੱਧ ਖੜ੍ਹਨਾ ਨਹੀਂ, ਸਗੋਂ ਹਰ ਨਾਗਰਿਕ ਲਈ ਬਰਾਬਰ ਇਨਸਾਫ ਅਤੇ ਹੱਕਾਂ ਦੀ ਮੰਗ ਨੂੰ ਮਜ਼ਬੂਤ ਕਰਨਾ ਚਾਹੀਦਾ ਹੈ।
ਅਨਵਰ ਹੁਸੈਨ ਨੇ ਕਿਹਾ ਕਿ ਸਮੇਂ ਦੀ ਲੋੜ ਹੈ ਕਿ ਪੰਜਾਬ ਦੀਆਂ ਸਾਰੀਆਂ ਘੱਟ ਗਿਣਤੀਆਂ ਆਪਸੀ ਏਕਤਾ, ਭਾਈਚਾਰਕ ਸਾਂਝ ਅਤੇ ਸੰਵਿਧਾਨਕ ਹੱਕਾਂ ਦੀ ਰੱਖਿਆ ਲਈ ਇਕੱਠੀਆਂ ਹੋਣ। ਜੇ ਕਿਸੇ ਵੀ ਵਰਗ ਨਾਲ ਬੇਇਨਸਾਫ਼ੀ ਹੁੰਦੀ ਹੈ ਤਾਂ ਉਸ ਦੇ ਖ਼ਿਲਾਫ਼ ਆਵਾਜ਼ ਉਠਾਉਣਾ ਸਾਡੀ ਸਾਂਝੀ ਜ਼ਿੰਮੇਵਾਰੀ ਹੈ।ਉਹਨਾ ਸਮੂਹ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਇਸ ਮੁੱਦੇ ’ਤੇ ਸ਼ਾਂਤੀ, ਸਦਭਾਵਨਾ ਅਤੇ ਕਾਨੂੰਨੀ ਦਾਇਰੇ ਵਿੱਚ ਰਹਿੰਦਿਆਂ ਆਪਣਾ ਸਮਰਥਨ ਪ੍ਰਗਟ ਕਰਨ ਅਤੇ ਕਿਸੇ ਵੀ ਤਰ੍ਹਾਂ ਦੀ ਹਿੰਸਾ, ਨਫ਼ਰਤ ਜਾਂ ਸ਼ਰਾਰਤੀ ਤੱਤਾਂ ਦੀਆਂ ਕਾਰਵਾਈਆਂ ਤੋਂ ਦੂਰ ਰਹਿਣ।